Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 24 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

24 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ ) 

31 ਮਈ : 24 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਰੂਪ ਲਾਲ ਉਰਫ ਰੂਪਾ ਪੁੱਤਰ ਜਗਤ ਰਾਮ ਵਾਸੀ ਪਿੰਡ ਸਰਾਈਂ ਥਾਣਾ ਗੜਦੀਵਾਲਾ ਹੁਸਿਆਰਪੁਰ ਵਜੋਂ ਹੋਈ ਹੈ।

 ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸਿਆਰਪੁਰ, ਸਰਬਜੀਤ ਸਿੰਘ ਐਸ.ਪੀ ਤਫਤੀਸ਼ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਨਸ਼ਾ ਤਸਕਰਾਂ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਅਤੇ ਕੁਲਵੰਤ ਸਿੰਘ ਡੀ.ਐਸ.ਪੀ ਸਬ ਡਵੀਜਨ ਟਾਡਾ ਜੀ ਦੀਆਂ ਹਦਾਇਤਾਂ ਅਨੁਸਾਰ ਅਤੇ ਇੰਸਪੈਕਟਰ ਸਤਵਿੰਦਰ ਸਿੰਘ ਧਾਲੀਵਾਲ ਮੁੱਖ ਅਫਸਰ ਥਾਣਾ ਗੜਦੀਵਾਲ ਦੀ ਨਿਗਰਾਨੀ ਅਧੀਨ ਏ ਐਸ.ਆਈ ਸਰਬਜੀਤ ਸਿੰਘ ਸਮੇਤ ਪੁਲਿਸ ਪਾਰਟੀ ਗੜਦੀਵਾਲ ਤੋਂ ਸਰਾਈਂ ਸਾਈਡ ਨੂੰ ਜਾ ਰਹੇ ਸੀ ਤਾ ਚੋਲੀਪੁਰ ਨਜਦੀਕ ਪੁੱਜੇ ਤਾਂ ਪਿੰਡ ਧੂਰੀਆਂ ਵੱਲੋ ਸਾਹਮਣੇ ਤੋਂ ਇੱਕ ਮੈਸਟਰੋ ਸਕੂਟਰੀ ਜਿਸ ਨੂੰ ਇੱਕ ਮੌਨਾ ਵਿਆਕਤੀ ਚਲਾ ਰਿਹਾ ਸੀ ਬੜੀ ਤੇਜੀ ਨਾਲ ਆ ਰਿਹਾ ਸੀ। ਜਿਸ ਨੂੰ ASI ਸਰਬਜੀਤ ਸਿੰਘ ਨੇ ਰੁੱਕਣ ਦਾ ਇਸ਼ਾਰਾ ਕੀਤਾ ਤਾਂ ਸਕੂਟਰੀ ਚਾਲਕ ਨੇ ਸਕੂਟਰੀ ਹੋਲੀ ਕਰਕੇ ਪਿੱਛੇ ਨੂੰ ਮੋੜ ਕੇ ਭਜਾਉਣ ਲੱਗਾ। ਜਿਸ ਦੀ ਸਕੂਟਰੀ ਅੱਗੇ ਪੈਰਾਂ ਵਿੱਚ ਇੱਕ ਵਜਨਦਾਰ ਬੋਰਾ ਪਲਾਸਟਿਕ ਪਿਆ ਸੀ। ਜਿਸ ਨੂੰ ਸ਼ੱਕ ਦੀ ਬਿਨਾਹ ਤੇ ਏ.ਐਸ.ਆਈ ਸਰਬਜੀਤ ਸਿੰਘ ਨੇ ਪੁਲਿਸ ਪਾਰਟੀ ਦੀ ਸਹਾਇਤਾ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਜਿਸ ਨੇ ਆਪਣਾ ਨਾਮ ਰੂਪ ਲਾਲ ਉਰਫ ਰੂਪਾ ਪੁੱਤਰ ਜਗਤ ਰਾਮ ਵਾਸੀ ਪਿੰਡ ਸਰਾਈਂ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਦੱਸਿਆ ।ਜਿਸ ਦੀ ਤਲਾਸ਼ੀ ਕਰਨ ਤੇ ਉਸ ਦੇ ਕਬਜੇ ਵਿੱਚੋਂ 24 ਬੋਤਲਾ ਸ਼ਰਾਬ ਮਾਰਕਾ NAINA WHISKY FOR SALE IN CHANDIGARH ਬਰਾਮਦ ਹੋਣ ਤੇ ਮੁੱਕਦਮਾ ਨੰਬਰ 44 ਮਿਤੀ 30-05-2023 ਅ/ਧ 61-1-14 ਐਕਸਾਈਜ ਐਕਟ ਥਾਣਾ ਗੜਦੀਵਾਲਾ ਦਰਜ ਰਜਿਸਟਰ ਕੀਤਾ ਗਿਆ ।