Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ ‘ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ – ਪ੍ਰਿੰਸੀਪਲ ਡਾ. ਮਾਨਵ ਸੈਣੀ

ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ ‘ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ – ਪ੍ਰਿੰਸੀਪਲ ਡਾ. ਮਾਨਵ ਸੈਣੀ

ਦਸੂਹਾ 20 ਅਗਸਤ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਵੱਲੋਂ ਚੱਲ ਰਹੇ ਅਕਾਦਮਿਕ ਸੈਸ਼ਨ 2026-27 ਲਈ ਵੱਖ-ਵੱਖ ਕੋਰਸਾਂ ਵਿੱਚ ਦਾਖਲਿਆਂ ਦੀ ਨਿਰਧਾਰਿਤ ਆਖਰੀ ਮਿਤੀ 14 ਅਗਸਤ 2026 ਸੀ, ਜਿਸ ਵਿੱਚ ਹੁਣ ਵਾਧਾ ਕੀਤਾ ਗਿਆ ਹੈ। ਯੂਨੀਵਰਸਿਟੀ ਦੇ ਇਸ ਫੈਸਲੇ ਨਾਲ ਉਨ੍ਹਾਂ ਵਿਦਿਆਰਥੀਆਂ ਨੂੰ ਦਾਖਲਾ ਲੈਣ ਦਾ ਇੱਕ ਹੋਰ ਮੌਕਾ ਪ੍ਰਾਪਤ ਹੋਇਆ ਹੈ, ਜੋ ਕਿਸੇ ਕਾਰਨ ਕਰਕੇ ਨਿਰਧਾਰਿਤ ਸਮੇਂ ਦੌਰਾਨ ਦਾਖਲਾ ਨਹੀਂ ਲੈ ਸਕੇ।

ਇਸ ਸੰਬੰਧੀ ਕੇ.ਐਮ.ਐਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ, ਦਸੂਹਾ ਦੇ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਯਾਦਵਿੰਦਰ ਸਿੰਘ ਬਰਾੜ ਅਤੇ ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਅੰਸ਼ੂ ਕਟਾਰੀਆ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਦਾਖਲਿਆਂ ਦੀ ਮਿਤੀ ਵਿੱਚ ਕੀਤਾ ਗਿਆ ਵਾਧਾ ਵਿਦਿਆਰਥੀ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਇੱਕ ਦੂਰਦਰਸ਼ੀ ਅਤੇ ਸਵਾਗਤਯੋਗ ਫੈਸਲਾ ਹੈ। ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਉੱਚ ਸਿੱਖਿਆ ਅਤੇ ਰੁਜ਼ਗਾਰਮੁਖੀ ਸਿੱਖਿਆ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਬਹੁਤ ਮਹੱਤਵਪੂਰਨ ਹੈ। ਦਾਖਲੇ ਦੀ ਮਿਤੀ ਵਧਣ ਨਾਲ ਵਿਦਿਆਰਥੀਆਂ ਨੂੰ ਆਪਣੀ ਪਸੰਦ ਦੇ ਕੋਰਸ ਦੀ ਚੋਣ ਕਰਨ ਅਤੇ ਆਪਣੇ ਭਵਿੱਖ ਦੀ ਸਹੀ ਦਿਸ਼ਾ ਤੈਅ ਕਰਨ ਲਈ ਵਾਧੂ ਸਮਾਂ ਮਿਲਿਆ ਹੈ। ਉਨ੍ਹਾਂ ਨੇ ਇਲਾਕੇ ਦੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਵਿਦਿਆਰਥੀ ਅਜੇ ਤੱਕ ਕਿਸੇ ਕਾਰਨ ਕਰਕੇ ਦਾਖਲਾ ਨਹੀਂ ਲੈ ਸਕੇ, ਉਹ ਇਸ ਸੁਨਹਿਰੀ ਮੌਕੇ ਦਾ ਲਾਭ ਉਠਾਉਂਦਿਆਂ ਬਿਨਾਂ ਕਿਸੇ ਦੇਰੀ ਦੇ ਆਪਣਾ ਦਾਖਲਾ ਯਕੀਨੀ ਬਣਾਉਣ। ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਅੱਗੇ ਕਿਹਾ ਕਿ ਕੇ.ਐਮ.ਐਸ. ਕਾਲਜ, ਦਸੂਹਾ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ, ਆਧੁਨਿਕ ਤਕਨੀਕੀ ਗਿਆਨ ਅਤੇ ਰੁਜ਼ਗਾਰਮੁਖੀ ਹੁਨਰ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਕਾਲਜ ਵੱਲੋਂ ਦਾਖਲਾ ਲੈਣ ਦੇ ਇੱਛੁਕ ਵਿਦਿਆਰਥੀਆਂ ਨੂੰ ਕੋਰਸਾਂ ਦੀ ਚੋਣ, ਦਾਖਲਾ ਪ੍ਰਕਿਰਿਆ ਅਤੇ ਹੋਰ ਜ਼ਰੂਰੀ ਜਾਣਕਾਰੀ ਸਬੰਧੀ ਪੂਰਾ ਮਾਰਗਦਰਸ਼ਨ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਨੇ ਮੁੜ ਇਲਾਕੇ ਦੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਦਾਖਲਿਆਂ ਦੀ ਵਧਾਈ ਗਈ ਮਿਤੀ ਦਾ ਪੂਰਾ ਲਾਭ ਲੈਂਦਿਆਂ ਜਲਦ ਤੋਂ ਜਲਦ ਦਾਖਲਾ ਕਰਵਾਉਣ ਅਤੇ ਆਪਣੇ ਉੱਜਵਲ ਭਵਿੱਖ ਦੀ ਮਜ਼ਬੂਤ ਨੀਂਹ ਰੱਖਣ।

ਫੋਟੋ ਕੈਪਸ਼ਨ : ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਡਾ. ਮਾਨਵ ਸੈਣੀ।