Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਹੁਸ਼ਿਆਰਪੁਰ ਦੇ ਨਵੇਂ ਜ਼ਿਲ੍ਹਾ ਕਚਹਿਰੀ ਕੰਪਲੈਕਸ ’ਚ ਲੱਗੀ ਸੈਨੇਟਰੀ ਨੈਪਕਿਨ ਵੈਂਡਿੰਗ ਮਸ਼ੀਨ

ਹੁਸ਼ਿਆਰਪੁਰ ਦੇ ਨਵੇਂ ਜ਼ਿਲ੍ਹਾ ਕਚਹਿਰੀ ਕੰਪਲੈਕਸ ’ਚ ਲੱਗੀ ਸੈਨੇਟਰੀ ਨੈਪਕਿਨ ਵੈਂਡਿੰਗ ਮਸ਼ੀਨ

ਹੁਸ਼ਿਆਰਪੁਰ (ਬਿਊਰੋ) 

ਅਜਿਹੀ ਸਹੂਲਤ ਵਾਲਾ ਪੰਜਾਬ ਦਾ ਪਹਿਲਾ ਕਚਹਿਰੀ ਕੰਪਲੈਕਸ ਬਣਿਆ

17 ਅਕਤੂਬਰ : ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਦੀ ਪਹਿਲਕਦਮੀ ਸਦਕਾ ਹੁਸ਼ਿਆਰਪੁਰ ਦਾ ਨਵਾਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਪੰਜਾਬ ਦਾ ਅਜਿਹਾ ਪਹਿਲਾ ਕਚਹਿਰੀ ਕੰਪਲੈਕਸ ਬਣ ਗਿਆ ਹੈ, ਜਿਥੇ ਸੈਨੇਟਰੀ ਨੈਪਕਿਨ ਵੈਂਡਿੰਗ ਮਸ਼ੀਨ ਲਗਾਈ ਗਈ ਹੈ। ਇਸ ਸਬੰਧੀ ਅੱਜ ਕਰਵਾਏ ਗਏ ਉਦਘਾਟਨੀ ਸਮਾਗਮ ਵਿਚ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ-1 ਜਸਵਿੰਦਰ ਸ਼ੀਮਾਰ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਅੰਜਨਾ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਪਲਵਿੰਦਰ ਜੀਤ ਕੌਰ, ਸੀ. ਜੇ. ਐਮ ਹੁਸ਼ਿਆਰਪੁਰ ਪੁਸ਼ਪਾ ਰਾਣੀ, ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਹੁਸ਼ਿਆਰਪੁਰ ਪ੍ਰਭਜੋਤ ਕੌਰ, ਜੇ. ਐਮ. ਆਈ. ਸੀ ਹੁਸ਼ਿਆਰਪੁਰ ਗੁਰਪ੍ਰੀਤ ਕੌਰ,  ਜੇ. ਐਮ. ਆਈ. ਸੀ ਰਿੰਕੀ ਅਗਨੀਹੋਤਰੀ, ਜੇ. ਐਮ. ਆਈ. ਸੀ ਹੁਸ਼ਿਆਰਪੁਰ ਸਰਬਜੀਤ ਕੌਰ ਤੋਂ ਇਲਾਵਾ ਮਹਿਲਾ ਐਡਵੋਕੇਟ ਅਤੇ ਜ਼ਿਲ੍ਹਾ ਕਚਹਿਰੀ ਕੰਪਲੈਕਸ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਮਹਿਲਾ ਸਟਾਫ ਮੌਜੂਦ ਸੀ।
ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ-1 ਹੁਸ਼ਿਆਰਪੁਰ ਜਸਵਿੰਦਰ ਸ਼ੀਮਾਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬ ਦਾ ਇਹ ਅਜਿਹਾ ਪਹਿਲਾ ਕਚਹਿਰੀ ਕੰਪਲੈਕਸ ਹੈ, ਜਿਥੇ ਸੈਨੇਟਰੀ ਨੈਪਕਿਨ ਵੈਂਡਿੰਗ ਮਸ਼ੀਨ ਦੀ ਸਹੂਲਤ ਉਪਲਬੱਧ ਕਰਵਾਈ ਗਈ ਹੈ। ਉਨ੍ਹਾਂ ਇਹ ਸਹੂਲਤ ਮੁਹੱਈਆ ਕਰਵਾਉਣ ਲਈ ਜ਼ਿਲ੍ਰਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ।
ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਇਸ ਮੌਕੇ ਦੱਸਿਆ ਕਿ ਇਹ ਮਸ਼ੀਨ ‘ਸੈਲਫ ਸਰਵਿਸ’ ਉੱਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਮਸ਼ੀਨ ਵਿਚ ਸਿੱਕਾ ਪਾਉਣ ਨਾਲ ਸੈਨੇਟਰੀ ਨੈਪਕਿਨ ਆਪਣੇ ਆਪ ਬਾਹਰ ਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਮਸ਼ੀਨ ਮਹਿਲਾ ਐਡਵੋਕੇਟਾਂ ਤੋਂ ਇਲਾਵਾ ਕਚਹਿਰੀਆਂ ਦੇ ਮਹਿਲਾ ਸਟਾਫ ਮੈਂਬਰਾਂ, ਮਹਿਲਾ ਕਰਮਚਾਰੀਆਂ ਅਤੇ ਆਮ ਜਨਤਾ ਲਈ ਵਰਦਾਨ ਸਾਬਿਤ ਹੋਵੇਗੀ।