Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ
ADVERTISEMENT
You are currently viewing 17 ਮਈ ਨੂੰ ਜਲਾਲਪੁਰ ਵਿਖੇ ਹੋਵੇਗਾ ਰਾਜ ਪੱਧਰੀ ਨਸ਼ਾ ਮੁਕਤੀ ਸਮਾਗਮ

17 ਮਈ ਨੂੰ ਜਲਾਲਪੁਰ ਵਿਖੇ ਹੋਵੇਗਾ ਰਾਜ ਪੱਧਰੀ ਨਸ਼ਾ ਮੁਕਤੀ ਸਮਾਗਮ

ਹੁਸ਼ਿਆਰਪੁਰ / ਟਾਂਡਾ , 16 ਮਈ (ਪ੍ਰਾਈਮ ਪੰਜਾਬ ਟਾਈਮਜ਼)
ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਕਰਨਗੇ ਸੰਬੋਧਨ
: ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਦੇ ਤਹਿਤ 17 ਮਈ ਨੂੰ ਬਲਾਕ ਟਾਂਡਾ ਦੇ ਪਿੰਡ ਜਲਾਲਪੁਰ ਸਥਿਤ ਸਚਿਨ ਪੈਲੇਸ ਵਿਖੇ ਰਾਜ ਪੱਧਰੀ ਨਸ਼ਾ ਮੁਕਤੀ ਸਮਾਗਮ ਆਯੋਜਿਤ ਕੀਤਾ ਜਾਵੇਗਾ। ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋ ਕੇ ਜਨਸਭਾ ਨੂੰ ਸੰਬੋਧਨ ਕਰਨਗੇ।
ਇਸ ਸਬੰਧੀ ਅੱਜ ਜਲਾਲਪੁਰ ਵਿਖੇ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਦੀ ਇੱਕ ਉੱਚ ਪੱਧਰੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਨੇ ਕੀਤੀ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸਐਸਪੀ ਸੰਦੀਪ ਕੁਮਾਰ ਮਲਿਕ, ਏਡੀਸੀ ਨਿਕਾਸ ਕੁਮਾਰ ਸਮੇਤ ਕਈ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।
ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਦੱਸਿਆ ਕਿ ਇਹ ਸਮਾਗਮ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੋਵੇਗਾ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਸਮਾਗਮ ਨਾਲ ਜੁੜੀਆਂ ਸਾਰੀਆਂ ਤਿਆਰੀਆਂ ਨੂੰ ਸਮੇਂਬੱਧ ਅਤੇ ਪ੍ਰਭਾਵੀ ਢੰਗ ਨਾਲ ਪੂਰਾ ਕਰਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ। ਮੀਟਿੰਗ ਵਿੱਚ ਪ੍ਰਸ਼ਾਸਨ ਨੇ ਇਹ ਯਕੀਨੀ ਬਣਾਇਆ ਕਿ ਸਮਾਗਮ ਨੂੰ ਸਫਲ ਬਣਾਉਣ ਲਈ ਹਰ ਪੱਧਰ ’ਤੇ ਤਾਲਮੇਲ ਕੀਤਾ ਜਾਵੇਗਾ। ਅਧਿਕਾਰੀਆਂ ਨੂੰ ਸਫਾਈ, ਟਰੈਫਿਕ ਪ੍ਰਬੰਧ, ਸੁਰੱਖਿਆ, ਪਾਰਕਿੰਗ, ਪਾਣੀ, ਮੈਡੀਕਲ ਸਹੂਲਤਾਂ, ਮੰਚ ਪ੍ਰਬੰਧ ਆਦਿ ਨਾਲ ਜੁੜੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।
ਇਸ ਮੌਕੇ ਸਹਾਇਕ ਕਮਿਸ਼ਨਰ ਓਏਸ਼ੀ ਮੰਡਲ, ਐਸ.ਡੀ.ਐਮ. ਦਸੂਹਾ ਕੰਵਲਜੀਤ ਸਿੰਘ, ਐਸ.ਡੀ.ਐਮ. ਟਾਂਡਾ ਪਰਮਪ੍ਰੀਤ ਸਿੰਘ, ਐਸ.ਪੀ. ਨਵਨੀਤ ਕੌਰ ਗਿੱਲ ਅਤੇ ਹੋਰ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।