Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਦਸੂਹਾ ਪੁਲਿਸ ਨੇ ਕੱਢਿਆ ਫਲੈਗ ਮਾਰਚ 

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਦਸੂਹਾ ਪੁਲਿਸ ਨੇ ਕੱਢਿਆ ਫਲੈਗ ਮਾਰਚ 

ਦਸੂਹਾ 13 ਅਗਸਤ (ਚੌਧਰੀ) 

: ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਦਸੂਹਾ ਸ਼ਹਿਰ ਵਿਚ ਅਮਨ ਸ਼ਾਤੀ ਤੇ ਕਾਨੂੰਨ ਵਿਵਸਥਾ ਬਹਾਲ ਰੱਖਣ ਦੇ ਮੰਤਵ ਨਾਲ  ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਐਸਐਸਪੀ ਹੁਸ਼ਿਆਰਪੁਰ ਸੰਦੀਪ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਅੱਜ ਡੀਐਸਪੀ ਦਸੂਹਾ ਬਲਵਿੰਦਰ ਸਿੰਘ ਜੌੜਾ ਦੀ ਅਗਵਾਈ ਹੇਠ, ਐਸਐਚਓ ਦਸੂਹਾ ਰਾਜਿੰਦਰ ਸਿੰਘ ਨੇ ਪੁਲਿਸ ਬਲ ਸਮੇਤ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਪੁਲਿਸ ਨੇ ਦਸੂਹਾ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਤੇ ਵੀ ਚੈਕਿੰਗ ਕੀਤੀ। ਇਸ ਮੌਕੇ ਡੀਐਸਪੀ ਦਸੂਹਾ ਬਲਵਿੰਦਰ ਸਿੰਘ ਜੌੜਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਈ ਸ਼ੱਕੀ ਵਸਤੂ ਦਿਖਾਈ ਦਿੰਦੀ ਹੈ ਤਾਂ ਉਸ ਨੂੰ ਨਾ ਛੂਹੋ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕਰੋ।

ਇਸ ਮੌਕੇ ਐਸਐਚਓ ਰਾਜਿੰਦਰ ਸਿੰਘ ਨੇ ਕਿਹਾ ਕਿ ਸੀਨੀਅਰ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਫਲੈਗ ਮਾਰਚ ਅਜਾਦੀ ਦਿਹਾੜੇ ਦੇ ਮੱਦੇਨਜ਼ਰ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਇਲਾਕੇ ਚ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਬਿਨਾਂ ਨੰਬਰ ਪਲੇਟਾਂ ਵਾਲੇ ਵਾਹਨਾਂ ਅਤੇ ਹੁਲੜਬਾਜ਼ੀ ਕਰਨ ਵਾਲੇ ਲੋਕਾਂ ਦੇ ਚਲਾਨ ਵੀ ਕੱਟੇ ਗਏ ਹਨ।

ਇਸ ਮੌਕੇ ਡੀਐਸਪੀ ਬਲਵਿੰਦਰ ਸਿੰਘ ਜੌੜਾ ਅਤੇ ਐਸਐਚਓ ਰਜਿੰਦਰ ਸਿੰਘ ਨੇ ਸੰਯੁਕਤ ਰੂਪ ਵਿਚ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ। ਜੇਕਰ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ ਅਤੇ ਇਸਨੂੰ ਛੱਡਣਾ ਚਾਹੁੰਦਾ ਹੈ ਤਾਂ ਪੁਲਿਸ ਉਸ ਨੂੰ ਨਸ਼ਾ ਛਡਾਊ ਕੇਂਦਰ ਵਿਚ ਭਰਤੀ ਕਰਵਾਉਣ ਵਿਚ ਪੂਰੀ ਮਦਦ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰੋ ਅਤੇ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਨ ਗੁਪਤ ਰੱਖੀ ਜਾਵੇਗੀ।

ਫੋਟੋ : ਫਲੈਗ ਮਾਰਚ ਦੌਰਾਨ ਡੀ ਐਸ ਪੀ ਬਲਵਿੰਦਰ ਸਿੰਘ ਜੌੜਾ, ਐਸ ਐਚ ਓ ਰਜਿੰਦਰ ਸਿੰਘ ਤੇ ਹੋਰ।