ਪਠਾਨਕੋਟ (ਤਰੁਣ/ਰੋਹਿਤ)
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਬਾਹਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ
15, ਸਤੰਬਰ : ਸ.ਹਰਬੀਰ ਸਿੰਘ, ਆਈ.ਏ.ਐਸ., ਜਿਲਾ ਮੈਜਿਸਟਰੇਟ, ਪਠਾਨਕੋਟ ਵੱਲੋਂ ਹੁਕਮ ਜਾਰੀ ਕੀਤਾ ਗਿਆ ਹੈਂ ਕਿ ਜਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਮਿਤੀ 15.09.2022 ਤੋਂ 03.10.2022 ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀ ਸਤੰਬਰ-2022 ਦੀ ਪਰੀਖਿਆਵਾਂ ਲਈ ਸਥਾਪਤ ਕੀਤੇ ਗਏ ਜਿਲ੍ਹਾ ਪਠਾਨਕੋਟ ਦੇ ਸਮੁੱਚੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਂਦਾ ਹਾਂ।
ਇਹ ਪਾਬੰਦੀ ਇਨ੍ਹਾਂ ਸਕੂਲਾਂ ਦੇ ਟੀਚਰਾਂ/ਸਟਾਫ ਤੇ ਲਾਗੂ ਨਹੀਂ ਹੋਵੇਗੀ ਅਤੇ ਨਾ ਹੀ ਉਨ੍ਹਾਂ ਵਿਦਿਆਰਥੀਆਂ ਤੇ ਲਾਗੂ ਹੋਵੇਗੀ, ਜਿਨ੍ਹਾਂ ਦਾ ਪ੍ਰੀਖਿਆ ਸੈਂਟਰ ਇਨ੍ਹਾਂ ਸਕੂਲਾਂ ਵਿੱਚ ਬਣਿਆ ਹੋਇਆ ਹੈ।