Prime Punjab Times

Latest news
ਲੁੱਟ-ਖੋਹ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ 2 ਦੋਸ਼ੀ ਕਾਬੂ, 4 ਬਾਈਕ ਅਤੇ ਗਹਿਣੇ ਬਰਾਮਦ DAV ਕਲੱਸਟਰ ਤਾਇਕਵਾਂਡੋ ਮੁਕਾਬਲਿਆਂ ਵਿੱਚ ਪਰੀਕਾ ਸ਼ਰਮਾ ਨੇ ਮਾਰੀ ਬਾਜ਼ੀ ਸੀਨੀਅਰ ਪੱਤਰਕਾਰ ਸੰਜੀਵ ਨਈਅਰ ਦੇ ਸਲਾਨਾ ਭੰਡਾਰੇ ਵਿੱਚ ਗੌਤਮ ਸੇਠ ਗੁੱਡੂ ਨੇ ਭਰੀ ਹਾਜ਼ਰੀ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ ਹੈਰੋਇਨ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ दसूहा में सफाई कर्मचारियों द्वारा किए रोष प्रदर्शन को मिला संपूर्ण सहयोग 02 ਨੌਜਵਾਨ ਨਸ਼ੀਲੀਆਂ ਗੋਲੀਆਂ, ਡਰੱਗ ਮਨੀ ਤੇ ਕਾਰ ਸਮੇਤ ਚੜ੍ਹੇ ਪੁਲਿਸ ਦੇ ਹੱਥੇ  ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ *ਸਫਾਈ ਸੇਵਕਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਅਤੇ ਆਪਣੀਆਂ ਮੰਗਾਂ ਨੂੰ ਲੈਕੇ 30 ਜੁਲਾਈ ਨੂੰ ਗੜ੍ਹਦੀਵਾਲਾ ਰਹੇਗਾ ਬੰਦ :...
ADVERTISEMENT
You are currently viewing ਨਜਾਇਜ ਸਿੱਕਸਰ ਰਿਵਾਲਵਰ ਤੇ 06 ਜਿੰਦਾ ਰੌਂਦ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

ਨਜਾਇਜ ਸਿੱਕਸਰ ਰਿਵਾਲਵਰ ਤੇ 06 ਜਿੰਦਾ ਰੌਂਦ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

ਮਾਹਿਲਪੁਰ 16 ਮਾਰਚ (ਬਿਊਰੋ) 

: ਨਜਾਇਜ ਸਿੱਕਸਰ ਰਿਵਾਲਵਰ ਤੇ 06 ਜਿੰਦਾ ਰੌਂਦ ਸਮੇਤ ਇੱਕ ਨੌਜਵਾਨ ਨੂੰ ਮਾਹਿਲਪੁਰ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਅਵਤਾਰ ਸਿੰਘ ਉਰਫ ਅਵੀ ਪੁੱਤਰ ਪਰਮਜੀਤ ਸਿੰਘ ਵਾਸੀ ਹਾਊਸ ਨੰਬਰ 575,ਸਟ੍ਰੀਟ ਨੰਬਰ 3-ਏ,ਭਾਣੋਕੀ ਰੋਡ,ਪ੍ਰੀਤ ਨਗਰ ਸਤਨਾਮਪੁਰਾ ਫਗਵਾੜਾ ਥਾਣਾ ਸਤਨਾਮਪੁਰਾ ਫਗਵਾੜਾ ਜਿਲ੍ਹਾ ਕਪੂਰਥਲਾ ਵਜੋਂ ਹੋਈ ਹੈ।

ਮਾਨਯੋਗ  ਸੁਰੇਂਦਰ ਲਾਂਬਾ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ, ਸਰਬਜੀਤ ਸਿੰਘ ਬਾਹੀਆਂ ਪੁਲਿਸ ਕਪਤਾਨ (ਤਫਤੀਸ਼) ਹੁਸ਼ਿਆਰਪੁਰ ਦੀਆਂ ਹਦਾਇਤਾਂ ਅਨੁਸਾਰ ਭੈੜੇ ਪੁਰਸ਼ਾਂ ਅਤੇ ਨਸ਼ਾ ਸਮੱਗਲਰਾਂ ਦੇ ਖਿਲਾਫ ਕੀਤੀ ਗਈ ਕਾਰਵਾਈ ਅਨੁਸਾਰ ਪਰਮਿੰਦਰ ਸਿੰਘ ਉਪ ਪੁਲਿਸ ਕਪਤਾਨ ਸਬ ਡਵੀਜਨ ਗੜ੍ਹਸ਼ੰਕਰ ਦੀ ਨਿਗਰਾਨੀ ਹੇਠ ਸਬ ਇੰਸਪੈਕਟਰ ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਮਾਹਿਲਪੁਰ ਦੀ ਦੇਖ ਰੇਖ ਹੇਠ ਮਿਤੀ 15-03-2024 ਨੂੰ ਏ ਐਸ ਆਈ ਬਲਬੀਰ ਸਿੰਘ ਥਾਣਾ ਮਾਹਿਲਪੁਰ ਨੇ ਸਾਥੀ ਕਰਮਚਾਰੀਆਂ ਦੇ ਸਰਚ ਲਾਈਟ ਹੁਮਰਾਹ ਲੈ ਕੇ ਬਾ ਸਵਾਰੀ ਪ੍ਰਾਈਵੇਟ ਗੱਡੀ ਬ੍ਰਾਏ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਅਤੇ ਚੈਕਿੰਗ ਵਹੀਕਲਸ ਦੇ ਸਬੰਧ ਵਿੱਚ ਬਾਹੱਦ ਰਕਬਾ ਪਿੰਡ ਦੋਹਲਰੋ ਤੋਂ ਮੁਸੱਮੀ ਅਵਤਾਰ ਸਿੰਘ ਉਰਫ ਅਵੀ ਪੁੱਤਰ ਪਰਮਜੀਤ ਸਿੰਘ ਵਾਸੀ ਹਾਊਸ ਨੰਬਰ 575,ਸਟ੍ਰੀਟ ਨੰਬਰ 3-ਏ,ਭਾਣੋਕੀ ਰੋਡ,ਪ੍ਰੀਤ ਨਗਰ ਸਤਨਾਮਪੁਰਾ ਫਗਵਾੜਾ ਥਾਣਾ ਸਤਨਾਮਪੁਰਾ ਫਗਵਾੜਾ ਜਿਲ੍ਹਾ ਕਪੂਰਥਲਾ ਨੂੰ ਕਾਬੂ ਕਰਕੇ ਉਸ ਪਾਸੋਂ ਨਜਾਇਜ ਸਿੱਕਸਰ ਰਿਵਾਲਵਰ ਮਾਰਕਾ SNR.357, USA Cal.4.5 mm Made in Taiwan ਅਤੇ ਕੁੱਲ 06 ਜਿੰਦਾ ਰੌਂਦ ਬ੍ਰਾਮਦ ਕਰਕੇ ਉਸ ਦੇ ਖਿਲਾਫ ਮੁਕੱਦਮਾ ਨੰਬਰ 42 ਮਿਤੀ 15- 03-2024 ਅ/ਧ 25-54-59 ਆਰਮਸ ਐਕਟ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਜਿਸ ਪਾਸੋਂ ਪੁੱਛਗਿੱਛ ਜਾਰੀ ਹੈ ।

error: copy content is like crime its probhihated