Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਮੁਹੱਲਾ ਕਲੀਨਿਕਾਂ ਦੇ ਨਾਂ ’ਤੇ ਲਾਲੀਪਾਪ ਦੇਣ ਦਾ ਕੰਮ ਕਰ ਰਹੀ ਭਗਵੰਤ ਮਾਨ ਸਰਕਾਰ : ਅਰੁਣ ਖੋਸਲਾ

ਮੁਹੱਲਾ ਕਲੀਨਿਕਾਂ ਦੇ ਨਾਂ ’ਤੇ ਲਾਲੀਪਾਪ ਦੇਣ ਦਾ ਕੰਮ ਕਰ ਰਹੀ ਭਗਵੰਤ ਮਾਨ ਸਰਕਾਰ : ਅਰੁਣ ਖੋਸਲਾ

ਫਗਵਾੜਾ (ਲਾਲੀ ਦਾਦਰ )

* ਕਿਹਾ : ਇਕ ਸਾਲ ‘ਚ ਇੱਕ ਕਲੀਨਿਕ, ਉੱਥੇ ਵੀ ਕੋਈ ਸਹੂਲਤਾਂ ਨਹੀਂ

16 ਫਰਵਰੀ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਬੇਸ਼ਕ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਨੂੰ ਪਹਿਲੇ ਸਾਲ ਦੀ ਵੱਡੀ ਪ੍ਰਾਪਤੀ ਦੱਸਿਆ ਜਾ ਰਿਹਾ ਹੈ ਪਰ ਵਿਰੋਧੀ ਧਿਰਾਂ ਮੁਹੱਲਾ ਕਲੀਨਿਕਾਂ ਨੂੰ ਨਿਸ਼ਾਨਾ ਬਣਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮਖੌਲ ਕਰ ਰਹੀਆਂ ਹਨ। ਵਿਧਾਨ ਸਭਾ ਹਲਕਾ ਫਗਵਾੜਾ ਵਿੱਚ ਇਸੇ ਸਾਲ 27 ਜਨਵਰੀ ਨੂੰ ਚਾਰ ਮੁਹੱਲਾ ਕਲੀਨਿਕ ਖੋਲ੍ਹੇ ਜਾਣ ’ਤੇ ਚੁਟਕੀ ਲੈਂਦਿਆਂ ਭਾਜਪਾ ਦੇ ਸੀਨੀਅਰ ਭਾਜਪਾ ਆਗੂ ਅਤੇ ਸ਼ਹਿਰ ਦੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਕਿਹਾ ਕਿ ਸ਼ਹਿਰ ਵਿੱਚ ਪੰਜਾਹ ਵਾਰਡ ਹਨ ਪਰ ਇੱਥੇ ਸਿਰਫ਼ ਇੱਕ ਮੁਹੱਲਾ ਕਲੀਨਿਕ ਖੋਲਿ੍ਹਆ ਗਿਆ ਹੈ। ਅਤੇ ਉਹ ਵੀ ਖਾਨਾ-ਪੂਰਤੀ ਵਰਗਾ ਹੈ ਕਿਉਂਕਿ ਇੱਥੇ ਨਾ ਤਾਂ ਲੋੜੀਂਦਾ ਸਟਾਫ਼ ਉਪਲੱਬਧ ਕਰਵਾਇਆ ਗਿਆ ਹੈ ਤੇ ਨਾ ਹੀ ਟੈਸਟਾਂ ਦੀ ਲੋੜੀਂਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਨੇ ਮੁਹੱਲਾ ਕਲੀਨਿਕਾਂ ਦਾ ਪ੍ਰਚਾਰ ਕੀਤਾ ਸੀ, ਉਹ ਗਾਰੰਟੀ ਹੁਣ ਹਵਾਈ ਸਾਬਤ ਹੋ ਚੁੱਕੀ ਹੈ। ਮੁੱਖ ਮੰਤਰੀ ਪੰਜਾਬ ਭਰ ਵਿੱਚ ਪਹਿਲੇ ਸਾਲ ਵਿੱਚ 500 ਮੁਹੱਲਾ ਕਲੀਨਿਕ ਖੋਲ੍ਹਣ ਦੀ ਗੱਲ ਕਰਕੇ ਆਪਣੀ ਪਿੱਠ ਥਾਪੜ ਰਹੇ ਹਨ, ਪਰ ਸੱਚਾਈ ਇਹ ਹੈ ਕਿ ਪੁਰਾਣੀਆਂ ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕ ਦੇ ਬੋਰਡ ਲਗਾ ਕੇ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਤੋਂ ਇਲਾਵਾ ਹੋਰ ਕੁਝ ਨਹੀਂ ਹੋਇਆ। ਸਾਬਕਾ ਮੇਅਰ ਨੇ ਕਿਹਾ ਕਿ ਫਗਵਾੜਾ ਵਿੱਚ ਜਿੱਥੇ 50 ਸ਼ਹਿਰੀ ਵਾਰਡ ਹਨ, ਉੱਥੇ 91 ਪੰਚਾਇਤਾਂ ਹਨ। ਇਸ ਲਈ ਇਕੱਲੇ ਫਗਵਾੜਾ ਨੂੰ ਘੱਟੋ-ਘੱਟ 141 ਮੁਹੱਲਾ ਕਲੀਨਿਕਾਂ ਦੀ ਲੋੜ ਹੈ। ਜੇਕਰ ਪੂਰੇ ਪੰਜਾਬ ਦਾ ਹਿਸਾਬ ਲਾਇਆ ਜਾਵੇ ਤਾਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਭਗਵੰਤ ਮਾਨ ਸਰਕਾਰ ਮੁਹੱਲਾ ਕਲੀਨਿਕ ਖੋਲ੍ਹਣ ਲਈ ਕਿਸ ਰਫ਼ਤਾਰ ਨਾਲ ਕੰਮ ਕਰ ਰਹੀ ਹੈ। ਇੱਕ ਸਧਾਰਨ ਗਣਿਤ ਹੈ ਕਿ ਜੇਕਰ ਪਹਿਲੇ ਸਾਲ ਵਿੱਚ ਪੰਜ ਸੌ ਕਲੀਨਿਕ ਖੋਲ੍ਹੇ ਗਏ ਹਨ ਤਾਂ ਪੰਜ ਸਾਲਾਂ ਦੇ ਕਾਰਜਕਾਲ ਵਿੱਚ ਉਨ੍ਹਾਂ ਦੀ ਗਿਣਤੀ ਕਿੰਨੀ ਹੋਵੇਗੀ। ਜੇਕਰ ਸਿਰਫ ਡਿਸਪੈਂਸਰੀਆਂ ਨੂੰ ਮੁਹੱਲਾ ਕਲੀਨਿਕਾਂ ਦਾ ਨਾਂ ਦੇਣਾ ਹੈ ਤਾਂ ਇਸ ਨੂੰ ਜਨਤਾ ਨਾਲ ਧੋਖਾ ਨਹੀਂ ਤਾਂ ਹੋਰ ਕੀ ਕਿਹਾ ਜਾ ਸਕਦਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਲੋਕਾਂ ਨੂੰ ਝੂਠੇ ਸਬਜਬਾਗ ਦਿਖਾਉਣ ਦੀ ਬਜਾਏ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਟੈਸਟਾਂ ਲਈ ਲੋੜੀਂਦਾ ਸਟਾਫ਼, ਦਵਾਈਆਂ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ, ਜੋ ਕਿ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੀ ਪਹਿਲੀ ਜ਼ਿੰਮੇਵਾਰੀ ਬਣਦੀ ਹੈ।
ਤਸਵੀਰ : ਅਰੁਣ ਖੋਸਲਾ।