ਗੜ੍ਹਦੀਵਾਲਾ 21 ਜੂਨ (ਚੌਧਰੀ / ਪ੍ਰਦੀਪ ਕੁਮਾਰ )
: ਪਿੰਡ ਜੱਕੋਵਾਲ ਵਿਖੇ ਸਹਿਨਸ਼ਾਹ ਪੀਰ ਜੀ ਦੇ ਦਰਬਾਰ ਤੇ ਸਲਾਨਾ ਭੰਡਾਰਾ 24 ਜੂਨ ਦਿਨ ਮੰਗਲਵਾਰ ਨੂੰ ਸ਼ਰਧਾਪੂਰਵਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੇਵਾਦਾਰ ਬਾਬਾ ਪ੍ਰਿਤਪਾਲ ਸਿੰਘ, ਸੁਰਜੀਤ ਕੌਰ,ਸੁਰਿੰਦਰ ਸਿੰਘ, ਕੁਲਵੀਰ ਸਿੰਘ ਫੌਜੀ ਨੇ ਦੱਸਿਆ ਕਿ 24 ਜੂਨ ਨੂੰ ਸਵੇਰੇ 11.00 ਵਜੇ ਝੰਡਾ ਚੜਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦਸਿਆ ਕਿ ਦੁਪਹਿਰ 1 ਵਜੇ ਤੋਂ ਸ਼ਾਮ 4 ਵਜੇ ਤੱਕ ਨਕਲਾਂ ਕਰਵਾਈਆਂ ਜਾਣਗੀਆਂ ਅਤੇ ਗੁਰੂ ਜੀ ਦਾ ਅਤੁੱਟ ਲੰਗਰ ਵਰਤਾਇਆ ਜਾਵੇਗਾ








