Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing *ਨੌਜਵਾਨ ਵੋਟਰਾਂ ਨੂੰ ਸੀ ਵਿਜ਼ਲ ਐਪ ਵਾਰੇ ਕੀਤਾ ਜਾਗਰੂਕ*

*ਨੌਜਵਾਨ ਵੋਟਰਾਂ ਨੂੰ ਸੀ ਵਿਜ਼ਲ ਐਪ ਵਾਰੇ ਕੀਤਾ ਜਾਗਰੂਕ*

ਗੜ੍ਹਦੀਵਾਲਾ 8 ਮਈ (ਚੌਧਰੀ) 

: ਡਿਪਟੀ ਕਮਿਸ਼ਨਰ-ਕਮ- ਜਿਲਾ ਚੋਣ ਅਫਸਰ ਹੁਸ਼ਿਆਰਪੁਰ ਸ਼੍ਰੀ ਮਤੀ ਕੋਮਲ ਮਿਤਲ ਜੀ ਅਤੇ ਉਪ ਮੰਡਲ ਮੈਜਿਸਟ੍ਰੇਟ ਕਮ ਸਹਾਇਕ ਰਿਟਰਨਿੰਗ ਅਫ਼ਸਰ ਉੜਮੁੜ ਵਿਓਮ ਭਾਰਦਵਾਜ ਦੀ ਯੋਗ ਅਗਵਾਈ ਹੇਠ ਲੋਕਾਂ ਨੂੰ ਆਉਣ ਵਾਲੀਆਂ ਵੋਟਾਂ ਲਈ ਜਾਗਰੂਕ ਕਰਨ ਦੇ ਮੰਤਵ ਨਾਲ ਹਲਕੇ ਵਿੱਚ ਅਲਗ-ਅਲਗ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਚਲਾਏ ਜਾ ਰਹੇ ਹਨ ਇਸੇ ਲੜੀ ਵਿੱਚ ਕਰੌਚ ਕਰਾਉਨ ਗੜ੍ਹਦੀਵਾਲਾ,ਉੜਮੁੜ ਹਲਕੇ ਵਿੱਚ ਪ੍ਰੋ ਦਕਸ਼ ਸੋਹਲ ( ਸਵੀਪ ਨੋਡਲ ਅਫਸਰ) ਅਤੇ ਡਾ.ਕੁਲਦੀਪ ਸਿੰਘ ਮਨਹਾਸ  (ਸਹਾਇਕ ਸਵੀਪ ਨੋਡਲ ਅਫਸਰ) ਵਲੋਂ ਨੌਜਵਾਨ ਵੋਟਰਾਂ ਨੂੰ ਜਾਗਰੂਕ ਕੀਤਾ ਗਿਆ ।ਜਿਸ ਵਿੱਚ ਕਰੌਚ ਕਰਾਉਨ ਵਿੱਚ ਪੜ੍ਹਾਈ ਕਰਦੇ ਨੌਜਵਾਨ ਵੋਟਰਾਂ ਨੂੰ ਜਿੱਥੇ ਉਹਨਾਂ ਦੇ ਹੱਕ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ ਉੱਥੇ ਹੀ ਭਾਰਤੀ ਚੌਣ ਕਮਿਸ਼ਨ ਵਲੋਂ ਚਲਾਈ ਗਈ ਸੀ ਵਿਜ਼ਲ ਐਪ ਵਾਰੇ ਵਿਸਥਾਰ ਨਾਲ ਜਾਣਕਾਰੀ ਦਿਤੀ ਗਈ ।ਨੌਜਵਾਨ ਵੋਟਰਾਂ ਵਲੋਂ ਇਸ ਸੀ ਵਿਜ਼ਲ ਐਪ ਸੰਬਧੀ ਜਾਣਕਾਰੀ ਨੂੰ ਬਹੁਤ ਧਿਆਨ ਨਾਲ ਸੁਣਿਆ ਗਿਆ ।ਇਸ ਮੌਕੇ ਤੇ ਪ੍ਰਿੰਸ ਡਡਵਾਲ , ਸਟਾਫ਼ ਅਤੇ ਵਿਦਿਆਰਥੀ ਹਾਜ਼ਿਰ ਸਨ ।