Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 32 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

32 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

ਗੜ੍ਹਦੀਵਾਲਾ (ਚੌਧਰੀ ) 

10 ਅਪ੍ਰੈਲ : 32 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਮ ਮੂਰਤੀ ਪੁੱਤਰ ਫਕੀਰ ਚੰਦ ਵਾਸੀ ਸਰਾਂਈ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਸ: ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਇਲਾਕਾ ਥਾਣਾ ਵਿੱਚ ਲੁੱਟ ਖੋਹ ਦੀਆਂ ਵਾਰਦਾਤਾ ਰੋਕਣ ਲਈ ਅਤੇ ਨਸ਼ਿਆ ਦੀ ਰੋਕ ਥਾਮ ਲਈ ਚਲ ਰਹੀ ਸਪੈਸ਼ਲ ਮੁਹਿੰਮ ਸਬੰਧੀ ਸ: ਕੁਲਵੰਤ ਸਿੰਘ PPS DSP ਸਬ ਡਵੀਜਨ ਟਾਂਡਾ ਵਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਐਸ ਆਈ ਜਸਵੀਰ ਸਿੰਘ  ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਇਲਾਕਾ ਥਾਣਾ ਗੜਦੀਵਾਲਾ ਵਿੱਚ ਚਲ ਰਹੀ ਚੈਕਿੰਗ ਦੌਰਾਨ ਏ ਐਸ ਆਈ ਪਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਸਰਾਂਈ ਬੱਸ ਅੱਡਾ ਤੋਂ ਅੱਗੇ ਪੁੱਜੀ ਤਾਂ ਬੱਸ ਅੱਡੇ ਤੋਂ ਅੱਗੇ ਪੁੱਜੀ ਤਾਂ ਚੋਅ ਤੋਂ ਕੱਚੇ ਰਸਤੇ ਇੱਕ ਵਿਆਕਤੀ ਆਪਣੇ ਖੱਬੇ ਮੁੰਡੇ ਪਰ ਇੱਕ ਬੋਰਾ ਪਲਾਸਟਿਕ ਵਜਨਦਾਰ ਚੁੱਕੀ ਆਉਂਦਾ ਦਿਖਾਈ ਦਿੱਤਾ।ਏ ਐਸ ਆਈ ਪਰਮਜੀਤ ਸਿੰਘ ਨੇ ਗੱਡੀ ਰੋਕ ਕਿ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਰੋਕ ਕੇ ਕਾਬੂ ਕਰਕੇ ਮੋਡੇ ਤੋਂ ਬੋਰਾ ਥੱਲੇ ਲਹਾ ਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਰਾਮਮੂਰਤੀ ਪੁੱਤਰ ਫਕੀਰ ਚੰਦ ਵਾਸੀ ਸਰਾਂਈ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦੱਸਿਆ ।ਜਿਸ ਤੋਂ ਪਰਮਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਜਿਸ ਨੂੰ ਕਾਬੂ ਕਰਕੇ ਤਲਾਸ਼ੀ ਕਰਨ ਤੇ ਉਸ ਪਾਸੋਂ 32 ਬੋਤਲਾਂ ਸ਼ਰਾਬ ਮਾਰਕਾ ਪੰਜਾਬ ਕਲੱਬ ਗੋਲਡ KING WHISKY ਬਰਾਮਦ ਹੋਣ ਤੇ FIR NC 28 ਮਿਤੀ 10-04- 2023 ਅਧ 61-1-14 ਐਕਸਾਈਜ਼ ਐਕਟ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਦਰਜ ਰਜਿਸਟਰ ਕੀਤਾ ਗਿਆ ।