Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਹੁਸ਼ਿਆਰਪੁਰ ਜ਼ਿਲ੍ਹੇ ਵਿਚ ਹੁਣ ਤੱਕ 134358 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ : ਕੋਮਲ ਮਿੱਤਲ

ਹੁਸ਼ਿਆਰਪੁਰ ਜ਼ਿਲ੍ਹੇ ਵਿਚ ਹੁਣ ਤੱਕ 134358 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ : ਕੋਮਲ ਮਿੱਤਲ

ਹੁਸ਼ਿਆਰਪੁਰ (ਬਿਊਰੋ) 

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ ਦੀ ਕੀਤੀ ਅਪੀਲ

19 ਅਕਤੂਬਰ : ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਖਰੀਦ ਕੇਂਦਰਾਂ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ  ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 136429 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 134358 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 55438 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 33454 ਮੀਟ੍ਰਿਕ ਟਨ, ਪਨਸਪ ਵੱਲੋਂ 24206 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 16922 ਮੀਟ੍ਰਿਕ ਟਨ, ਐਫ.ਸੀ.ਆਈ ਵੱਲੋਂ 2305 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 2033 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ 283.45 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 70 ਖ਼ਰੀਦ ਕੇਂਦਰ ਬਣਾਏ ਗਏ ਹਨ, ਜਿਨ੍ਹਾਂ ਵਿਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਨਾਲੋ-ਨਾਲ ਖ਼ਰੀਦ ਅਤੇ ਅਦਾਇਗੀ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਕਿਸੇ ਨੂੰ ਵੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੱਜਲ-ਖੁਆਰੀ ਤੋਂ ਬਚਣ ਲਈ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ, ਕਿਉਂਕਿ ਇਸ ਨਾਲ ਫ਼ਸਲ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ, ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀ ਵਾਲੀ ਫ਼ਸਲ ਖਰੀਦਣ ਤੋਂ ਅਸਮਰੱਥ ਹੁੰਦੀਆਂ ਹਨ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਬਗੈਰ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਵਾਲੀਆਂ ਕੰਬਾਇਨਾਂ ਨਾਲ ਕਟਾਈ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਫ਼ਸਲ ਦੀ ਕਟਾਈ ਤੋਂ ਬਾਅਦ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜ਼ਿਲ੍ਹੇ ਵਿਚ ਪਾਬੰਦੀ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।

error: copy content is like crime its probhihated