Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਇਕ ਦੋਸ਼ੀ ਪੁਲਿਸ ਅੜਿੱਕੇ 

ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਇਕ ਦੋਸ਼ੀ ਪੁਲਿਸ ਅੜਿੱਕੇ 

ਟਾਂਡਾ / ਦਸੂਹਾ (ਚੌਧਰੀ) 4 ਦਸੰਬਰ 
: ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਦੋਸ਼ੀ ਨੂੰ ਟਾਂਡਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮ ਦੀ ਪਛਾਣ ਅਜੇ ਕੁਮਾਰ ਉਰਫ ਠੇਠੀ ਪੁੱਤਰ ਵਿਜੇ ਕੁਮਾਰ ਵਾਰਡ ਨੰਬਰ 5 ਬਾਲਮੀਕ ਮਹੁੱਲਾ ਟਾਡਾ ਥਾਣਾ ਟਾਡਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ।
ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸੁਰੇਂਦਰ ਲਾਂਬਾ ਆਈਪੀਐਸ ਨੇ ਦੱਸਿਆ ਕਿ ਜਿਲੇ ਅੰਦਰ ਨਸ਼ਾ, ਲੁੱਟਾਂ ਖੋਹਾਂ ਕਰਨ ਵਾਲੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਵਿੱਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਸ ਤਹਿਤ ਸਰਬਜੀਤ ਸਿੰਘ ਬਾਹੀਆ ਐਸਪੀ (ਤਫਤੀਸ਼) ਹੁਸ਼ਿਆਰਪੁਰ, ਕੁਲਵੰਤ ਸਿੰਘ ਡੀ.ਐਸ.ਪੀ ਸਬ-ਡਵੀਜਨ ਟਾਂਡਾ ਅਤੇ ਇੰਸਪੈਕਟਰ ਉਂਕਾਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਦੀ ਅਗਵਾਈ ਵਿੱਚ ਥਾਣਾ ਟਾਂਡਾ ਦੇ ਅਧੀਨ ਆਉਦੇ ਏਰੀਆ ਵਿੱਚ ਲੁੱਟਾਂ ਖੋਹਾਂ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਸੋਰਸ ਲਗਾ ਕੇ, ਉਪਰਾਲੇ ਕੀਤੇ ਜਾ ਰਹੇ ਸਨ। ਜਿਸ ਦੌਰਾਨ ਮਿਤੀ 03- 12-2023 ਨੂੰ ਏਐਸਆਈ ਬਲਵੀਰ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇ ਵੱਡੀ ਸਫਲਤਾ ਹਾਸਲ ਹੋਈ ਜਦੋ ਦੋਰਾਨੇ ਗਸ਼ਤ ਮਿਤੀ 27- 11-23 ਨੂੰ ਸੱਲਾਂ ਰੋਡ ਟਾਂਡਾ ਵਿਖੇ ਕੀਤੀ ਲੁੱਟ ਦੀ ਵਾਰਦਾਤ ਜਿਸ ਵਿੱਚ ਇਕ ਔਰਤ ਕੋਲੋਂ ਮੋਬਾਇਲ ਫੋਨ ਖੋਹ ਕੀਤਾ ਸੀ, ਦੇ ਹੇਠ ਲਿਖੇ ਦੋਸ਼ੀ ਅਜੇ ਕੁਮਾਰ ਉਰਫ ਠੇਠੀ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਦੋਸ਼ੀ ਦਾ ਪਿਛੋਕੜ ਪੜਤਾਲ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਦੇ ਖਿਲਾਫ ਇਸ ਤੋਂ ਪਹਿਲਾਂ ਲੁੱਟਾਂ ਖੋਹਾਂ ਅਤੇ ਚੋਰੀ ਦੇ 04 ਮੁਕੱਦਮੇ ਦਰਜ ਹਨ, ਇਸ ਦੋਸ਼ੀ ਦੀ ਸਖਤੀ ਨਾਲ ਪੁੱਛ ਗਿੱਛ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਟਰੇਸ ਹੋਇਆ ਮੁਕੱਦਮਾ :- 1. ਮੁਕੱਦਮਾ ਨੰਬਰ 397 ਮਿਤੀ 27-11-23 ਅ/ਧ 379-ਬੀ ਭ/ਦ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ।