Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਜੇਕਰ ਕੋਈ ਸ਼ੱਕੀ ਵਿਅਕਤੀ ਘੁੰਮਦਾ ਦਿਖਾਈ ਦੇਵੇ ਤਾਂ ਤਰੁੰਤ ਪਿੰਡ ਦੇ ਮੋਹਤਬਰ ਵਿਅਕਤੀਆਂ ਨੂੰ ਜਾਂ ਪੁਲਿਸ ਦੇ ਧਿਆਨ ‘ਚ ਲਿਆਂਦਾ ਜਾਵੇ : ਐਸ ਐਚ ਓ

ਜੇਕਰ ਕੋਈ ਸ਼ੱਕੀ ਵਿਅਕਤੀ ਘੁੰਮਦਾ ਦਿਖਾਈ ਦੇਵੇ ਤਾਂ ਤਰੁੰਤ ਪਿੰਡ ਦੇ ਮੋਹਤਬਰ ਵਿਅਕਤੀਆਂ ਨੂੰ ਜਾਂ ਪੁਲਿਸ ਦੇ ਧਿਆਨ ‘ਚ ਲਿਆਂਦਾ ਜਾਵੇ : ਐਸ ਐਚ ਓ

ਗੜ੍ਹਦੀਵਾਲਾ (ਚੌਧਰੀ) 

7 ਸਤੰਬਰ : ਗੜ੍ਹਦੀਵਾਲਾ ਪੁਲਿਸ ਵੱਲੋਂ ਮਾਨਯੋਗ ਐੱਸ.ਐੱਸ.ਪੀ ਸ. ਸਰਤਾਜ ਸਿੰਘ ਚਾਹਲ ਆਈ.ਪੀ.ਐੱਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਐੱਸ.ਪੀ. ਸਬ-ਡਵੀਜ਼ਨ ਟਾਂਡਾ ਕੁਲਵੰਤ ਸਿੰਘ ਦੀਆਂ ਹਦਾਇਤਾਂ ਮੁਤਾਬਿਕ ਇਲਾਕਾ ਥਾਣਾ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੋਕਣ ਲਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸਬ ਇੰਸਪੈਕਟਰ ਮਲਕੀਤ ਸਿੰਘ ਮੁੱਖ ਅਫਸਰ ਥਾਣਾ ਗੜ੍ਹਦੀਵਾਲਾ ਵੱਲੋਂ ਵੱਖ-ਵੱਖ ਪਿੰਡਾਂ ਮਸਤੀਵਾਲ,ਸੇਖਾ,ਰਾਮਟਟਵਾਲੀ, ਚੱਕਨੂਰਅਲੀ ਵਿਖੇ ਸਰਪੰਚਾਂ/ਪੰਚਾਂ, ਮੋਹਤਬਰ ਵਿਅਕਤੀਆਂ ਤੇ ਪਿੰਡ ਵਾਸੀਆਂ ਨਾਲ ਮੀਟਿੰਗਾਂ ਕਰਕੇ ਉੱਚ ਅਧਿਕਾਰੀਆਂ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਬਾਰੇ ਜਾਣੂ ਕਰਾਇਆ ਗਿਆ ਅਤੇ ਹਦਾਇਤ ਕੀਤੀ ਕਿ ਕੋਈ ਵੀ ਲੁੱਟ ਖੋਹ ਕਰਨ ਜਾ ਨਸ਼ਿਆ ਸੰਬੰਧੀ ਕਿਸੇ ਵਿਅਕਤੀ ਦਾ ਪਤਾ ਲੱਗਦਾ ਹੈ ਤਾ ਤੁਰੰਤ ਸੂਚਨਾ ਦਿੱਤੀ ਜਾਵੇ। ਉਨਾਂ ਕਿਹਾ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਰਾਤ ਸਮੇਂ ਪਿੰਡ ਵਿੱਚ ਆਪਣੇ ਘਰਾਂ ਦੇ ਬਾਹਰ ਬੱਲਬ ਜਗਾਕੇ ਰੱਖਣੇ ਚਾਹੀਦੇ ਹਨ ਅਤੇ ਜੇਕਰ ਕੋਈ ਸ਼ੱਕੀ ਵਿਅਕਤੀ ਘੁੰਮਦਾ ਦਿਖਾਈ ਦੇਵੇ ਤਾਂ ਤਰੁੰਤ ਪਿੰਡ ਦੇ ਮੋਹਤਬਰ ਵਿਅਕਤੀਆਂ ਨੂੰ ਜਾਂ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਜਾਵੇ। ਇਸ ਮੌਕੇ ਵੱਖ-ਵੱਖ ਵਿਅਕਤੀਆਂ ਵਲੋਂ ਆਪੋ-ਆਪਣੇ ਸੁਝਾਅ ਪੇਸ਼ ਕੀਤੇ ਗਏ। ਇਸ ਮੌਕੇ ਮੁੱਖ ਅਫਸਰ ਐਸ.ਆਈ ਮਲਕੀਤ ਸਿੰਘ , ਏ.ਐਸ.ਆਈ ਬਲਵੀਰ ਸਿੰਘ ਹੋਰ ਪਿੰਡ ਦੇ ਪੰਤਵਤੇ ਵਿਆਕਤੀ ਹਾਜਰ ਸਨ ।