Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੰਢੀ ਦੇ ਪਿੰਡ ਕੋਈ ‘ਚ ਹਲਕਾ ਵਿਧਾਇਕ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ,ਕਈ ਸਮਸਿਆਵਾਂ ਦਾ ਮੌਕੇ ਤੇ ਕੀਤਾ ਨਿਪਟਾਰਾ

ਕੰਢੀ ਦੇ ਪਿੰਡ ਕੋਈ ‘ਚ ਹਲਕਾ ਵਿਧਾਇਕ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ,ਕਈ ਸਮਸਿਆਵਾਂ ਦਾ ਮੌਕੇ ਤੇ ਕੀਤਾ ਨਿਪਟਾਰਾ

ਕੰਢੀ ਦੇ ਪਿੰਡ ਕੋਈ ਚ ਹਲਕਾ ਵਿਧਾਇਕ ਨੇ ਲੋਕਾਂ ਦੀਆਂ  ਸੁਣੀਆਂ ਮੁਸ਼ਕਿਲਾਂ ,ਕਈ ਸਮਸਿਆਵਾਂ ਦਾ ਮੌਕੇ ਤੇ ਕੀਤਾ ਨਿਪਟਾਰਾ

ਗੜ੍ਹਦੀਵਾਲਾ 29 ਅਪ੍ਰੈਲ (ਚੌਧਰੀ) : ਅੱਜ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕੰਢੀ ਖੇਤਰ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਕੰਢੀ ਦੇ ਪਿੰਡ ਕੋਈ ਵਿਖੇ ਪਹੁੰਚੇ। ਇਸ ਮੌਕੇ ਤੇ ਉਨਾਂ ਨਾਲ,ਜਿਲਾ ਯੂਥ ਮੀਤ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ, ਚੌਧਰੀ ਅਤੇ ਨਾਇਬ ਤਹਿਸੀਲਦਾਰ ਗਡ਼੍ਹਦੀਵਾਲਾ, ਬੀਡੀਪੀਓ ਭੂੰਗਾ,ਐਸ ਡੀ ਓ ਬਿਜਲੀ ਵਿਭਾਗ ਗੜ੍ਹਦੀਵਾਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀਆਂ ਵੀ ਹਾਜਰ ਸਨ। ਉਹਨਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਕਈ ਮੁਸ਼ਕਿਲਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਅਤੇ ਬਾਕੀ ਰਹਿੰਦਿਆਂ ਹੋਇਆਂ ਮੁਸ਼ਕਲਾਂ ਨੂੰ ਸਬੰਧਤ ਅਧਿਕਾਰੀਆਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਹਰ ਵਾਅਦੇ ਤੇ ਅਟਲ ਖੜੀ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀਆਂ ਜਿੰਨੀਆਂ ਵੀ ਸਮੱਸਿਆ ਹਨ ਉਨ੍ਹਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ।ਉਨ੍ਹਾਂ ਕਿਹਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਨੌਜਵਾਨਾਂ ਨੂੰ ਰੋਜਗਾਰ ਦੇਣ ਲਈ ਵੀ ਵਚਨਬੱਧ ਹਨ ਅਤੇ ਬਹੁਤ ਜਲਦ ਨੌਜਵਾਨਾਂ ਨੂੰ ਰੋਜਗਾਰ ਦੇ ਮੌਕੇ ਉਪਲੱਬਧ ਕਰਵਾਉਣਗੇ। ਇਸ ਮੌਕੇ ਤੇ ਚੌਧਰੀ ਰਾਜਵਿੰਦਰ ਸਿੰਘ ਰਾਜਾ, ਕੈਪਟਨ ਮਨਜੀਤ ਸਿੰਘ, ਚੌਧਰੀ ਸੁਖਰਾਜ ਸਿੰਘ, ਕੁਲਦੀਪ ਮਿੰਟੂ,ਮਾ ਰਛਪਾਲ ਸਿੰਘ, ਜਸਵੀਰ ਸਿੰਘ ਰੂਪੋਵਾਲ, ਕੈਪਟਨ ਤਰਸੇਮ ਸਿੰਘ, ਸਤੀਸ਼, ਹਰਜੀਤ ਸਿੰਘ ,ਅਵਤਾਰ ਸਿੰਘ ਜੇਈ, ਸਵਤੰਤਰ ਕੁਮਾਰ ਬੰਟੀ,ਮੇਜਰ ਸਿੰਘ,ਕੇਸ਼ਵ ਸੈਣੀ, ਸੁਭਾਸ਼ ਕੁਮਾਰ,ਸੰਜੇ ਕੁਮਾਰ, ਰੂਪ ਲਾਲ, ਗੌਰਵ ਕੁਮਾਰ ਸਮੇਤ ਸਮੂਹ ਪਿੰਡ ਵਾਸੀ ਹਾਜ਼ਰ ਸਨ।