Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ

ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ

ਹੁਸ਼ਿਆਰਪੁਰ, 30 ਮਈ (ਪ੍ਰਾਈਮ ਪੰਜਾਬ ਟਾਈਮਜ) 

ਡਿਪਟੀ ਕਮਿਸ਼ਨਰ ਨੇ ਕਿਹਾ ਕਿ 14 ਸਾਲ ਦੀ ਯੋਗ ਲੜਕੀਆਂ ਲਈ ਮੁਫ਼ਤ ਟੀਕਾਕਰਨ ਸੁਵਿਧਾ

ਸਰਵਾਈਕਲ ਕੈਂਸਰ ਦੀ ਰੋਕਥਾਮ ’ਚ ਐਚ.ਪੀ.ਵੀ. ਵੈਕਸੀਨ ਦੀ ਮਹੱਤਵਪੂਰਨ ਭੂਮਿਕਾ

: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਲੜਕੀਆਂ ਨੂੰ ਸਰਵਾਈਕਲ ਕੈਂਸਰ ਵਰਗੀ ਗੰਭੀਰ ਬੀਮਾਰੀ ਤੋਂ ਸੁਰੱਖਿਅਤ ਰੱਖਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵਿਸ਼ੇਸ਼ ਐਚ.ਪੀ.ਵੀ. ਟੀਕਾਕਰਨ ਮੁਹਿੰਮ ਦੀ ਮਿਆਦ ਵਿਚ 90 ਦਿਨਾਂ ਦਾ ਵਾਧਾ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਚ.ਪੀ.ਵੀ ਟੀਕਾ ਸਰਵਾਈਕਲ ਕੈਂਸਰ ਦੀ ਰੋਕਥਾਮ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਯੋਗ ਲੜਕੀਆਂ ਦਾ ਟੀਕਾਕਰਨ ਜ਼ਰੂਰੀ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਭਵਿੱਖ ਵਿਚ ਇਸ ਗੰਭੀਰ ਬੀਮਾਰੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਲਗਭਗ 20 ਫੀਸਦੀ ਯੋਗ ਲੜਕੀਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ ਅਤੇ ਇਸ ਕਵਰੇਜ਼ ਨੂੰ ਹੋਰ ਵਧਾਉਣ ਲਈ ਸਿਹਤ ਵਿਭਾਗ ਲਗਾਤਾਰ ਯਤਨਸ਼ੀਲ ਹੈ।
ਉਨ੍ਹਾਂ ਦੱਸਿਆ ਕਿ ਐਸ.ਡੀ. ਕਾਲਜ, ਹੁਸ਼ਿਆਰਪੁਰ ਵਿਚ 2 ਜੂਨ 2026 ਅਤੇ 4 ਜੂਨ 2026 ਨੂੰ ਵਿਸ਼ੇਸ਼ ਐਚ.ਪੀ.ਵੀ ਟੀਕਾਕਰਨ ਕੈਂਪ ਲਗਾਇਆ ਜਾਵੇਗਾ ਜਿਥੇ ਯੋਗ ਵਿਦਿਆਰਥਣਾਂ ਨੂੰ ਮੁਫ਼ਤ ਟੀਕਾਕਰਨ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ। ਇਹ ਟੀਕਾ ਉਨ੍ਹਾਂ ਲੜਕੀਆਂ ਲਈ ਉਪਲਬੱਧ ਹੈ ਜਿਨ੍ਹਾਂ ਨੇ 14 ਸਾਲ ਦੀ ਉਮਰ ਪੂਰੀ ਕਰ ਲਈ ਹੈ ਅਤੇ ਹੁਣ 15 ਸਾਲ ਦੀ ਉਮਰ ਤੱਕ ਨਹੀਂ ਪਹੁੰਚੀ ਹੈ।
ਉਨ੍ਹਾਂ ਕਿਹਾ ਕਿ ਇਸ ਟੀਕਾਕਰਨ ਲਈ ਮਾਪਿਆਂ ਦੀ ਸਹਿਮਤੀ ਜ਼ਰੂਰੀ ਹੋਵੇਗੀ, ਜੋ ਮੋਬਾਇਲ ’ਤੇ ਓ.ਟੀ.ਪੀ. ਅਤੇ ਸਹਿਮਤੀ ਪੱਤਰ (ਕੰਸੈਂਟ ਫਾਰਮ) ’ਤੇ ਹਸਤਾਖਰ ਰਾਹੀਂ ਦਿੱਤੀ ਜਾ ਸਕਦੀ ਹੈ। ਕੰਸੈਂਟ ਫਾਰਮ ਜ਼ਿਲ੍ਹਾ ਟੀਕਾਕਰਨ ਅਫ਼ਸਰ ਦਫ਼ਤਰ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਨਾਲ ਹੀ ਟੀਕਾਕਰਨ ਦੇ ਸਮੇਂ ਆਧਾਰ ਕਾਰਡ ਨਾਲ ਲਿਆਉਣਾ ਜ਼ਰੂਰੀ ਹੈ।
ਡਿਪਟੀ ਕਮਿਸ਼ਨਰ ਨੇ ਐਚ.ਪੀ.ਵੀ. ਵਾਇਰਸ ਦੀ ਲਗਭਗ 200 ਕਿਸਮਾਂ ਪਾਈਆਂ ਜਾਂਦੀਆਂ ਹਨ, ਜਿਸ ਵਿਚ ਟਾਈਪ-16 ਅਤੇ ਟਾਈਪ-18 ਭਾਰਤ ਵਿਚ ਸਰਵਾਈਕਲ ਕੈਂਸਰ ਦੇ ਪ੍ਰਮੁਖ ਕਾਰਨ ਹਨ। ਉਪਲਬੱਧ ਵੈਕਸੀਨ ਐਚ.ਪੀ.ਵੀ. ਦੀਆਂ ਚਾਰ ਮਹੱਤਵਪੂਰਨ ਕਿਸਮਾਂ ਦੇ ਵਿਰੁੱਧ ਸੁਰੱਖਿਆ ਪ੍ਰਦਾਨ ਕਰਦੀ ਹੈ। ਇਹ ਟੀਕਾ ਸੁਰੱਖਿਅਤ, ਪ੍ਰਭਾਵੀ ਅਤੇ ਵਿਸ਼ਵ ਸਿਹਤ ਸੰਗਠਨ ਅਤੇ ਭਾਰਤ ਸਰਕਾਰ ਦੁਆਰਾ ਪ੍ਰਵਾਨਿਤ ਹੈ।
ਉਨ੍ਹਾਂ ਆਸ਼ਾ ਵਰਕਰਾਂ, ਅਧਿਆਪਕਾਂ, ਸਕੂਲ ਪ੍ਰਬੰਧਕ ਕਮੇਟੀਆਂ, ਸਮਾਜਿਕ ਸੰਸਥਾਵਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਲੋਕਹਿਤਕਾਰੀ ਮੁਹਿੰਮ ਵਿਚ ਵੱਧ ਸਹਿਯੋਗ ਦੇਣ ਅਤੇ ਹਰੇਕ ਯੋਗ ਲੜਕੀ ਤੱਕ ਟੀਕਾਕਰਨ ਦੀ ਸੁਵਿਧਾ ਪਹੁੰਚਾਉਣ ਵਿਚ ਯੋਗਦਾਨ ਦੇਣ। ਉਨ੍ਹਾਂ ਕਿਹਾ ਕਿ ਸਿਹਤਮੰਦ ਲੜਕੀਆਂ ਹੀ ਸੁਰੱਖਿਅਤ ਅਤੇ ਮਜ਼ਬੂਤ ਭਵਿੱਖ ਦੀ ਨੀਂਹ ਹਨ।