Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਮਾਨਵਤਾ ਵੈਲਫੇਅਰ ਸੁਸਾਇਟੀ ਰਜਿ. ਗੜ੍ਹਦੀਵਾਲਾ ਨੇ ਇਲਾਕੇ ਦੇ 236 ਲੋੜਵੰਦ ਬੱਚਿਆਂ ਨੂੰ ਟਰੈਕ ਸੂਟ ਵੰਡੇ

ਮਾਨਵਤਾ ਵੈਲਫੇਅਰ ਸੁਸਾਇਟੀ ਰਜਿ. ਗੜ੍ਹਦੀਵਾਲਾ ਨੇ ਇਲਾਕੇ ਦੇ 236 ਲੋੜਵੰਦ ਬੱਚਿਆਂ ਨੂੰ ਟਰੈਕ ਸੂਟ ਵੰਡੇ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ 

22 ਨਵੰਬਰ : ਮਾਨਵਤਾ ਵੈਲਫੇਅਰ ਸੁਸਾਇਟੀ ਰਜਿ. ਗੜ੍ਹਦੀਵਾਲਾ ਵੱਲੋਂ ਸਥਾਨਕ ਕੇ. ਆਰ.ਕੇ.ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਵਿਸ਼ੇਸ਼ ਸਮਾਗਮ ਕਰਕੇ ਇਲਾਕੇ ਦੇ 236 ਦੇ ਕਰੀਬ ਲੋੜਵੰਦ ਬੱਚਿਆਂ ਨੂੰ ਟਰੈਕ ਸੂਟ ਵੰਡੇ ਗਏ | ਸੁਸਾਇਟੀ ਦੇ ਡਾਇਰੈਕਟਰ ਐਨ.ਆਰ.ਆਈ. ਕਮਲ ਸੇਠ, ਪ੍ਰਧਾਨ ਦਰਸ਼ਨ ਲਾਲ ਅਤੇ ਸੁਸਾਇਟੀ ਦੇ ਐਨ.ਆਰ.ਆਈ. ਕਮੇਟੀ ਪ੍ਰਧਾਨ ਰੇਣੂ ਸੇਠ ਦੀ ਪ੍ਰਧਾਨਗੀ ਹੇਠ ਕਰਵਾਏ ਇਸ ਸਮਾਗਮ ਵਿੱਚ ਪ੍ਰਿੰਸੀਪਲ ਰਾਕੇਸ਼ ਜੈਨ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਦੀਪਕ ਜੈਨ ਅਤੇ ਪ੍ਰਿੰਸੀਪਲ ਕੇਸ਼ਵਾਨੰਦ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਜਿਨ੍ਹਾਂ ਦਾ ਸੁਸਾਇਟੀ ਦੇ ਅਧਿਕਾਰੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਜਿਸ ਤੋਂ ਬਾਅਦ ਮਹਿਮਾਨਾਂ ਅਤੇ ਸੁਸਾਇਟੀ ਮੈਂਬਰਾਂ ਨੇ ਸਮੂਹਿਕ ਤੌਰ ‘ਤੇ ਲੋੜਵੰਦ ਬੱਚਿਆਂ ਨੂੰ ਟਰੈਕ ਸੂਟ ਵੰਡੇ।

ਇਸ ਮੌਕੇ ਡਾਇਰੈਕਟਰ ਕਮਲ ਸੇਠ, ਪ੍ਰਧਾਨ ਦਰਸ਼ਨ ਲਾਲ, ਐਨ.ਆਰ.ਆਈ. ਕਮੇਟੀ ਪ੍ਰਧਾਨ ਰੇਣੂ ਸੇਠ, ਮੈਨੇਜਰ ਸੁਨੀਲ ਦੱਤ ਬਾਂਕਾ, ਜੇ.ਕੇ. ਸ਼ਰਮਾ, ਮੈਡਮ ਮੀਨਾ ਸ਼ਰਮਾ, ਅਨੁਰਾਧਾ ਸ਼ਾਹ, ਜੇ.ਕੇ. ਅਰੋੜਾ, ਪਰਮਜੀਤ ਪਰਵਾਨਾ, ਰਾਜੇਸ਼ ਕੁਮਾਰ, ਦਿਨੇਸ਼ ਕੁਮਾਰ ਨੰਦ, ਪ੍ਰਦੀਪ ਸੋਨੂੰ, ਸੁਕੇਸ਼ ਬੱਤਰਾ, ਸ਼ਿਵ ਸ਼ੰਕਰ, ਅਵਿਨਾਸ਼ ਮੇਲੂ, ਸ਼ੰਭੂ ਦੱਤ, ਅਨਿਲ ਗੁਪਤਾ ਬਬਲੂ, ਸੰਦੀਪ ਕੁਮਾਰ, ਬਿੱਟੂ ਆਦਿ ਤੋਂ ਇਲਾਵਾ ਹੋਰ ਮੈਂਬਰ ਅਤੇ ਪਤਵੰਤੇ ਹਾਜ਼ਰ ਸਨ।