Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ

ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ

ਹੁਸ਼ਿਆਰਪੁਰ, 15 ਜੂਨ (ਪ੍ਰਾਈਮ ਪੰਜਾਬ ਟਾਈਮਜ) 

:  ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਆਰਥਿਕ ਸੁਰੱਖਿਆ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂਧੀਆਂ ਸਤਿਕਾਰ ਯੋਜਨਾ ਤਹਿਤ ਅੱਜ ਤੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਮਾਹਿਲਪੁਰਭੂੰਗਾਟਾਂਡਾ, ਦਸੂਹਾਮੁਕੇਰੀਆਂ ਅਤੇ ਹਾਜੀਪੁਰ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

 ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਸਰ ਗਗਨਦੀਪ ਸਿੰਘ ਨੇ ਦੱਸਿਆ ਕਿ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਲਈ ਵੱਖ-ਵੱਖ ਥਾਵਾਂ ’ਤੇ ਕੈਂਪ ਲਗਾਏ ਗਏ ਹਨ। ਯੋਜਨਾ ਦਾ ਲਾਭ ਪ੍ਰਾਪਤ ਕਰਨ ਲਈ ਮਹਿਲਾਵਾਂ ਨੂੰ ਆਪਣੇ ਲੋੜੀਂਦੇ ਦਸਤਾਵੇਜ਼ ਜਿਵੇਂ ਕਿ ਆਧਾਰ ਕਾਰਡ, ਜਾਤੀ ਪ੍ਰਮਾਣ-ਪੱਤਰਬੈਂਕ ਖਾਤੇ ਦੀ ਜਾਣਕਾਰੀ ਅਤੇ ਹੋਰ ਲੋੜੀਂਦੇ ਦਸਤਾਵੇਜ਼ ਨਾਲ ਲਿਆਉਣ ਲਈ ਕਿਹਾ ਗਿਆ। ਉਨ੍ਹਾਂ ਦੱਸਿਆ ਕਿ ਯੋਜਨਾ ਅਧੀਨ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਅਤੇ ਲੜਕੀਆਂ ਨੂੰ ਸਿੱਧੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈਜਿਸ ਤਹਿਤ ਅਨੁਸੂਚਿਤ ਜਾਤੀ (ਐੱਸ.ਸੀ.) ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਅਤੇ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਜਮ੍ਹਾਂ ਕਰਵਾਈ ਜਾਵੇਗੀ। । ਉਨ੍ਹਾਂ ਸਮੂਹ ਮਹਿਲਾਵਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਿਰਧਾਰਤ ਕੈਂਪਾਂ ਵਿੱਚ ਪਹੁੰਚ ਕੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਪੰਜਾਬ ਸਰਕਾਰ ਦੀ ਇਸ ਲੋਕ-ਭਲਾਈ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਇਹ ਵੀ ਦੱਸਿਆ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।