Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਆਈ.ਏ.ਐਸ.ਅਧਿਕਾਰੀ ਗੁਰਕੰਵਲ ਸਿੰਘ ਨੇ ਸਹਾਇਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਆਈ.ਏ.ਐਸ.ਅਧਿਕਾਰੀ ਗੁਰਕੰਵਲ ਸਿੰਘ ਨੇ ਸਹਾਇਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ 27 ਅਪ੍ਰੈਲ (ਪ੍ਰਾਈਮ ਪੰਜਾਬ ਟਾਈਮਜ) 

: 2025 ਬੈਚ ਦੇ ਆਈ.ਏ.ਐਸ. ਅਧਿਕਾਰੀ ਗੁਰਕੰਵਲ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਮੌਜ਼ੂਦਗੀ ਵਿਚ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਵਜੋਂ ਅਹੁਦਾ ਸੰਭਾਲਿਆ।

ਜਲੰਧਰ ਜ਼ਿਲ੍ਹੇ ਨਾਲ ਸਬੰਧਤ ਗੁਰਕੰਵਲ ਸਿੰਘ, ਜਿਨ੍ਹਾਂ ਦੀ ਇਹ ਪਹਿਲੀ ਫੀਲਡ ਪੋਸਟਿੰਗ ਹੈ, ਨੇ ਥਾਪਰ ਯੂਨੀਵਰਸਿਟੀ, ਪਟਿਆਲਾ ਤੋਂ ਸਿਵਲ ਇੰਜੀਨੀਅਰਿੰਗ ਕੀਤੀ ਹੋਈ ਹੈ। ਉਨ੍ਹਾ ਦੇ ਪਿਤਾ ਸਤਪਾਲ ਸਿੰਘ ਮੁਲਤਾਨੀ ਸੇਵਾ ਮੁਕਤ ਸਹਾਇਕ ਆਬਕਾਰੀ ਅਤੇ ਕਰ ਕਮਿਸ਼ਨਰ ਹਨ।
ਅਹੁਦਾ ਸੰਭਾਲਣ ਸਮੇਂ ਗੁਰਕੰਵਲ ਸਿੰਘ ਨੇ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ  ਭਾਵਨਾ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਤੇ ਨਾਗਰਿਕ ਸੇਵਾਵਾਂ ਲੋਕਾਂ ਤੱਕ ਘੱਟੋ-ਘੱਟ ਸਮੇਂ ਵਿਚ ਪੁੱਜਦੀਆਂ ਕਰਨਾ ਅਤੇ ਜਨਤਕ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਉਨ੍ਹਾਂ ਦੀ ਮੁੱਖ ਤਰਜ਼ੀਹ ਰਹੇਗੀ। ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਗੁਰਕੰਵਲ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਅਤੇ ਪ੍ਰਸ਼ਾਸਨਿਕ ਸੇਵਾਵਾਂ ਦੇ ਖੇਤਰ ਵਿਚ ਬਿਹਤਰੀਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ‘ਤੇ ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ, ਆਈ.ਏ.ਐਸ. ਅਧਿਕਾਰੀ ਗੁਰਕੰਵਲ ਸਿੰਘ ਦੇ ਪਿਤਾ ਸਤਪਾਲ ਸਿੰਘ ਮੁਲਤਾਨੀ, ਮਾਤਾ ਪਰਮਜੀਤ ਕੌਰ ਅਤੇ ਹੋਰ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

ਕੈਪਸ਼ਨ : ਆਈ.ਏ.ਐਸ. ਅਧਿਕਾਰੀ ਗੁਰਕੰਵਲ ਸਿੰਘ ਬਤੌਰ ਸਹਾਇਕ ਕਮਿਸ਼ਨਰ ਵਜੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਹੁਸ਼ਿਆਰਪੁਰ ਵਿਖੇ ਅਹੁਦਾ ਸੰਭਾਲਦੇ ਹੋਏ।