Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸ਼ਾਟ ਸਰਕਟ ਹੋਣ ਨਾਲ ਲੱਗੀ ਭਿਆਨਕ ਅੱਗ, 5 ਏਕੜ ਕਮਾਦ ਸੜ ਕੇ ਹੋਇਆ ਸੁਆਹ

ਸ਼ਾਟ ਸਰਕਟ ਹੋਣ ਨਾਲ ਲੱਗੀ ਭਿਆਨਕ ਅੱਗ, 5 ਏਕੜ ਕਮਾਦ ਸੜ ਕੇ ਹੋਇਆ ਸੁਆਹ

ਗੜ੍ਹਦੀਵਾਲਾ (ਚੌਧਰੀ)

: ਅੱਜ ਦੁਪਹਿਰ ਪਿੰਡ ਤਲਵੰਡੀ ਜੱਟਾਂ ਦੇ ਰਹਿਣ ਵਾਲੇ ਕਿਸਾਨ ਕਮਲਪ੍ਰੀਤ ਸਿੰਘ ਦੇ ਖੇਤ ਵਿੱਚ ਚਾਰ ਏਕੜ ਲੱਗੇ ਗੰਨੇ ਦੀ ਫਸਲ ਸ਼ਾੱਟ ਸਰਕਟ ਕਾਰਨ ਸੜ ਕੇ ਸੁਆਹ ਹੋ ਗਈ।ਇਸ  ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਕਮਲਪ੍ਰੀਤ ਸਿੰਘ ਨੇ ਦੱਸਿਆ ਅਸੀਂ ਠੇਕੇ ਤੇ ਜਮੀਨ ਲੈ ਕੇ ਉਸ ਵਿਚ ਗੰਨੇ ਦੀ ਫਸਲ ਲਗਾਈ ਹੋਈ ਹੈ ਅਤੇ ਫਸਲ ਪੂਰੀ ਤਰ੍ਹਾਂ ਤਿਆਰ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਅੱਜ ਦੁਪਹਿਰ ਜਦੋਂ ਉਹ ਖੇਤਾਂ ਵੱਲ ਆਏ ਤਾਂ ਖੇਤਾਂ ਵਿੱਚ ਕਮਾਦ ਨੂੰ ਬੁਰੀ ਤਰ੍ਹਾਂ ਅੱਗ ਲੱਗੀ ਹੋਈ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਤੁਰੰਤ ਸੂਚਨਾ  ਬਾਬਾ ਦੀਪ ਸਿੰਘ ਸੇਵਾ ਦਲ ਐਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਦੇ ਮੁੱਖ ਸੇਵਾਦਾਰ ਸ. ਮਨਜੋਤ ਸਿੰਘ ਤਲਵੰਡੀ ਨੂੰ ਦਿੱਤੀ ਗਈ। ਉਹਨਾਂ ਨੇ ਆਪਣੀ ਫਾਇਰਬ੍ਰਿਗੇਡ ਭੇਜ ਕੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਤੱਕ ਅੱਗ ਤੇ ਕਾਬੂ ਪਾਇਆ ਗਿਆ ਉਸ ਸਮੇਂ ਤੱਕ 5 ਏਕੜ ਕਮਾਦ ਸੜ ਕੇ ਸੁਆਹ ਹੋ ਚੁੱਕਾ ਸੀ।ਜਿਸ ਨਾਲ ਕਿਸਾਨ ਕਮਲਪ੍ਰੀਤ ਸਿੰਘ ਦਾ ਲੱਖਾਂ ਚ ਨੁਕਸਾਨ ਹੋਇਆ ਹੈ। ਇਸ ਮੌਕੇ  ਪਹੁੰਚੇ ਬਾਬਾ ਦੀਪ ਸਿੰਘ ਸੇਵਾ ਦਲ ਐਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ ਨੇ ਕਿਹਾ ਕਿ ਇਹ ਕਿਸਾਨ ਦੇ ਨੁਕਸਾਨ ਪਿੱਛੇ ਬਿਜਲੀ ਮਹਿਕਮੇ ਦੀ ਢਿਲ ਦੱਸੀ ਜਾ ਰਹੀ ਹੈ ਕਿਉਂਕਿ ਉਹਨਾਂ ਨੇ ਦੱਸਿਆ ਕਿ ਖੇਤ ਉੱਤੋਂ ਦੀ ਲੰਘਦੀਆਂ ਬਿਜਲੀ ਦੀਆਂ ਤਾਰਾਂ ਢਿੱਲੀਆਂ ਸਨ ਜੋ ਹਵਾ ਚੱਲਣ ਕਾਰਨ ਆਪਸ ਵਿੱਚ ਟਕਰਾਅ ਕਾਰਨ ਸ਼ਾੱਟ ਸਰਕਿਟ ਹੋ ਗਿਆ ਤੇ ਅੱਗ ਲੱਗ ਗਈ। ਉਨ੍ਹਾਂ ਕਿਹਾ ਕਿ ਬਿਜਲੀ ਮਹਿਕਮੇ ਨੂੰ ਕਿਸਾਨ ਕਮਲਪ੍ਰੀਤ ਸਿੰਘ ਦੇ ਹੋਏ ਨੁਕਸਾਨ ਦੀ ਭਰਪਾਈ ਕਰਨੀ ਚਾਹੀਦੀ ਹੈ। ਇਸ ਮੌਕੇ ਕਿਸਾਨ ਕਮਲਪ੍ਰੀਤ ਸਿੰਘ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਨੂੰ ਇਸ ਨੁਕਸਾਨ ਦਾ ਮੁਆਵਜ਼ਾ ਦਵਾਇਆ ਜਾਵੇ।

ਫ਼ੋਟੋ : ਖੇਤ ਵਿੱਚ ਲੱਗੀ ਭਿਆਨਕ ਅੱਗ ਨਾਲ ਸੜਿਆ ਹੋਇਆ ਕਮਾਦ, ਨੁਕਸਾਨ ਸਬੰਧੀ ਜਾਣਕਾਰੀ ਦਿੰਦੇ ਖੇਤ ਮਾਲਕ ਤੇ ਸਰਦਾਰ ਮਨਜੋਤ ਸਿੰਘ ਤਲਵੰਡੀ।