Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਹੁਸ਼ਿਆਰਪੁਰ ਵਿਖੇ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਲਹਿਰਾਉਣਗੇ ਰਾਸ਼ਟਰੀ ਝੰਡਾ

ਹੁਸ਼ਿਆਰਪੁਰ ਵਿਖੇ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਲਹਿਰਾਉਣਗੇ ਰਾਸ਼ਟਰੀ ਝੰਡਾ

ਹੁਸ਼ਿਆਰਪੁਰ, 4 ਅਗਸਤ (ਪ੍ਰਾਈਮ ਪੰਜਾਬ ਟਾਈਮਜ਼) 

–ਵਧੀਕ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

–ਅਧਿਕਾਰੀਆਂ ਨੂੰ ਤਨਦੇਹੀ ਨਾਲ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਉਣ ਦੇ ਦਿੱਤੇ ਨਿਰਦੇਸ਼

: ਆਜ਼ਾਦੀ ਦਿਵਸ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਕਰਵਾਏ ਜਾਣ  ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੀ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ ਨੇ ਸਾਰੇ ਅਧਿਕਾਰੀਆਂ ਨੂੰ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਪੰਜਾਬ ਦੇ ਬਾਗਬਾਨੀ, ਆਜ਼ਾਦੀ ਘੁਲਾਟੀਆ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਡਿਊਟੀਆਂ ਨੂੰ ਗੰਭੀਰਤਾ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਦਿਵਸ ਦੇ ਸਬੰਧ ਵਿਚ ਪੁਲਿਸ ਲਾਈਨ ਗਰਾਊਂਡ ਵਿਚ ਕੀਤੇ ਜਾਣ ਵਾਲੇ ਪ੍ਰਬੰਧਾਂ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ, ਬੈਰੀਕੇਡਿੰਗ, ਪਾਰਕਿੰਗ, ਸਟੇਜ ਸਜਾਵਟ, ਬੈਠਣ ਦੇ ਪ੍ਰਬੰਧਾਂ, ਸਫ਼ਾਈ, ਇਨਾਮਾਂ ਅਤੇ ਸਰਟੀਫਿਕੇਟਾਂ ਦੀ ਵੰਡ, ਪੀਣ ਵਾਲੇ ਪਾਣੀ, ਸਾਊਂਂਡ, ਰਿਫਰੈਸ਼ਮੈਂਟ, ਮੁੱਢਲੀ ਸਹਾਇਤਾ, ਫਾਇਰ ਟੈਂਡਰ, ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਸਮੇਤ ਵੱਖ-ਵੱਖ ਕੰਮਾਂ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ।
ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਨੇ ਦੱਸਿਆ ਕਿ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਨਾਲ ਸਬੰਧਤ ਰਿਹਰਸਲਾਂ 6, 8 ਅਤੇ 12 ਅਗਸਤ ਨੂੰ ਹੋਣਗੀਆਂ ਅਤੇ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਕਰਵਾਈ ਜਾਵੇਗੀ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤਾਂ ਦਿੰਦੇ ਹੋਏ ਕਿਹਾ ਕਿ ਸਮਾਰੋਹ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਮਾਸ ਪੀ.ਟੀ ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀਆਂ ਤਿਆਰੀਆਂ ਸਹੀ ਢੰਗ ਨਾਲ ਕੀਤੀਆਂ ਜਾਣ। ਇਸ ਮੌਕੇ ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਸੰਯੁਕਤ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਫੋਟੋ :- ਕੈਬਨਿਟ ਮੰਤਰੀ ਮੋਹਿੰਦਰ ਭਗਤ।