Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 13 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

13 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

ਟਾਂਡਾ / ਦਸੂਹਾ (ਚੌਧਰੀ) 

27 ਜਨਵਰੀ : 13 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਟਾਂਡਾ ਪੁਲਸ ਨੇ ਕਾਬੂ ਕੀਤਾ ਹੈ ਮੁਲਜ਼ਮ ਦੀ ਪਛਾਣ ਬਲਜਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਪਿੰਡ ਜਲਾਲਪੁਰ, ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਿਕ ਏ ਐਸ ਆਈ ਦਲਜੀਤ ਸਿੰਘ ਸਮੇਤ ਪੁਲੀਸ ਪਾਰਟੀ ਦੋਰਾਨੇ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾ ਸਬੰਧ ਵਿੱਚ ਰੜਾ ਮੋੜ ਮੋਜੂਦ ਸੀ ਤਾਂ ਸਾਬਕਾ ਸਟਾਫ ਇੰਸ.ਗਗਨਦੀਪ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਮੁਲਾਕੀ ਹੋਏ ਜੋ ਮੁਖਬਰ ਖਾਸ ਵੱਲੋਂ ਮਿਲੀ ਇਤਲਾਹ ਤੋ ਜਾਣੂ ਕਰਵਾਇਆ ਕਿ ਬਲਜਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਪਿੰਡ ਜਲਾਲਪੁਰ ਜੋ ਨਜਾਇਜ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ ਨਜਾਇਜ ਸ਼ਰਾਬ ਨੂੰ ਲੈ ਕੇ ਦਰੀਆ ਮੰਡ ਤੋਂ ਕੱਚੇ ਰਸਤੇ ਜਲਾਲਪੁਰ ਆ ਰਿਹਾ ਹੈ ਜੇਕਰ ਨਾਕਾਬੰਦੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ।ਜਿਸ ਤੇ ਨਾਕਾ ਬੰਦੀ ਦੋਰਾਨ ਜਲਾਲਪੁਰ ਅੱਡੇ ਤੋ ਥੌੜਾ ਅੱਗੇ ਪੁੱਜੇ ਤਾਂ ਨੰਗਲ ਸਾਇਡ ਤੋ ਇਕ ਮੋਨਾ ਵਿਅਕਤੀ ਆਪਣੇ ਹੱਥ ਵਿੱਚ ਫੜੀ ਹੋਈ ਪਲਾਸਟਿਕ ਕੈਨੀ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਖੇਤਾਂ ਨੂੰ ਦੋੜਨ ਲੱਗਾ ਤਾਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਬਲਜਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਪਿੰਡ ਜਲਾਲਪੁਰ ਦੱਸਿਆ।ਜਿਸ ਪਾਸੋਂ 13 ਬੋਤਲਾਂ ਨਜਾਇਜ ਸ਼ਰਾਬ ਬ੍ਰਾਮਦ ਹੋਈ ਜਿਸ ਤੇ ਮੁਕੱਦਮਾ ਉਕਤ ਦਰਜ ਕੀਤਾ ਗਿਆ।