Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing *ਨਜਾਇਜ਼ ਸ਼ਰਾਬ ਅਤੇ ਇੱਕ ਵਿਅਕਤੀ ਪੀਓ ਸਮੇਤ 2 ਜਣੇ ਆਏ ਪੁਲਿਸ ਅੜਿੱਕੇ* 

*ਨਜਾਇਜ਼ ਸ਼ਰਾਬ ਅਤੇ ਇੱਕ ਵਿਅਕਤੀ ਪੀਓ ਸਮੇਤ 2 ਜਣੇ ਆਏ ਪੁਲਿਸ ਅੜਿੱਕੇ* 

ਦਸੂਹਾ 18 ਜਨਵਰੀ (ਚੌਧਰੀ) 

: ਦਸੂਹਾ ਪੁਲਿਸ ਨੇ ਨਜਾਇਜ਼ ਸ਼ਰਾਬ ਅਤੇ ਇੱਕ ਵਿਅਕਤੀ ਪੀਓ ਸਮੇਤ 2 ਜਣਿਆਂ ਨੂੰ ਕਾਬੂ ਕਰ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਆਈ. ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਨੇ ਦੱਸਿਆ ਕਿ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ “ਤਹਿਤ ਏ.ਐਸ.ਆਈ. ਬਲਵੰਤ ਸਿੰਘ ਇੰਚਾਰਜ਼ ਚੌਕੀ ਸੰਸਾਰਪੁਰ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਹਰਪ੍ਰੀਤ ਸਿੰਘ ਉਰਫ ਰਾਜਨ ਪੁਤਰ ਜਸਵੀਰ ਸਿੰਘ ਵਾਸੀ ਪਵੇਂ ਝਿੰਗੜ ਥਾਣਾ ਦਸੂਹਾ ਜਿਲਾ ਹਸਿਆਰਪੁਰ ਨੂੰ ਕਾਬੂ ਕੀਤਾ ਗਿਆ। ਜਿਸ ਪਾਸੋਂ 18750 ML ਨਜਾਇਜ਼ ਸ਼ਰਾਬ ਬਰਾਮਦ ਕਰਕੇ ਐਕਸਾਈਜ਼ ਐਕਟ ਤਹਿਤ ਮੁਕੱਦਮਾ ਨੰਬਰ 11 ਮਿਤੀ 17-01-2026 ਅ/ਧ 61-01-14 EX Act ਥਾਣਾ ਦਸੂਹਾ ਦਰਜ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਰਡ ਲਿੰਕਸ ਬਾਰੇ ਪਤਾਜੇਈ ਕੀਤੀ ਜਾਵੇਗੀ ।

ਇਸੇ ਤਰਾਂ ਪੀਓ ਵਿਅਕਤੀ ਨੂੰ ਗ੍ਰਿਫਤਾਰ ਕਰਨ ਲਈ ਏ.ਐਸ.ਆਈ. ਰਾਕੇਸ਼ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਦੇ PO ਜਗਦੀਪ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਝਿੰਗੜ ਕਲਾਂ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਨੂੰ ਮੁਕਦਮਾ ਨੰਬਰ 78 ਮਿਤੀ 15-06-2019 ਅ/ਧ 354-B, 341, 506 IPC ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ ਹੈ । ਜੋ ਦੋਸ਼ੀ ਜਗਦੀਪ ਸਿੰਘ ਮਿਤੀ 15-02-2022 ਨੂੰ ਮਾਨਯੋਗ ਅਦਾਲਤ ਵਿਚੋ PO ਹੋ ਗਿਆ ਸੀ। ਜਿਸ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋ ਮੁਕਦਮਾ ਦੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।