Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 67780 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ : ਕੋਮਲ ਮਿੱਤਲ

ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 67780 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ : ਕੋਮਲ ਮਿੱਤਲ

ਹੁਸ਼ਿਆਰਪੁਰ (ਬਿਊਰੋ) 

–ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ ਦੀ ਕੀਤੀ ਅਪੀਲ

11 ਅਕਤੂਬਰ : ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਖਰੀਦ ਕੇਂਦਰਾਂ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੱਸਿਆ ਕਿ ਬੀਤੀ ਸ਼ਾਮ ਤੱਕ ਮੰਡੀਆਂ ਵਿਚ 67780 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 67095 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 27380 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 15997 ਮੀਟ੍ਰਿਕ ਟਨ, ਪਨਸਪ ਵੱਲੋਂ 11629 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 10004 ਮੀਟ੍ਰਿਕ ਟਨ, ਐਫ.ਸੀ.ਆਈ ਵੱਲੋਂ 450 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 1635 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 70 ਖ਼ਰੀਦ ਕੇਂਦਰ ਬਣਾਏ ਗਏ ਹਨ, ਜਿਨ੍ਹਾਂ ਵਿਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਰੋਸ਼ਨੀ, ਬਾਰਦਾਨੇ, ਸਾਫ਼-ਸਫ਼ਾਈ ਅਤੇ ਪਖਾਨਿਆਂ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਨਾਲੋ-ਨਾਲ ਖ਼ਰੀਦ ਅਤੇ ਅਦਾਇਗੀ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ, ਕਿਉਂਕਿ ਇਸ ਨਾਲ ਫ਼ਸਲ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ, ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀ ਵਾਲੀ ਫ਼ਸਲ ਖਰੀਦਣ ਤੋਂ ਅਸਮਰੱਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਲਿਆਉਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਾਬੰਦੀ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।

–