Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸ਼੍ਰੀ ਖੁਰਾਲਗੜ ਸਾਹਿਬ, ਚ ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ਨੇ ਟਿਉਬਵੈਲ ਦਾ ਕੀਤਾ ਉਦਘਾਟਨ 

ਸ਼੍ਰੀ ਖੁਰਾਲਗੜ ਸਾਹਿਬ, ਚ ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ਨੇ ਟਿਉਬਵੈਲ ਦਾ ਕੀਤਾ ਉਦਘਾਟਨ 

ਸ਼੍ਰੀ ਖੁਰਾਲਗੜ ਸਾਹਿਬ, ਚ ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ਨੇ ਟਿਉਬਵੈਲ ਦਾ ਕੀਤਾ ਉਦਘਾਟਨ 

ਗੜ੍ਹਸ਼ੰਕਰ (ਜਤਿੰਦਰ ਪਾਲ ਸਿੰਘ ਕਲੇਰ ) ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਤੱਪ ਸਥਲੀ ਸ਼੍ਰੀ ਖੁਰਾਲਗੜ ਸਾਹਿਬ ਵਿਖੇ ਪਿਛਲੇ ਲੰਮੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਕਿੱਲਤ ਚੱਲੀ ਆ ਰਹੀ ਸੀ ਅਤੇ ਗੁਰੂ ਘਰ ਕਮੇਟੀ ਵਲੋਂ ਵਾਰ ਵਾਰ ਮੌਕੇ ਦੀਆਂ ਸਰਕਾਰਾਂ ਦੇ ਧਿਆਨ ਚ ਲਿਆਂਦਾ ਗਿਆ ਪਰ ਕੋਈ ਸੁਣਵਾਈ ਨਹੀਂ ਸੀ ਹੋ ਰਹੀ ਅਜ ਵਿਧਾਇਕ ਗੜ੍ਹਸ਼ੰਕਰ ਜੈ ਕਿਸ਼ਨ ਸਿੰਘ ਰੌੜੀ ਨੇ ਉਪਰਾਲਾ ਕੀਤਾ ਅਤੇ ਵਿਸਾਖੀ ਤੋਂ ਪਹਿਲਾਂ ਹੀ ਇਸ ਸਮਸਿਆ ਦਾ ਹਲ ਕਰਦੇ ਹੋਏ ਟਿਉਬਵੈਲ ਦਾ ਉਦਘਾਟਨ ਕੀਤਾ ਅਤੇ ਪਾਣੀ ਚਾਲੂ ਕੀਤਾ ਇਸ ਮੌਕੇ ਜੈ ਕਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼੍ਰੀ ਖੁਰਾਲਗੜ ਸਾਹਿਬ ਦੇ ਨਾਲ ਨਾਲ ਬੀਤ ਇਲਾਕੇ ਦੀ ਹਰ ਸਮਸਿਆ ਦਾ ਹਲ ਕਰਨ ਲਈ ਬਚਨਵੱਧ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਧਾਨ ਭਾਈ ਕੇਵਲ ਸਿੰਘ ਨੇ ਗੁਰੂ ਘਰ ਦੀਆਂ ਹੋਰ ਸਮਸਿਆਵਾਂ ਤੋ ਵਿਧਾਇਕ ਨੂੰ ਜਾਣੂ ਕਰਵਾਇਆ। ਇਸ ਪ੍ਬੰਧਕ ਕਮੇਟੀ ਵਲੋਂ ਵਿਧਾਇਕ ਅਤੇ ਹੋਰ ਮਾਣਯੋਗ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ ਕੁਲਵਰਨ ਸਿੰਘ, ਭਾਈ ਕੇਵਲ ਸਿੰਘ, ਡਾ ਹਰਭਜਨ ਸਿੰਘ, ਨਰੇਸ਼ ਸਿੰਘ, ਸੁਖਦੇਵ ਸਿੰਘ, ਜਸਵਿੰਦਰ ਵਿਕੀ, ਸਰਪੰਚ ਵਿਨੋਦ ਕੁਮਾਰ, ਸਰਪੰਚ ਰੋਸ਼ਨ ਲਾਲ, ਬਲਵਿੰਦਰ ਸਿੰਘ ਗੜਸ਼ੰਕਰੀ, ਚਰਨਜੀਤ ਚੰਨੀ, ਸੰਜੇ ਪਿਪਲੀਵਾਲ, ਜਰਨੈਲ ਸਿੰਘ ਰੌੜੀ, ਗੁਰਭਾਗ ਸਿੰਘ, ਸੰਜੀਵ ਸਿੰਘ ਤੋਂ ਇਲਾਵਾ ਸਮੂਹ ਪਿੰਡ ਵਾਸੀ ਹਾਜ਼ਰ ਸਨ।