Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਫ਼ਾਈ ਕਰਮੀਆਂ ਦੀ ਹਰ ਜਾਇਜ ਮੰਗ ਦੀ ਪੂਰਤੀ ਲਈ ਸਰਕਾਰ ਕੋਲ ਮੈਂ ਕਰਾਂਗਾ ਵਕਾਲਤ: ਵਿਧਾਇਕ ਸ਼ੈਰੀ ਕਲਸੀ

ਸਫ਼ਾਈ ਕਰਮੀਆਂ ਦੀ ਹਰ ਜਾਇਜ ਮੰਗ ਦੀ ਪੂਰਤੀ ਲਈ ਸਰਕਾਰ ਕੋਲ ਮੈਂ ਕਰਾਂਗਾ ਵਕਾਲਤ: ਵਿਧਾਇਕ ਸ਼ੈਰੀ ਕਲਸੀ

ਸਫ਼ਾਈ ਕਰਮੀਆਂ ਦੀ ਹਰ ਜਾਇਜ ਮੰਗ ਦੀ ਪੂਰਤੀ ਲਈ ਸਰਕਾਰ ਕੋਲ ਮੈਂ ਕਰਾਂਗਾ ਵਕਾਲਤ: ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਦੇ ਸਮੂਹ ਸਫਾਈ ਕਰਮੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ

ਬਟਾਲਾ, 28 ਮਾਰਚ (ਅਵਿਨਾਸ਼ ) – ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਅੱਜ ਸ਼ਿਵ ਬਟਾਲਵੀ ਆਡੀਟੋਰੀਅਮ ਵਿਖੇ ਨਗਰ ਨਿਗਮ ਬਟਾਲਾ ਦੇ ਸਮੂਹ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀ ਸੁਪਰਡੈਂਟ ਨਿਰਮਲ ਸਿੰਘ, ਐੱਸ.ਡੀ.ਓ. ਰਵਿੰਦਰ ਸਿੰਘ ਕਲਸੀ ਅਤੇ ਸੈਨਟਰੀ ਇੰਸਪੈਕਟਰ ਵੀ ਮੌਜੂਦ ਸਨ।

ਸਫ਼ਾਈ ਕਰਮੀਆਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦਾ ਜਿੰਮਾ ਸਫ਼ਾਈ ਕਰਮੀਆਂ ਦਾ ਹੈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਕਰਨ ਦੀ ਜਿੰਮੇਵਾਰੀ ਸਾਡੀ ਹੈ। ਉਨਾਂ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਹਰ ਸਫ਼ਾਈ ਕਰਮਚਾਰੀ ਨੂੰ ਉਸਦੀ ਪੂਰੀ ਤਨਖਾਹ ਸਮੇਂ ਸਿਰ ਮਿਲੇ। ਕੁਝ ਸਫ਼ਾਈ ਕਰਮੀਆਂ ਨੂੰ ਠੇਕੇਦਾਰ ਵੱਲੋਂ ਤਿੰਨ ਮਹੀਨਿਆਂ ਤੋਂ ਤਨਖਾਹ ਨਹੀਂ ਦਿੱਤੀ ਗਈ ਸੀ ਅਤੇ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਵਿਧਾਇਕ ਕਲਸੀ ਨੇ ਕਿਹਾ ਕਿ 2 ਦਿਨਾਂ ਦੇ ਅੰਦਰ ਜੇਕਰ ਸਫ਼ਾਈ ਕਰਮੀਆਂ ਨੂੰ ਤਨਖਾਹ ਨਾ ਮਿਲੀ ਤਾਂ ਠੇਕੇਦਾਰ ਕਾਨੂੰਨੀ ਕਾਰਵਾਈ ਲਈ ਤਿਆਰ ਰਹੇ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਸਫ਼ਾਈ ਕਰਮੀਆਂ ਦੀ ਹਰ ਜਾਇਜ ਮੰਗ ਨਾਲ ਸਹਿਮਤ ਹਨ ਅਤੇ ਸਰਕਾਰ ਕੋਲ ਉਨ੍ਹਾਂ ਦੀਆਂ ਮੰਗਾਂ ਦੀ ਪੂਰਤੀ ਲਈ ਵਕਾਲਤ ਵੀ ਕਰਨਗੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਸਫਾਈ ਕਰਮੀ ਵੀ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਉਹ ਆਪਣੇ ਸ਼ਹਿਰ ਦੀ ਸਫ਼ਾਈ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦੇਣਗੇ। ਉਨ੍ਹਾਂ ਕਿਹਾ ਕਿ ਹਰ ਕਰਮਚਾਰੀ ਆਪਣੀ ਡਿਊਟੀ ’ਤੇ ਰੋਜ਼ਾਨਾਂ ਹਾਜ਼ਰ ਹੋ ਕੇ ਕੰਮ ਕਰੇ ਅਤੇ ਜੇਕਰ ਉਨ੍ਹਾਂ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਬਿਨ੍ਹਾਂ ਸੰਕੋਚ ਉਨ੍ਹਾਂ ਨਾਲ ਪਹੁੰਚ ਕੀਤੀ ਜਾ ਸਕਦੀ ਹੈ।

ਇਸ ਤੋਂ ਪਹਿਲਾਂ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਵਿੱਕੀ ਕਲਿਆਣ ਅਤੇ ਸਫ਼ਾਈ ਕਰਮੀਆਂ ਨੇ ਆਪਣੀਆਂ ਮੁਸ਼ਕਲਾਂ ਤੇ ਮੰਗਾਂ ਤੋਂ ਵਿਧਾਇਕ ਸ਼ੈਰੀ ਕਲਸੀ ਨੂੰ ਜਾਣੂ ਕਰਵਾਇਆ ਅਤੇ ਆਪਣੀਆਂ ਮੰਗਾਂ ਦਾ ਲਿਖਤੀ ਮੰਗ ਪੱਤਰ ਉਨ੍ਹਾਂ ਨੂੰ ਸੌਂਪਿਆ।

ਇਸ ਮੌਕੇ ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ ਮਿੰਟਾ, ਰਾਜੇਸ਼ ਤੁੱਲੀ, ਸਰਦੂਲ ਸਿੰਘ, ਨਵਦੀਪ ਸਿੰਘ, ਗੁਰਪ੍ਰੀਤ ਸਿੰਘ, ਹਰਪਾਲ ਸਿੰਘ ਖਾਲਸਾ, ਰਾਕੇਸ਼ ਤੁੱਲੀ, ਪਿ੍ਰੰਸ ਰੰਧਾਵਾ, ਪ੍ਰੋ. ਜਸਬੀਰ ਸਿੰਘ, ਅੰਕੁਸ਼ ਮਹਿਤਾ, ਮਾਣਕ ਮਹਿਤਾ, ਹਰਪ੍ਰੀਤ ਸਿੰਘ, ਅਨੁਰਾਗ ਮਹਿਤਾ ਤੇ ਸ਼ਹਿਰ ਦੇ ਹੋਰ ਪਤਵੰਤੇ ਵੀ ਮੌਜੂਦ ਸਨ।