Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਲੱਗ ਰਹੇ ਖੰਬੇ ਤੇ ਸਟ੍ਰੀਟ ਲਾਈਟਾਂ ਦਾ ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਲਿਆ ਜਾਇਜ਼ਾ

ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਲੱਗ ਰਹੇ ਖੰਬੇ ਤੇ ਸਟ੍ਰੀਟ ਲਾਈਟਾਂ ਦਾ ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਲਿਆ ਜਾਇਜ਼ਾ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ )

🌑 ਨਵੇਂ ਖੰਬੇ ਤੇ ਸਟ੍ਰੀਟ ਲਾਈਟਾਂ ਲੱਗਣ ਨਾਲ ਸ਼ਹਿਰ ਵਾਸੀਆਂ ਨੂੰ ਮਿਲੇਗਾ ਖੁਸ਼ਹਾਲ ਮਾਹੌਲ : ਚੌਧਰੀ ਰਾਜਾ

23 ਮਈ : ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੇ ਯਤਨਾਂ ਸਦਕਾ ਆਮ ਆਦਮੀ ਕਲੀਨਿਕ ਸਮੇਤ ਸ਼ਹਿਰ ਦੇ ਵੱਖ ਵੱਖ ਥਾਵਾਂ ਤੇ ਨਵੇਂ ਖੰਬੇ ਅਤੇ ਸਟ੍ਰੀਟ ਲਾਈਟਾਂ ਲਗਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਿਲ੍ਹਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਚੱਲਦੇ ਕੰਮ ਦਾ ਜਾਇਜਾ ਲੈਂਦੇ ਹੋਏ ਦੱਸਿਆ ਕਿ ਸ਼ਹਿਰ ਵਿੱਚ ਕਈ ਥਾਵਾਂ ਤੇ ਸਟ੍ਰੀਟ ਲਾਈਟਾਂ ਨਾਲ ਹੋਣ ਕਰਕੇ ਰਾਤ ਦੇ ਸਮੇਂ ਹਨੇਰਾ ਹੋਣ ਕਰਕੇ ਰਾਹਗੀਰਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜਿਸਨੂੰ ਦੇਖਦੇ ਹੋਏ ਪੂਰੇ ਸ਼ਹਿਰ ਵਿਚ ਜਿਨ੍ਹਾਂ ਥਾਵਾਂ ਤੇ ਸਟ੍ਰੀਟ ਲਾਈਟਾਂ ਦੀ ਕਮੀ ਹੈ। ਉਨ੍ਹਾਂ ਥਾਵਾਂ ਤੇ ਸਟ੍ਰੀਟ ਲਾਈਟਾਂ ਲਗਾਉਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਹਨੇਰੇ ਦੀ ਆੜ ਵਿੱਚ ਚੋਰੀ ਦੀਆਂ ਘਟਨਾਵਾਂ ਵੀ ਹੁੰਦੀਆਂ ਰਹੀਆਂ ਹਨ ਜਿਨਾਂ ਤੋਂ ਨਿਜਾਤ ਮਿਲ ਸਕੇਗੀ।ਇਸ ਤੋਂ ਪਹਿਲਾਂ ਸ਼ਹਿਰ ਨੂੰ ਸੁਰੱਖਿਅਤ ਬਨਾਉਣ ਲਈ CCTV ਕੈਮਰੇ ਵੀ ਲਗਾਏ ਗਏ ਸਨ ਤੇ ਹੁਣ ਨਵੀਆਂ ਸਟ੍ਰੀਟ ਲਾਈਟਾਂ ਲੱਗਣ ਨਾਲ ਸ਼ਹਿਰ ਵਾਸੀਆਂ ਨੂੰ ਇਹ ਰੌਸ਼ਨੀ ਖੁਸ਼ਨੁਮਾ ਮਹੌਲ ਪ੍ਰਦਾਨ ਕਰੇਗੀ ।

ਚੌਧਰੀ ਰਾਜਾ ਨੇ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਹੋਰ ਵੀ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਯਤਨਸ਼ੀਲ ਰਹਿਣਗੇ। ਇਸ ਮੌਕੇ ਹਰਭਜਨ ਸਿੰਘ ਢੱਟ,ਵਿਵੇਕ ਗੁਪਤਾ, ਜਸਵੀਰ ਸਿੰਘ ਰੂਪੋਵਾਲ,ਰਾਜੂ ਗੁਪਤਾ, ਗੁਰਬਚਨ ਸਿੰਘ ਆਦਿ ਹਾਜ਼ਰ ਸਨ।