Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਚੋਰੀ ਕੀਤੇ ਗਹਿਣਿਆਂ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਚੋਰੀ ਕੀਤੇ ਗਹਿਣਿਆਂ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਮੁਕੇਰੀਆਂ / ਦਸੂਹਾ (ਚੌਧਰੀ) 

2 ਅਗਸਤ : ਚੋਰੀ ਕੀਤੇ ਗਹਿਣਿਆਂ ਸਮੇਤ ਇੱਕ ਨੌਜਵਾਨ ਨੂੰ ਮੁਕੇਰੀਆਂ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਸੋਨੂੰ ਉਰਫ ਸਤਪਾਲ ਪੁੱਤਰ ਲੇਟ ਰਾਜ ਕੁਮਾਰ ਵਾਸੀ ਕਾਹਨੂੰਵਾਨ ਥਾਣਾ ਕਾਹਨੂੰਵਾਨ ਜਿਲਾ ਗੁਰਦਾਸਪੁਰ ਵਜੋਂ ਹੋਈ ਹੈ ।

ਸਰਤਾਜ ਸਿੰਘ ਚਾਹਲ,ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਤੇ  ਸਰਬਜੀਤ ਸਿੰਘ ਐਸ.ਪੀ. ਇੰਨਵੈਸੀਗੇਸ਼ਨ ਹੁਸ਼ਿਆਰਪੁਰ ਅਤੇ ਕੁਲਵਿੰਦਰ ਸਿੰਘ ਵਿਰਕ ਡੀ.ਐਸ.ਪੀ ਮੁਕੇਰੀਆਂ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ ਜੋਗਿੰਦਰ ਸਿੰਘ ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਲੁੱਟਾਂ ਖੋਹਾਂ ਅਤੇ ਚੋਰੀ ਕਰਨ ਵਾਲਿਆਂ ਖਿਲਾਫ ਚਲਾਈ ਗਈ ਮੁਹਿਮ ਤਹਿਤ ਮਿਤੀ 01.08.2023 ਨੂੰ ਲੇਡੀ/ਏ.ਐਸ.ਆਈ ਬਲਵਿੰਦਰ ਕੌਰ ਵਲੋਂ ਆਰੋਪੀ ਸੋਨੂੰ ਉਰਫ ਸਤਪਾਲ ਪੁੱਤਰ ਲੇਟ ਰਾਜ ਕੁਮਾਰ ਵਾਸੀ ਕਾਹਨੂੰਵਾਨ ਥਾਣਾ ਕਾਹਨੂੰਵਾਨ ਜਿਲਾ ਗੁਰਦਾਸਪੁਰ ਨੂੰ ਗ੍ਰਿਫਤਾਰ ਕਰਕੇ ਉਸ ਦੀ ਨਿਸ਼ਾਨਦੇਹੀ ਪਰ ਮਿਤੀ 04.04.2023 ਨੂੰ ਮਨਜੀਤ ਕੌਰ ਵਾਸੀ ਲੋਹਗੜ ਥਾਣਾ ਮੁਕੇਰੀਆਂ ਦੇ ਘਰੋਂ ਰਾਤ ਸਮੇਂ ਚੋਰੀ ਕੀਤੀ ਚੈਨੀ ਸੋਨਾ ਸਮੇਤ ਲਾਕਟ ਬ੍ਰਾਮਦ ਕੀਤਾ ਗਿਆ ਅਤੇ ਭਗੜੇ ਆਰੋਪੀਆ ਖਿਲਾਫ ਚਲਾਈ ਗਈ ਸਪੈਸ਼ਲ ਮੁਹਿਮ ਤਹਿਤ ਐਚ.ਸੀ ਕਰਨੈਲ ਸਿੰਘ 1932/ਹੁਸ਼ਿ ਵੱਲੋਂ ਤਰੁਣਦੀਪ ਪੁੱਤਰ ਰਾਮ ਲਾਲ ਵਾਸੀ ਕਮਾਲਪੁਰ ਮੁਹੱਲਾ ਗਲੀ ਨੰਬਰ 01 ਮਕਾਨ ਨੰਬਰ 20/10/246 ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ ।