Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਆਈ.ੲੈ.ਐੱਸ.ਅਧਿਕਾਰੀ 2 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ

ਆਈ.ੲੈ.ਐੱਸ.ਅਧਿਕਾਰੀ 2 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ 31 ਜਨਵਰੀ : ਪੰਜਾਬ ਦੇ ਇਕ ਆਈ.ੲੈ.ਐੱਸ. ਅਧਿਕਾਰੀ ਨੂੰ ਸੀ ਬੀ ਆਈ ਨੇ 2 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਸੀ.ਬੀ.ਆਈ.ਅਧਿਕਾਰੀਆਂ ਅਨੁਸਾਰ ਪੰਜਾਬ ਰੋਡਵੇਜ਼ ਦੇ ਡਾਇਰੈਕਟਰ ਵਜੋਂ ਤਾਇਨਾਤ ਸ:ਪਰਮਜੀਤ ਸਿੰਘ ਆਈ.ਏ.ਐਸ. ਨੇ ਰੋਡਵੇਜ਼ ਦੇ ਇਕ ਅਧਿਕਾਰੀ ਦੀ ਜਨਰਲ ਮੈਨੇਜਰ ਵਜੋਂ ਪਦਉੱਨਤੀ ਲਈ 5 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ ਅਤੇ ਸ਼ਿਕਾਇਤ ਕਰਤਾ ਅਧਿਕਾਰੀ ਨੇ 2 ਲੱਖ ਰੁਪਏ ਵਿੱਚ ਸੌਦਾ ਕਰਕੇ ਇਸ ਬਾਰੇ ਸ਼ਿਕਾਇਤ ਸੀ.ਬੀ.ਆਈ. ਨੂੰ ਕੀਤੀ ਸੀ।

ਸ਼ਿਕਾਇਤ ਕਰਤਾ ਅਨੁਸਾਰ ਉਕਤ ਅਧਿਕਾਰੀ ਜੋ ਵਿਭਾਗ ਵੱਲੋਂ ਜਨਵਰੀ ਵਿੱਚ ਬਣਾਈ ਗਈ ਕਮੇਟੀ ਦਾ ਮੁਖ਼ੀ ਸੀ, ਨੇ ਉਸਨੂੰ ਧਮਕਾਇਆ ਸੀ ਕਿ ਜੇ ਉਸਨੂੰ ਇਹ ਰਕਮ ਨਾ ਦਿੱਤੀ ਗਈ ਤਾਂ ਉਸਨੂੂੰ ਨਤੀਜੇ ਭੁਗਤਣੇ ਪੈਣਗੇ।

ਇਕ ਸੀਨੀਅਰ ਸੀ.ਬੀ.ਆਈ. ਅਧਿਕਾਰੀ ਅਨੁਸਾਰ ਸ਼ਿਕਾਇਤ ਮਿਲਣ ’ਤੇ ਕੇਸ ਦਰਜ ਕੀਤਾ ਗਿਆ ਅਤੇ ਆਈ.ਏ.ਐੱਸ. ਅਧਿਕਾਰੀ ਦੇ ਖਿਲਾਫ਼ ਦੋਸ਼ ਹੋਣ ਕਰਕੇ ਸੀ.ਬੀ.ਆਈ. ਦੇ ਸੀਨੀਅਰ ਅਧਿਕਾਰੀਆਂ ਦੀ ਇਕ ਟੀਮ ਬਣਾਈ ਗਈ ਅਤੇ ਦੋਸ਼ੀ ਨੂੰ ਰੰਗੇ ਹੱਥੀਂ ਫ਼ੜਨ ਦਾ ਫ਼ੈਸਲਾ ਲੈਂਦਿਆਂ ਜਾਲ ਵਿਛਾ ਕੇ ਉਸਨੂੰ ਰਿਸ਼ਵਤ ਦੀ ਰਕਮ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।