ਹੁਸ਼ਿਆਰਪੁਰ 23 ਨਵੰਬਰ (ਚੌਧਰੀ)
15ਵੀਂ ਬਟਾਲੀਅਨ ਆਈ.ਟੀ.ਬੀ.ਪੀ. ਵੱਲੋਂ ਨਿਊ ਫੀਲਡ ਫਾਇਰਿੰਗ ਰੇਂਜ ‘ਚ ਕੀਤਾ ਜਾਵੇਗਾ ਅਭਿਆਸ
: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ 26 ਨਵੰਬਰ ਤੋਂ 30 ਨਵੰਬਰ 2026 ਤੱਕ ਹੁਸ਼ਿਆਰਪੁਰ ਸਥਿਤ ਨਿਊ ਫੀਲਡ ਫਾਇਰਿੰਗ ਰੇਂਜ ਦੇ ਨਿਰਧਾਰਤ ਖਤਰੇ ਵਾਲੇ ਖੇਤਰ ਵਿੱਚ ਦਾਖਲ ਨਾ ਹੋਣ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ 15ਵੀਂ ਬਟਾਲੀਅਨ ਭਾਰਤ-ਤਿੱਬਤ ਸੀਮਾ ਪੁਲਿਸ ਬਲ (ਆਈ.ਟੀ.ਬੀ.ਪੀ.) ਵੱਲੋਂ 11 ਕੋਰ ਦੇ ਹੁਸ਼ਿਆਰਪੁਰ ਫੀਲਡ ਫਾਇਰਿੰਗ ਰੇਂਜ ਵਿੱਚ ਫੀਲਡ ਫਾਇਰਿੰਗ ਅਭਿਆਸ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫੀਲਡ ਫਾਇਰਿੰਗ ਅਭਿਆਸ ਦੇ ਮੱਦੇਨਜ਼ਰ ਆਮ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਬੰਧਤ ਖੇਤਰ ਵਿੱਚ ਜਾਣ ਤੋਂ ਪਰਹੇਜ਼ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਉਹ ਨਿਰਧਾਰਤ ਸਮੇਂ ਦੌਰਾਨ ਫਾਇਰਿੰਗ ਰੇਂਜ ਦੇ ਪਾਬੰਦੀਸ਼ੁਦਾ ਅਤੇ ਖਤਰੇ ਵਾਲੇ ਖੇਤਰ ਤੋਂ ਦੂਰ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤਣ।
ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਦਾ ਨਿਊ ਫੀਲਡ ਫਾਇਰਿੰਗ ਰੇਂਜ ਸ਼ਹਿਰ ਤੋਂ ਲਗਭਗ 16 ਕਿਲੋਮੀਟਰ ਉੱਤਰ ਦਿਸ਼ਾ ਵਿੱਚ ਸਥਿਤ ਹੈ ਅਤੇ ਇਹ ਕਰੀਬ 50 ਵਰਗ ਕਿਲੋਮੀਟਰ ਖੇਤਰ ਵਿੱਚ ਫੈਲਿਆ ਹੋਇਆ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਫੀਲਡ ਫਾਇਰਿੰਗ ਅਭਿਆਸ ਦੌਰਾਨ ਸੁਰੱਖਿਆ ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।