Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 88,384 ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ

ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 88,384 ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ

ਹੁਸ਼ਿਆਰਪੁਰ, 15 ਅਕਤੂਬਰ (ਪ੍ਰਾਈਮ ਪੰਜਾਬ ਟਾਈਮਜ਼) 

ਕਿਸਾਨਾਂ ਨੂੰ163.52 ਕਰੋੜ ਰੁਪਏ ਦੀ ਕੀਤੀ ਗਈ ਅਦਾਇਗੀ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਹੀ ਲਿਆਉਣ ਦੀ ਕੀਤੀ ਅਪੀਲ

ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੰਬਾਈਨਾਂ ਨਾਲ ਹੋਵੇਗੀ ਵਾਢੀ

ਪਰਾਲੀ ਨਾ ਸਾੜਨ, ਵਾਤਾਵਰਨ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਦੀ ਰੱਖਿਆ ਕਰਨ ਦੀ ਕੀਤੀ ਅਪੀਲ

: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 88,977 ਮੀਟ੍ਰਿਕ ਟਨ ਝੋਨਾ ਪਹੁੰਚਿਆ ਹੈ, ਜਿਸ ਵਿਚੋਂ 88,384 ਮੀਟ੍ਰਿਕ ਟਨ ਖ਼ਰੀਦਿਆ ਜਾ ਚੁੱਕਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵੱਲੋਂ 39,542 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 16,308 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 8,288 ਮੀਟ੍ਰਿਕ ਟਨ, ਐਫ.ਸੀ.ਆਈ ਵੱਲੋਂ 333 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 448 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿਚ 163.52 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਨਮੀ ਦੀ ਸੀਮਾ 17 ਪ੍ਰਤੀਸ਼ਤ ਨਿਰਧਾਰਤ ਕੀਤੀ ਗਈ ਹੈ, ਇਸ ਲਈ ਕਿਸਾਨ ਆਪਣੀਆਂ ਫ਼ਸਲਾਂ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣ। ਉਹ ਅੱਜ ਝੋਨੇ ਦੀ ਖਰੀਦ ਸਬੰਧੀ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਖ਼ਰੀਦ ਸੀਜ਼ਨ ਦੌਰਾਨ ਕਿਸੇ ਵੀ ਧਿਰ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਸਾਨਾਂ ਵਿਚ ਵਧੇਰੇ ਜਾਗਰੂਕਤਾ ਪੈਦਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿਚ ਆਪਣੀ ਉਪਜ ਵੇਚਣ ਸਮੇਂ ਕੋਈ ਮੁਸ਼ਕਿਲ ਨਾ ਆਵੇ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖ਼ਰੀਦ ਪ੍ਰਕਿਰਿਆ ਪੰਜਾਬ ਸਰਕਾਰ ਦੁਆਰਾ ਨਿਰਧਾਰਤ ਨਿਯਮਾਂ ਅਤੇ ਕਾਨੂੰਨਾਂ ਅਨੁਸਾਰ ਪੂਰੀ ਤਰ੍ਹਾਂ ਯਕੀਨੀ ਬਣਾਈ ਜਾਵੇ। ਉਨ੍ਹਾਂ ਦੁਹਰਾਇਆ ਕਿ ਸਰਕਾਰ ਕਿਸਾਨਾਂ ਦੀ ਮਿਹਨਤ ਨਾਲ ਕਮਾਈ ਗਈ ਫ਼ਸਲ ਦੇ ਹਰ ਦਾਣੇ ਨੂੰ ਖ਼ਰੀਦਣ ਲਈ ਵਚਨਬੱਧ ਹੈ।

ਆਸ਼ਿਕਾ ਜੈਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲ ਵਿੱਚ ਨਮੀ ਨੂੰ ਰੋਕਣ ਲਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਨ। ਇਸ ਤੋਂ ਇਲਾਵਾ, ਕੰਬਾਈਨ ਹਾਰਵੈਸਟਰਾਂ ‘ਤੇ ਐਸ.ਐਮ.ਐਸ ਦੀ ਵਰਤੋਂ ਲਾਜ਼ਮੀ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿਚ ਕੋਈ ਵੀ ਕੰਬਾਈਨ ਹਾਰਵੈਸਟਰ ਸੁਪਰ ਐਸ.ਐਮ.ਐਸ ਤੋਂ ਬਿਨਾਂ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਨਾ ਸਿਰਫ਼ ਵਾਤਾਵਰਨ ਨੂੰ ਨੁਕਸਾਨ ਹੁੰਦਾ ਹੈ ਬਲਕਿ ਮਿੱਟੀ ਦੀ ਉਪਜਾਊ ਸ਼ਕਤੀ ਵੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਅਪਣਾ ਕੇ ਵਾਤਾਵਰਨ ਸੁਰੱਖਿਆ ਵਿਚ ਆਪਣੀ ਭਾਗੀਦਾਰੀ ਨੂੰ ਯਕੀਨੀ ਬਣਾਉਣ।

error: copy content is like crime its probhihated