Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ “ਇਨਵਾਯਰਮੈਂਟਲ ਡੀਗਰੇਡੇਸ਼ਨ” ਪੁਸਤਕ ਦਾ ਲੋਕ ਅਰਪਣ

ਖ਼ਾਲਸਾ ਕਾਲਜ ਵਿਖੇ “ਇਨਵਾਯਰਮੈਂਟਲ ਡੀਗਰੇਡੇਸ਼ਨ” ਪੁਸਤਕ ਦਾ ਲੋਕ ਅਰਪਣ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਜੀ ਦੀ ਰਹਿਨੁਮਾਈ ਸਦਕਾ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲ ਵਿਖੇ ਸੰਪਾਦਿਤ ਪੁਸਤਕ “ਇਨਵਾਯਰਮੈਂਟਲ ਡੀਗਰੇਡੇਸ਼ਨ” ਦਾ ਲੋਕ ਅਰਪਣ ਕੀਤਾ ਗਿਆ। ਇਸ ਪੁਸਤਕ ਦੇ ਸੰਪਾਦਕ ਡਾ. ਜਸਪਾਲ ਸਿੰਘ (ਪ੍ਰਿੰਸੀਪਲ, ਖ਼ਾਲਸਾ ਕਾਲਜ ਗੜ੍ਹਦੀਵਾਲਾ) ਡਾ. ਪੰਕਜ ਸ਼ਰਮਾ (ਮੁਖੀ, ਰਸਾਇਣ ਵਿਭਾਗ) ਅਤੇ ਡਾ. ਰਾਬੀਆ ਸ਼ਰਮਾ (ਅਸਿਸਟੈਂਟ ਪ੍ਰੋਫੈਸਰ, ਰਸਾਇਣ ਵਿਭਾਗ) ਹਨ। ਡਾ. ਪੰਕਜ ਸ਼ਰਮਾ ਨੇ ਦੱਸਿਆ ਕਿ ਇਹ ਪੁਸਤਕ ਗੰਭੀਰ ਖੋਜ ਅਤੇ ਵਿਦਵਾਨਾਂ ਦੀ ਸਾਂਝ ਦਾ ਨਤੀਜਾ ਹੈ। ਇਸ ਤੋਂ ਇਲਾਵਾ ਡਾ. ਰਾਬੀਆ ਸ਼ਰਮਾ ਨੇ ਕਿਹਾ ਕਿ ਪੁਸਤਕ ਦਾ ਮੁੱਖ ਮੰਤਵ ਲੋਕਾਂ ਨੂੰ ਵਾਤਾਵਰਣ ਦੀ ਚਿੰਤਾਜਨਕ ਹਾਲਤ ਤੋਂ ਜਾਣੂ ਕਰਵਾ ਕੇ ਇਸ ਦੀ ਸਾਂਭ ਸੰਭਾਲ ਸੰਬੰਧੀ ਜਾਗਰੂਕ ਕਰਨਾ ਹੈ। ਇਸ ਮੌਕੇ ਵਿਅਕਤੀਗਤ ਤੌਰ ‘ਤੇ ਹਾਜ਼ਰ ਮਾਨਯੋਗ ਪ੍ਰੋ. ਬਲਦੇਵ ਸਿੰਘ ਜੀ ਨੇ ਪੁਸਤਕ ਦੀ ਮਹੱਤਤਾ ਤੇ ਚਾਨਣਾ ਪਾਇਆ ਅਤੇ ਇਸ ਨੂੰ ਵਿਦਵਾਨਾਂ, ਖੋਜਕਾਰਾਂ ਅਤੇ ਵਿਦਿਆਰਥੀਆਂ ਲਈ ਇੱਕ ਅਮੁੱਲਾ ਸ੍ਰੋਤ ਕਿਹਾ। ਅੰਤ ਵਿੱਚ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ਆਏ ਹੋਏ ਮਹਿਮਾਨਾਂ ਦਾ ਅਤੇ ਅੇੱਸ. ਅੇੱਲ. ਅੇੱਮ. ਪਬਲਿਸ਼ਰਜ, ਪਟਿਆਲਾ ਦਾ ਧੰਨਵਾਦ ਕੀਤਾ। ਇਸ ਦੌਰਾਨ ਕਾਲਜ ਵਿੱਚ ਉਚੇਚੇ ਤੌਰ ‘ਤੇ ਪਹੁੰਚੇ ਵਿਸ਼ੇਸ਼ ਮਹਿਮਾਨ, ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।