Prime Punjab Times

Latest news
ਭਾਜਪਾ ਜ਼ਿਲ੍ਹਾ ਪ੍ਰਧਾਨ ਨਿਤਿਨ ਨੰਨੂ ਗੁਪਤਾ ਦੇ ਗੜ੍ਹਦੀਵਾਲਾ ਪਹੁੰਚਣ ਤੇ ਭਰਵਾਂ ਸਵਾਗਤ  ਜਨਮ ਦਿਨ ਨੂੰ ਸੇਵਾ ਤੇ ਸਾਂਝ ਦੀ ਖੁਸ਼ਬੂ ਨਾਲ ਯਾਦਗਾਰ ਬਣਾਇਆ ਪੱਤਰਕਾਰ ਅਭੀ ਸ਼ਰਮਾ ਨੇ ਸੁਤੰਤਰਤਾ ਦਿਵਸ ਸਮਾਗਮਾਂ ਦੇ ਮੱਦੇਨਜ਼ਰ 15 ਅਗਸਤ ਨੂੰ ਬਿਨਾਂ ਮਨਜ਼ੂਰੀ ਡਰੋਨ ਉਡਾਉਣ 'ਤੇ ਪਾਬੰਦੀ DAV ਪਬਲਿਕ ਸਕੂਲ ਦੇ ਖਿਡਾਰੀਆਂ ਨੇ ਕਲੱਸਟਰ ਲੈਵਲ ਸਪੋਰਟਸ ਟੂਰਨਾਮੈਂਟ ਅਤੇ ਐਥਲੈਟਿਕਸ-ਮੀਟ 2026-27 ਵਿੱਚ ਸ਼ਾਨਦਾਰ ਜਿੱ... ਖ਼ਾਲਸਾ ਕਾਲਜ ਵਿਖੇ 'ਪਾਰਟੀਸ਼ਨ ਹੋਰਰ ਰਿਮੈਂਬਰੈਂਸ ਡੇ' ਮਨਾਇਆ ਗਿਆ ਸਿਹਤਮੰਦ ਜਵਾਨੀ ਦੇ ਹੱਥਾਂ ‘ਚ ਦੇਸ਼ ਦਾ ਭਵਿੱਖ :ਪ੍ਰੀਤ ਕੋਹਲੀ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਪੁਲਿਸ ਲਾਈਨ ਗਰਾਊਂਡ ‘ਚ ਹੋਈ ਫੁੱਲ ਡਰੈੱਸ ਰਿਹਰਸਲ *44ਵੇਂ ਮਾਤਾ ਚਿੰਤਪੂਰਨੀ ਮੇਲੇ 'ਚ ਲੰਗਰ ਦੀਆਂ ਤਿਆਰੀਆਂ ਮੁਕੰਮਲ,ਡਿਊਟੀਆਂ ਸੰਬੰਧੀ ਬੈਠਕ ਸੰਪੰਨ* ਨਗਰ ਨਿਗਮ ਨੂੰ ਉਡਾਉਣ ਦੀ ਧਮਕੀ ਨਾਲ ਮਚੀ ਹਫੜਾ-ਦਫੜੀ, ਵਿਕਾਸ ਮੀਟਿੰਗ ਅੱਧ ਵਿਚਾਲੇ ਰੋਕ ਕੇ ਖਾਲੀ ਕਰਵਾਇਆ ਦਫ਼ਤਰ KMS ਕਾਲਜ ਵਿਖੇ ‘ਵਿੱਦਿਆ ਆਰੰਭ 2026’ ਨਾਲ ਦੋ-ਦਿਨਾ ਸਮਾਗਮ ਦੀ ਸ਼ਾਨਦਾਰ ਸਮਾਪਤੀ
ADVERTISEMENT
You are currently viewing ਸੁਤੰਤਰਤਾ ਦਿਵਸ ਸਮਾਗਮਾਂ ਦੇ ਮੱਦੇਨਜ਼ਰ 15 ਅਗਸਤ ਨੂੰ ਬਿਨਾਂ ਮਨਜ਼ੂਰੀ ਡਰੋਨ ਉਡਾਉਣ ‘ਤੇ ਪਾਬੰਦੀ

ਸੁਤੰਤਰਤਾ ਦਿਵਸ ਸਮਾਗਮਾਂ ਦੇ ਮੱਦੇਨਜ਼ਰ 15 ਅਗਸਤ ਨੂੰ ਬਿਨਾਂ ਮਨਜ਼ੂਰੀ ਡਰੋਨ ਉਡਾਉਣ ‘ਤੇ ਪਾਬੰਦੀ

ਹੁਸ਼ਿਆਰਪੁਰ 14 ਅਗਸਤ (ਪ੍ਰਾਈਮ ਪੰਜਾਬ ਟਾਈਮਜ) 

: ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਸੁਤੰਤਰਤਾ ਦਿਵਸ ਸਮਾਗਮਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦਿਆਂ 15 ਅਗਸਤ ਨੂੰ ਬਿਨਾਂ ਪੂਰਵ ਮਨਜ਼ੂਰੀ ਡਰੋਨ ਕੈਮਰਾ ਚਲਾਉਣ ਜਾਂ ਉਡਾਉਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ 15 ਅਗਸਤ ਨੂੰ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਗੜ੍ਹਸ਼ੰਕਰ, ਦਸੂਹਾ ਅਤੇ ਮੁਕੇਰੀਆਂ ਵਿਖੇ ਵੀ ਸਬ-ਡਵੀਜ਼ਨ ਪੱਧਰ ‘ਤੇ ਸੁਤੰਤਰਤਾ ਦਿਵਸ ਸਮਾਗਮ ਕਰਵਾਏ ਜਾਣਗੇ।

ਜ਼ਿਲ੍ਹਾ ਮੈਜਿਸਟਰੇਟ ਨੇ ਇਨ੍ਹਾਂ ਸਮਾਗਮਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਈ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 15 ਅਗਸਤ 2026 ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਬਿਨਾਂ ਸਮਰੱਥ ਅਧਿਕਾਰੀ ਦੀ ਪੂਰਵ ਮਨਜ਼ੂਰੀ ਤੋਂ ਡਰੋਨ ਕੈਮਰਾ ਚਲਾਉਣ ਜਾਂ ਉਡਾਉਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

error: copy content is like crime its probhihated