Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 97029 ਮੀਟ੍ਰਿਕ ਟਨ ਕਣਕ ਦੀ ਖ਼ਰੀਦ

ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 97029 ਮੀਟ੍ਰਿਕ ਟਨ ਕਣਕ ਦੀ ਖ਼ਰੀਦ

ਹੁਸ਼ਿਆਰਪੁਰ (ਬਿਊਰੋ) 

ਖਰੀਦ ਕੀਤੀ ਕਣਕ ਲਈ ਕਿਸਾਨਾਂ ਨੂੰ 115.72 ਕਰੋੜ ਰੁਪਏ ਦੀ ਕੀਤੀ ਗਈ ਅਦਾਇਗੀ

24 ਅਪ੍ਰੈਲ : ਜ਼ਿਲ੍ਹੇ ਦੀਆਂ ਮੰਡੀਆਂ ਬੀਤੀ ਸ਼ਾਮ ਤੱਕ ਆਈ 97448 ਮੀਟ੍ਰਿਕ ਟਨ ਕਣਕ ਵਿਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵਲੋਂ 97029 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਹੁਣ ਤੱਕ ਪਨਗਰੇਨ ਵਲੋਂ 29192 ਮੀਟ੍ਰਿਕ ਟਨ, ਮਾਰਕਫੈਡ ਵਲੋਂ 22493, ਪਨਸਪ ਵਲੋਂ 20195, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 13636, ਐਫ.ਸੀ.ਆਈ. ਵਲੋਂ 9690 ਅਤੇ ਵਪਾਰੀਆਂ ਵਲੋਂ 1823 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖਉਨ੍ਹਾਂ ਦੱਸਿਆ ਕਿ ਦਹੁਣ ਤੱਕ ਖਰੀਦ ਕੀਤੀ ਕਣਕ ਲਈ ਕਿਸਾਨਾਂ ਨੂੰ 115.72 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਮੰਡੀਆਂ ਵਿਚੋਂ ਕਣਕ ਦੀ ਨਾਲੋਂ ਨਾਲ ਲਿਫਟਿੰਗ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕਣਕ ਦੀ ਸੁਚਾਰੂ ਖਰੀਦ ਨੂੰ ਲੈ ਕੇ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜਿਲ੍ਹਾ ਪ੍ਰਸ਼ਾਸਨ ਵਲੋਂ ਮੰਡੀਆਂ ਵਿਚੋਂ ਕਣਕ ਦਾ ਇਕ-ਇਕ ਦਾਣਾ ਚੁੱਕਣਾ ਯਕੀਨੀ ਬਣਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿਚ ਕਣਕ ਦੀ ਖਰੀਦ ਲਈ ਪੁਖਤਾ ਇੰਤਜ਼ਾਮ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆ ਵਿਚ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਉਣ ਅਤੇ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਫ਼ਸਲ ਦੀ ਕਟਾਈ ਨਾ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸ਼ਾਮ ਸਮੇਂ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਵਾਉਣ ਸਮੇਂ ਕੰਬਾਇਨਾਂ ਸਿਲ੍ਹੀ ਫ਼ਸਲ ਵੀ ਵੱਢ ਦਿੰਦੀਆਂ ਹਨ ਜਿਸ ਨਾਲ ਫ਼ਸਲ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂਹੰਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ।