Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing *ਹੁਸ਼ਿਆਰਪੁਰ ਹੜ੍ਹ ਹਾਦਸਾ ; 4 ਦਿਨਾਂ ਬਾਅਦ ਰੈਸਕਿਊ ਓਪਰੇਸ਼ਨ ਖ਼ਤਮ, ਦੋ ਲਾਪਤਾ ਲਾਸ਼ਾਂ ਬਰਾਮਦ*

*ਹੁਸ਼ਿਆਰਪੁਰ ਹੜ੍ਹ ਹਾਦਸਾ ; 4 ਦਿਨਾਂ ਬਾਅਦ ਰੈਸਕਿਊ ਓਪਰੇਸ਼ਨ ਖ਼ਤਮ, ਦੋ ਲਾਪਤਾ ਲਾਸ਼ਾਂ ਬਰਾਮਦ*

ਹੁਸ਼ਿਆਰਪੁਰ, 14 ਅਗਸਤ (PPT NEWS) 

: ਹੁਸ਼ਿਆਰਪੁਰ ਦੇ ਜੇਜੋਂ ਚੋਅ ਵਿੱਚ ਹੋਏ ਹੜ੍ਹ ਹਾਦਸੇ ਵਿੱਚ ਲਾਪਤਾ ਹੋਏ ਦੋ ਵਿਅਕਤੀਆਂ ਦੀਆਂ ਲਾਸ਼ਾਂ ਮਿਲਣ ਨਾਲ ਚਾਰ ਦਿਨ ਤੋਂ ਚੱਲ ਰਿਹਾ ਰੈਸਕਿਊ ਓਪਰੇਸ਼ਨ ਮੁਕੰਮਲ ਹੋ ਗਿਆ ਹੈ। ਇਸ ਰੈਸਕਿਊ ਓਪਰੇਸ਼ਨ ਨੂੰ ਸਫਲਤਾਪੂਰਵਕ ਪੂਰਾ ਕਰਨ ਵਿੱਚ ਐਸ.ਡੀ.ਆਰ.ਐਫ ਅਤੇ ਸਥਾਨਕ ਪਿੰਡ ਵਾਸੀਆਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਇਹ ਹਾਦਸਾ 11 ਅਗਸਤ ਨੂੰ ਉਸ ਵੇਲੇ ਵਾਪਰਿਆ ਜਦੋਂ ਜੇਜੋਂ ਚੋਅ ਵਿੱਚ ਪਾਣੀ ਦੇ ਤੇਜ਼ ਬਹਾਅ ਵਿੱਚ ਇਕ ਇਨੋਵਾ ਗੱਡੀ ਵਹਿ ਗਈ। ਇਸ ਗੱਡੀ ਵਿੱਚ ਕੁੱਲ 12 ਲੋਕ ਸਵਾਰ ਸਨ। ਹਾਦਸੇ ਵਿੱਚ 9 ਲੋਕਾਂ ਦੀ ਦੁੱਖਦਾਈ ਮੌਤ ਹੋ ਗਈ ਸੀ ਅਤੇ 9 ਲੋਕਾਂ ਦੀਆਂ ਲਾਸ਼ਾਂ ਉਸੇ ਦਿਨ ਮਿਲ ਗਈਆਂ ਸਨ, ਜਦਕਿ ਇੱਕ ਵਿਅਕਤੀ ਨੂੰ ਐਸ.ਡੀ.ਆਰ.ਐਫ ਅਤੇ ਸਥਾਨਕ ਨਿਵਾਸੀਆਂ ਦੀ ਬਹਾਦਰੀ ਨਾਲ ਸੁਰੱਖਿਅਤ ਬਚਾ ਲਿਆ ਗਿਆ ਸੀ। ਹਾਦਸੇ ਤੋਂ ਬਾਅਦ ਦੋ ਲੋਕ ਲਾਪਤਾ ਸਨ, ਜਿਨ੍ਹਾਂ ਨੂੰ ਲੱਭਣ ਲਈ ਐਸ.ਡੀ.ਆਰ.ਐਫ ਅਤੇ ਸਥਾਨਕ ਨਿਵਾਸੀਆਂ ਦੇ ਸਹਿਯੋਗ ਨਾਲ ਵਿਆਪਕ ਰੈਸਕਿਊ ਓਪਰੇਸ਼ਨ ਚਲਾਇਆ ਗਿਆ। ਅੱਜ 14 ਅਗਸਤ ਨੂੰ ਬੱਦੋਵਾਲ ਖੱਡ ਵਿੱਚ ਦੋਵੇਂ ਲਾਪਤਾ ਵਿਅਕਤੀਆਂ ਦੀਆਂ ਲਾਸ਼ਾਂ ਮਿਲ ਗਈਆਂ। ਇਸ ਦੇ ਨਾਲ ਹੀ ਇਹ ਰੈਸਕਿਊ ਮੁਹਿੰਮ ਵੀ ਸਮਾਪਤ ਹੋ ਗਈ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਦੁੱਖਦਾਈ ਘੜੀ ਵਿੱਚ ਸਥਾਨਕ ਨਿਵਾਸੀਆਂ ਵੱਲੋਂ ਦਿੱਤੇ ਸਹਿਯੋਗ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਹੀ ਐਸ.ਡੀ.ਐਮ ਗੜ੍ਹਸ਼ੰਕਰ, ਡੀ.ਐਸ.ਪੀ ਗੜ੍ਹਸ਼ੰਕਰ ਦੀ ਅਗਵਾਈ ਹੇਠ ਸਿਵਲ ਅਤੇ ਪੁਲਿਸ ਵਿਭਾਗ ਲਗਾਤਾਰ ਸਰਗਰਮ ਰਹੀ।

ਐਸ.ਡੀ.ਐਮ ਗੜ੍ਹਸ਼ੰਕਰ ਨੇ ਦੱਸਿਆ ਕਿ ਲਾਸ਼ਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਮੁਰਦਾਘਰ ਭੇਜਿਆ ਜਾ ਰਿਹਾ ਹੈ, ਜਿੱਥੇ ਪੋਸਟਮਾਰਟਮ ਕਰਨ ਤੋਂ ਬਾਅਦ ਲਾਸ਼ਾਂ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ।