Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਖੇਡਾਂ ਦੇ ਮਾਮਲੇ ’ਚ ਪੰਜਾਬ ਦੇਸ਼ ਦੇ ਮੋਹਰੀ ਸੂਬਿਆਂ ’ਚ ਸ਼ੁਮਾਰ ਹੋਵੇਗਾ : ਕੁਲਦੀਪ ਸਿੰਘ ਧਾਲੀਵਾਲ

ਖੇਡਾਂ ਦੇ ਮਾਮਲੇ ’ਚ ਪੰਜਾਬ ਦੇਸ਼ ਦੇ ਮੋਹਰੀ ਸੂਬਿਆਂ ’ਚ ਸ਼ੁਮਾਰ ਹੋਵੇਗਾ : ਕੁਲਦੀਪ ਸਿੰਘ ਧਾਲੀਵਾਲ

ਮੁਕੇਰੀਆਂ / ਹੁਸ਼ਿਆਰਪੁਰ (ਚੌਧਰੀ) 

–ਮੁਕੇਰੀਆਂ ਦੇ ਪਿੰਡ ਹਿਆਤਪੁਰ ਦੇ ਕਬੱਡੀ ਟੂਰਨਾਮੈਂਟ ’ਚ ਕੈਬਨਿਟ ਮੰਤਰੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

1 ਅਕਤੂਬਰ : ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿਚ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਇਸ ਨੂੰ ਖੇਡਾਂ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਹੋਏ ‘ਖੇਡਾਂ ਵਤਨ ਪੰਜਾਬ ਦੀਆ’ ਦੇ ਸੀਜ਼ਨ-2 ਵਿਚ ਪਹਿਲੇ ਸਾਲ ਨਾਲੋਂ ਵੀ ਵੱਧ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਹ ਅੱਜ ਮੁਕੇਰੀਆਂ ਦੇ ਪਿੰਡ ਹਿਆਤਪੁਰ ਵਿਚ ਕਰਵਾਏ ਗਏ ਕਬੱਡੀ ਟੂਰਨਾਮੈਂਟ ਵਿਚ ਪਿੰਡ ਵਾਸੀਆਂ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਪਿੰਡ ਨੂੰ ਪੰਜ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆ ਵੀ ਹਾਜ਼ਰ ਸਨ। ਵਿਧਾਇਕ ਮੁੰਡੀਆ ਨੇ ਇਸ ਦੌਰਾਨ ਟੂਰਨਾਮੈਂਟ ਕਮੇਟੀ ਨੂੰ ਇਕ ਲੱਖ ਰੁਪਏ ਨਕਦ ਭੇਟ ਕੀਤੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਖੇਡਾਂ ਦੇ ਮਾਮਲੇ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ਵਿਚ ਸ਼ਾਮਲ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ, ਇਸੇ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆ-2023’ ਵਿਚ ਤਿੰਨ ਲੱਖ ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਐਕਸ਼ਨ ਮੋਡ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਿੰਡਾਂ ਵਿਚ ਸ਼ਾਨਦਾਰ ਖੇਡ ਪਾਰਕ ਬਣਾਏ ਜਾ ਰਹੇ ਹਨ, ਜਿਸ ਨਾਲ ਪਿੰਡਾਂ ਦੀ ਨੁਹਾਰ ਬਦਲ ਜਾਵੇਗੀ।