Prime Punjab Times

Latest news
KMS ਕਾਲਜ ਵਿਖੇ ਕਰਵਾਚੌਥ ਦੇ ਮੌਕੇ ’ਤੇ ਮਹਿੰਦੀ ਪ੍ਰਤੀਯੋਗਿਤਾ ਕਰਵਾਈ ਗਈ : ਪ੍ਰਿੰਸੀਪਲ ਡਾ. ਮਾਨਵ ਸੈਣੀ ਖਾਲਸਾ ਕਾਲਜ ਵਿਖੇ ਆਈ.ਈ.ਈ.ਈ ਦਿਵਸ ਅਤੇ ਨੈਸ਼ਨਲ ਇੰਟਰਨੈੱਟ ਦਿਵਸ ਨੂੰ ਸਮਰਪਿਤ ਅੰਤਰ-ਕਲਾਸ ਮੁਕਾਬਲੇ ਕਰਵਾਏ ਪਿਤਾ ਨੇ 17 ਸਾਲਾ ਧੀ ਦਾ ਤੇਜ਼+ਧਾਰ ਹਥਿ+ਆਰ ਨਾਲ ਕੀਤਾ ਕ+ਤ+ਲ ਦਿਲਕਸ਼ ਸਿੰਘ ਨੇ DAV ਰਾਸ਼ਟਰੀ ਪੱਧਰੀ ਵੁਸ਼ੂ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ  ਖ਼ਾਲਸਾ ਕਾਲਜ ਵਿਖੇ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ ਦਸੂਹਾ ਦੇ ਨੌਜਵਾਨ ਦੀ ਰੂਸ 'ਚ ਹੋਈ ਮੌ+ਤ,ਮ੍ਰਿਤਕ ਦੇ ਜੱਦੀ ਪਿੰਡ ਪਹੁੰਚੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਚੈਰੀਟੇਬਲ ਹਸਪਤਾਲ ਬਾਹਗਾ ਵਿਖੇ ਮੁਫ਼ਤ ਮੈਡੀਕਲ ਕੈਂਪ ... ਖਾਲਸਾ ਕਾਲਜ ਦੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਨੇ ਕੁਆਂਟਮ ਪੇਪਰ ਮਿੱਲ,ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਵਿਰਾਸਤ-ਏ-ਖਾਲਸ... ਬਟਾਲਾ ’ਚ ਦਿਨ-ਦਿਹਾੜੇ ਫਾਇਰਿੰਗ ਨਾਲ ਦਹਿਸ਼ਤ, ਦੁਕਾਨ ਦੇ ਸ਼ੀਸ਼ੇ ’ਤੇ ਲੱਗੀਆਂ ਦੋ ਗੋਲੀਆਂ ਦੋਵੇਂ ਨੌਜਵਾਨ ਫ਼ਰਾਰ *ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਕੱਢੀ*
ADVERTISEMENT
You are currently viewing ਖਾਲਸਾ ਕਾਲਜ ਵਿਖੇ ਆਈ.ਈ.ਈ.ਈ ਦਿਵਸ ਅਤੇ ਨੈਸ਼ਨਲ ਇੰਟਰਨੈੱਟ ਦਿਵਸ ਨੂੰ ਸਮਰਪਿਤ ਅੰਤਰ-ਕਲਾਸ ਮੁਕਾਬਲੇ ਕਰਵਾਏ

ਖਾਲਸਾ ਕਾਲਜ ਵਿਖੇ ਆਈ.ਈ.ਈ.ਈ ਦਿਵਸ ਅਤੇ ਨੈਸ਼ਨਲ ਇੰਟਰਨੈੱਟ ਦਿਵਸ ਨੂੰ ਸਮਰਪਿਤ ਅੰਤਰ-ਕਲਾਸ ਮੁਕਾਬਲੇ ਕਰਵਾਏ

ਗੜ੍ਹਦੀਵਾਲਾ 29 ਅਕਤੂਬਰ (ਚੌਧਰੀ / ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਸ.ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਬਾਈਟ ਬਸਟਰ ਕਲੱਬ, ਕੰਪਿਊਟਰ ਸਾਇੰਸ ਵਿਭਾਗ ਵੱਲੋਂ ਆਈ.ਈ.ਈ.ਈ. ਦਿਵਸ ਅਤੇ ਨੈਸ਼ਨਲ ਇੰਟਰਨੈੱਟ ਦਿਵਸ ਨੂੰ ਸਮਰਪਿਤ ਅੰਤਰ-ਕਲਾਸ ਮੁਕਾਬਲੇ ਕਰਵਾਏ ਗਏ।

ਇਸ ਮੌਕੇ ਵਿਦਿਆਰਥੀਆਂ ਲਈ ਪੰਜ ਮੁੱਖ ਗਤੀਵਿਧੀਆਂ ਕਰਵਾਈਆਂ ਗਈਆਂ। ਪਹਿਲੀ ਗਤੀਵਿਧੀ ਪ੍ਰੈਜੈਂਟੇਸ਼ਨ ਰਾਹੀਂ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੀ ਸੁਰੱਖਿਅਤ ਅਤੇ ਜ਼ਿੰਮੇਵਾਰ ਵਰਤੋਂ ਬਾਰੇ ਜਾਗਰੂਕ ਕੀਤਾ ਗਿਆ। ਦੂਜੀ ਗਤੀਵਿਧੀ ਮੀਮ ਵਿੱਚ ਵਿਦਿਆਰਥੀਆਂ ਨੇ ਰਚਨਾਤਮਕ ਮੀਮ ਤਿਆਰ ਕਰਕੇ ਆਪਣੀ ਕਲਾਤਮਕਤਾ ਅਤੇ ਹਾਸ-ਰਸ ਦੀ ਪੇਸ਼ਕਾਰੀ ਕੀਤੀ। ਤੀਜੀ ਗਤੀਵਿਧੀ ਬੈਟਲ ਆਫ਼ ਦੀ ਬੈਸਟ ਰਾਹੀਂ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਅਤੇ ਮੁਕਾਬਲੇ ਦੀ ਭਾਵਨਾ ਦਾ ਪ੍ਰਦਰਸ਼ਨ ਕੀਤਾ। ਚੌਥੀ ਗਤੀਵਿਧੀ ਈ-ਪੋਸਟਰ ਮੇਕਿੰਗ ਵਿੱਚ ਵਿਦਿਆਰਥੀਆਂ ਨੇ ਤਕਨਾਲੋਜੀ ਅਤੇ ਡਿਜ਼ੀਟਲ ਰਚਨਾਤਮਕਤਾ ਨਾਲ ਸਬੰਧਿਤ ਪ੍ਰਭਾਵਸ਼ਾਲੀ ਪੋਸਟਰ ਤਿਆਰ ਕੀਤੇ। ਚੌਥੀ ਗਤੀਵਿਧੀ ਲੋਗੋ ਡਿਜ਼ਾਇਨਿੰਗ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਵਿਭਾਗਾਂ ਦੇ ਲੋਗੋ ਆਪਣੀ ਸੂਝ ਬੂਝ ਨਾਲ ਡਿਜ਼ਾਇਨ ਕੀਤੇ।

ਸਾਰੀਆਂ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲਿਆਂ ਦੇ ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ ।ਵਿਭਾਗ ਮੁਖੀ ਇੰਜੀ. ਕਮਲਜੀਤ ਕੌਰ ਨੇ ਆਈ.ਈ.ਈ.ਈ. ਦਿਵਸ ਅਤੇ ਨੈਸ਼ਨਲ ਇੰਟਰਨੈੱਟ ਦਿਵਸ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਰਚਨਾਤਮਕਤਾ, ਤਕਨੀਕੀ ਹੁਨਰ ਅਤੇ ਆਤਮ-ਵਿਸ਼ਵਾਸ ਨੂੰ ਵਿਕਸਿਤ ਕਰਨ ਵਿੱਚ ਸਹਾਇਕ ਹੁੰਦੀਆਂ ਹਨ।