Prime Punjab Times

Latest news
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन
ADVERTISEMENT
You are currently viewing ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ ਹੋਈ 231503 ਮੀਟ੍ਰਿਕ ਟਨ ਕਣਕ ਦੀ ਖਰੀਦ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ ਹੋਈ 231503 ਮੀਟ੍ਰਿਕ ਟਨ ਕਣਕ ਦੀ ਖਰੀਦ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਬਿਊਰੋ) 

ਕਿਸਾਨਾਂ ਦੇ ਖਾਤਿਆਂ ’ਚ ਕੀਤੀ ਜਾ ਚੁੱਕੀ ਹੈ 382.90 ਕਰੋੜ ਰੁਪਏ ਦੀ ਸਿੱਧੀ ਅਦਾਇਗੀ

ਕਿਸਾਨਾਂ ਨੂੰ ਮੰਡੀਆਂ ’ਚ ਸੁਕਾ ਕੇ ਹੀ ਫ਼ਸਲ ਲਿਆਉਣ ਦੀ ਕੀਤੀ ਅਪੀਲ

30 ਅਪ੍ਰੈਲ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 74 ਮੰਡੀਆਂ ਵਿਚ ਨਿਰਵਿਘਨ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 231644 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਦਕਿ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 231503 ਮੀਟ੍ਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 66297 ਮੀਟ੍ਰਿਕ ਟਨ, ਮਾਰਕਫੈਡ ਵਲੋਂ 55397, ਪਨਸਪ ਵਲੋਂ 53438, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 32092, ਐਫ.ਸੀ.ਆਈ. ਵਲੋਂ 20015 ਅਤੇ ਵਪਾਰੀਆਂ ਵਲੋਂ 4219 ਮੀਟ੍ਰਿਕ ਟਨ ਕਣਕ ਦੀ ਖਰੀਦੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਮੰਡੀਆਂ ਵਿਚ ਫ਼ਸਲ ਵੇਚਣ ਆਏ ਕਿਸਾਨਾਂ ਦੇ ਖਾਤਿਆਂ ਵਿਚ 382.90 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਹੋ ਚੁੱਕੀ ਹੈ, ਜੋ ਕਿ 97 ਫੀਸਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਕਣਕ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿਚ ਕਿਸਾਨਾਂ ਦੀ ਸੁਵਿਧਾ ਲਈ ਸ਼ੈਡ, ਪੱਖੇ, ਪੀਣ ਵਾਲਾ ਪਾਣੀ ਆਦਿ ਦੀ ਵੀ ਪੂਰੀ ਵਿਵਸਥਾ ਕੀਤੀ ਗਈ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆ ਵਿਚ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਉਣ ਅਤੇ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਫ਼ਸਲ ਦੀ ਕਟਾਈ ਨਾ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸ਼ਾਮ ਸਮੇਂ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਵਾਉਣ ਸਮੇਂ ਕੰਬਾਇਨਾਂ ਸਿਲ੍ਹੀ ਫ਼ਸਲ ਵੀ ਵੱਢ ਦਿੰਦੀਆਂ ਹਨ ਜਿਸ ਨਾਲ ਫ਼ਸਲ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂਹੰਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ।

error: copy content is like crime its probhihated