Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪੁਲਿਸ ਵਲੋਂ ਨਸ਼ੀਲੇ ਪਦਾਰਥ ਸਮੇਤ…….

ਪੁਲਿਸ ਵਲੋਂ ਨਸ਼ੀਲੇ ਪਦਾਰਥ ਸਮੇਤ…….

ਹੁਸ਼ਿਆਰਪੁਰ ( ਤਰਸੇਮ ਦੀਵਾਨਾ) 

* ਪੁਲਿਸ ਵਲੋਂ ਨਸ਼ੀਲੇ ਪਦਾਰਥ ਸਮੇਤ 1 ਸਮੱਗਲਰ ਕਾਬੂ*

 7 ਅਗਸਤ : ਇੰਸਪੈਕਟਰ ਉਂਕਾਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਨੇ ਦੱਸਿਆ ਕਿ ਜਿਲਾ ਹੁਸ਼ਿਆਰਪੁਰ ਦੇ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸ਼੍ਰੀ ਸਰਤਾਜ ਸਿੰਘ ਚਾਹਲ ਆਈ ਪੀ ਐੱਸ ਜੀ ਨੇ ਜਿਲੇ ਅੰਦਰ ਮਾੜੇ ਅਨਸਰਾ ਅਤੇ ਨਸ਼ਾ ਵੇਚਣ ਵਾਲਿਆਂ ਉੱਪਰ ਕਾਬੂ ਪਾਉਣ ਲਈ ਪੰਜਾਬ ਸਰਕਾਰ ਦੀਆ ਹਦਾਇਤਾ ਤੇ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਜਿਸ ਦੇ ਤਹਿਤ ਥਾਣਾ ਟਾਂਡਾ ਦੇ ਅਧੀਨ ਆਉਂਦੇ ਏਰੀਆ ਵਿਚ ਮਾੜੇ ਅਨਸਰਾਂ ਅਤੇ ਅਤੇ ਨਸ਼ਾ ਵੇਚਣ ਵਾਲਿਆ ਨੂੰ ਸੋਰਸ ਲਗਾ ਕੇ ਨਾਕਾ ਬੰਦੀ ਗਸ਼ਤ ਕਰਕੇ ਕਾਬੂ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ।ਜਿਸ ਦੇ ਤਹਿਤ ਏ ਐਸ ਆਈ ਦਲਜੀਤ ਸਿੰਘ ਸਿੰਘ ਥਾਣਾ ਟਾਂਡਾ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਨਸ਼ਾ ਵੇਚਣ ਵਾਲੇ ਜੈਮਲ ਫੱਤਾ ਪੁੱਤਰ ਸਰੂਪ ਲਾਲ ਵਾਸੀ ਚੰਡੀਗੜ ਕਲੋਨੀ, ਥਾਣਾ ਟਾਂਡਾ ਨੂੰ ਕਾਬੂ ਕਰਕੇ ਉਸ ਪਾਸੋਂ 87 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ। ਜਿਸਦੇ ਖਿਲਾਫ ਮੁੱਕਦਮਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕੀਤਾ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਇਸ ਧੰਦੇ ਦੇ ਅੱਗੇ ਅਤੇ ਪਿੱਛੇ ਕਿਹੜੇ ਕਿਹੜੇ ਵਿਅਕਤੀਆ ਦਾ ਸਬੰਧ ਹੈ। ਐਸ.ਐਸ.ਪੀ ਵੱਲੋਂ ਜਿਲੇ ਅੰਦਰ ਗੈਰ ਕਾਨੂੰਨੀ ਅਨਸਰਾ ਵੱਲੌਂ ਕੀਤੇ ਜਾਣ ਵਾਲੇ ਅਪਰਾਧ / ਸਮੱਗਲਿੰਗ ਦੇ ਗੋਰਖ ਧੰਦੇ ਨੂੰ ਨਕੇਲ ਪਾਉਣ ਲਈ ਹਰ ਤਰਾਂ ਦੇ ਢੁੱਕਵੇਂ ਅਤੇ ਅਧੁਨਿਕ ਢੰਗ ਤਰੀਕੇ ਵਰਤ ਕੇ ਇਹਨਾ ਉੱਪਰ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਕਿ ਸਮਾਜ ਨੂੰ ਇਹਨਾ ਨਸਾਂ ਵੇਚਣ ਵਾਲਿਆ ਤੋ ਛੁਟਕਾਰਾ ਪਾ ਕੇ ਜਿਲਾ ਹੁਸ਼ਿਆਰਪੁਰ ਨੂੰ ਕਰਾਇਮ ਫਰੀ ਬਣਾਇਆ ਜਾ ਸਕੇ ।
ਫੋਟੋ ਮੁਨੀਰ