Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਚੋਰੀਆਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਇੱਕ ਭਗੋੜਾ ਆਇਆ ਪੁਲਿਸ ਅੜਿੱਕੇ

ਚੋਰੀਆਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਇੱਕ ਭਗੋੜਾ ਆਇਆ ਪੁਲਿਸ ਅੜਿੱਕੇ

 ਮੁਕੇਰੀਆਂ / ਦਸੂਹਾ 16 ਜਨਵਰੀ (ਚੌਧਰੀ) 

: ਚੋਰੀਆਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਭਗੋੜੇ ਨੂੰ ਮੁਕੇਰੀਆਂ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮ ਦੀ ਪਛਾਣ ਰਾਜੂ ਉਰਫ ਘੋਲੂ ਪੁੱਤਰ ਪਾਲ ਵਾਸੀ ਕ੍ਰਿਸ਼ਨਾ ਮੰਦਰ ਸੈਲਾ ਖੁਰਦ ਥਾਣਾ ਮਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਮਾਨਯੋਗ ਸੁਰਿੰਦਰ ਲਾਂਬਾ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਤੇ ਸਰਬਜੀਤ ਸਿੰਘ ਐਸ.ਪੀ ਇੰਨਵੈਸੀਗੇਸ਼ਨ ਹੁਸਿਆਰਪੁਰ ਅਤੇ  ਕੁਲਵਿੰਦਰ ਸਿੰਘ ਵਿਰਕ ਡੀ.ਐਸ.ਪੀ ਮੁਕੇਰੀਆਂ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ ਜੋਗਿੰਦਰ ਸਿੰਘ ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਪੀ.ਉ ਨੂੰ ਗ੍ਰਿਫਤਾਰ ਕਰਨ ਵਿੱਚ ਚਲਾਈ ਸਪੈਸ਼ਲ ਮੁਹਿੰਮ ਤਹਿਤ ਮਿਤੀ 15.01.2024 ਨੂੰ ਐਸ.ਆਈ ਦਲਜੀਤ ਸਿੰਘ ਵਲੋਂ ਸਮੇਤ ਸਾਥੀ ਕਰਮਚਾਰੀਆਂ ਦੇ ਚੋਰੀ ਦੇ ਮੁਕੱਦਮੇ ਵਿੱਚ ਲੋੜੀਂਦਾ ਅਤੇ ਚੋਰੀ ਦੇ ਕੇਸਾਂ ਵਿੱਚ ਪੀ.ਉ ਰਾਜੂ ਉਰਫ ਘੋਲੂ ਪੁੱਤਰ ਪਾਲ ਵਾਸੀ ਕ੍ਰਿਸ਼ਨਾ ਮੰਦਰ ਸੈਲਾ ਖੁਰਦ ਥਾਣਾ ਮਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਆਰੋਪੀ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ।

ਆਰੋਪੀ ਰਾਜੂ ਉਰਫ ਘੋਲੂ ਦੇ ਖਿਲਾਫ ਪਹਿਲਾ ਦਰਜ ਮੁਕੱਦਮੇ

1. ਮੁਕੱਦਮਾ ਨੰਬਰ 29 ਮਿਤੀ 01.03.2021 ਜੁਰਮ 454,380,411 ਭ.ਦ.ਸ ਥਾਣਾ ਮੁਕੇਰੀਆ

2. ਮੁਕੱਦਮਾ ਨੰਬਰ 125 ਮਿਤੀ 25.06.2021 ਜੁਰਮ 454,380,411 ਭ.ਦ.ਸ ਥਾਣਾ ਮੁਕੇਰੀਆਂ

3. ਮੁਕੱਦਮਾ ਨੰਬਰ 36 ਮਿਤੀ 27.03.2020 ਜੁਰਮ 380,457,411 ਭ.ਦ.ਸ ਥਾਣਾ ਮਾਹਿਲਪੁਰ ।