Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਸੁਤੰਤਰਤਾ ਦਿਵਸ ਮੌਕੇ ਸੰਤ ਨਿਰੰਕਾਰੀ ਮਿਸ਼ਨ ਦੀ ਬਰਾਂਚ ਦਸੂਹਾ ਨੂੰ ਸਮਾਜ ਸੁਧਾਰ ਵਿੱਚ ਉੱਘਾ ਯੋਗਦਾਨ ਪਾਉਣ ਤੇ ਕੀਤਾ ਗਿਆ ਸਨਮਾਨਿਤ

ਸੁਤੰਤਰਤਾ ਦਿਵਸ ਮੌਕੇ ਸੰਤ ਨਿਰੰਕਾਰੀ ਮਿਸ਼ਨ ਦੀ ਬਰਾਂਚ ਦਸੂਹਾ ਨੂੰ ਸਮਾਜ ਸੁਧਾਰ ਵਿੱਚ ਉੱਘਾ ਯੋਗਦਾਨ ਪਾਉਣ ਤੇ ਕੀਤਾ ਗਿਆ ਸਨਮਾਨਿਤ

ਦਸੂਹਾ (ਚੌਧਰੀ) 

18 ਅਗਸਤ : ਸੁਤੰਤਰਤਾ ਦਿਵਸ ਮੌਕੇ ਪੰਚਾਇਤ ਸੰਮਤੀ ਸਟੇਡੀਅਮ ਦਸੂਹਾ ਵਿਖੇ ਹੋਏ ਉਪ ਮੰਡਲ ਪੱਧਰੀ ਸਮਾਗਮ ਦੌਰਾਨ ਉਪ ਮੰਡਲ ਮੈਜਿਸਟਰੇਟ ਦਸੂਹਾ ਵੱਲੋਂ ਸੰਤ ਨਿਰੰਕਾਰੀ ਮਿਸ਼ਨ ਬਰਾਂਚ ਦਸੂਹਾ ਨੂੰ ਸਮਾਟ ਦਸੂਹਾ ਬਣਾਉਣ ਅਤੇ ਸਮਾਜ ਸੁਧਾਰ ਵਿੱਚ ਉੱਘਾ ਯੋਗਦਾਨ ਪਾਉਣ ਕਰਕੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ । ਇਹ ਪ੍ਰਸ਼ੰਸਾ ਪੱਤਰ ਸੰਤ ਨਿਰੰਕਾਰੀ ਮਿਸ਼ਨ ਬਰਾਂਚ ਦਸੂਹਾ ਦੇ ਸੰਯੋਜਕ ਡਾ. ਐੱਸ. ਪੀ ਸਿੰਘ, ਰੇਸ਼ਮ ਸਿੰਘ ਲੇਖਾਕਾਰ, ਦਲਜੀਤ ਕੁਮਾਰ ਸ਼ਿਕਸਕ, ਮਾ. ਬਲਜੀਤ ਸਿੰਘ ਤੇ ਮਾ. ਕਸ਼ਮੀਰ ਸਿੰਘ ਵੱਲੋ ਪ੍ਰਾਪਤ ਕੀਤਾ ਗਿਆ। ਇੱਥੇ ਜਿਕਰਯੋਗ ਹੈ ਕਿ ਸੰਤ ਨਿਰੰਕਾਰੀ ਮਿਸ਼ਨ ਬਰਾਂਚ ਦਸੂਹਾ ਵੱਲੋ ਸਮੇਂ ਸਮੇਂ ਸਿਰ ਸਮਾਜ ਸੁਧਾਰ ਦੇ ਕੰਮਾਂ ਵਿੱਚ ਵੱਧ ਚੜ੍ਹ ਕੇ ਆਪਣਾ ਯੋਗਦਾਨ ਦਿੱਤਾ ਜਾਂਦਾ ਹੈ।ਨਿਰੰਕਾਰੀ ਸ਼ਰਧਾਲੂ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਰਹਿਨੁਮਾਈ ਹੇਠ ਖ਼ੂਨਦਾਨ ਕੈਪਾਂ ਦਾ ਆਯੋਜਨ ਕਰਕੇ ਦੂਜਿਆਂ ਲਈ ਜਿਊਣ ਅਤੇ ਮਨੁੱਖਤਾ ਲਈ ਨਿਰੰਤਰ ਨਵੀਂ ਮਿਸਾਲ ਕਾਇਮ ਕਰ ਰਹੇ ਹਨ। ਇਹ ਕੈਂਪ ਥੈਲੇਸੀਮੀਆ ਤੇ ਕੈਂਸਰ ਦੇ ਮਰੀਜ਼ਾਂ ਤੋਂ ਇਲਾਵਾ ਗਰਭਵਤੀ ਔਰਤਾਂ ਲਈ ਵੀ ਵਰਦਾਨ ਸਾਬਿਤ ਹੋਏ ਨਾਲ ਹੀ ਨਿਰੰਕਾਰੀ ਮਿਸ਼ਨ ਵੱਲੋ ਪੂਰੇ ਭਾਰਤ ਵਿੱਚ ਵੱਡੇ ਪੱਧਰ ਤੇ ਸਫਾਈ ਅਤੇ ਵਾਤਾਵਰਣ ਨੂੰ ਸ਼ੁੱਧ ਅਤੇ ਪ੍ਰਦੂਸ਼ਣ ਰਹਿਤ ਰੱਖਣ ਲਈ ਪੌਦਾ ਲਗਾਉਣ ਦੇ ਅਭਿਆਨ ਸਮੇਂ ਸਮੇਂ ਸਿਰ ਚਲਾਏ ਜਾਂਦੇ ਹਨ। ਇਸ ਮੌਕੇ ਸੰਤ ਨਿਰੰਕਾਰੀ ਮਿਸ਼ਨ ਬਰਾਂਚ ਦਸੂਹਾ ਦੇ ਸੰਯੋਜਕ ਡਾ. ਐੱਸ. ਪੀ ਸਿੰਘ ਅਤੇ ਲੇਖਾਕਾਰ ਰੇਸ਼ਮ ਸਿੰਘ ਨੇ ਪ੍ਰਸੰਸਾ ਪੱਤਰ ਮਿਲਣ ਤੇ ਪ੍ਰਸ਼ਾਸਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸੰਤ ਨਿਰੰਕਾਰੀ ਮਿਸ਼ਨ ਦੀ ਸਮੂਹ ਬਰਾਂਚ ਦਸੂਹਾ ਵੱਲੋਂ ਹਮੇਸ਼ਾਂ ਹੀ ਸਮੇਂ ਸਮੇਂ ਸਿਰ ਪ੍ਰਸਾਸ਼ਨ ਦਾ ਸਹਿਯੋਗ ਕਰਦੇ ਹੋਏ ਦਸੂਹਾ ਅੰਦਰ ਵੱਖ-ਵੱਖ ਅਭਿਆਨਾਂ ਵਿੱਚ ਹਿੱਸਾ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਦਸੂਹਾ ਬਰਾਂਚ ਵਲੋਂ ਦਸੂਹਾ ਦੇ ਵੱਖ ਵੱਖ ਥਾਵਾਂ ਤੇ ਬੂਟੇ ਲਗਾਏ ਗਏ ਹਨ ਜਿਨ੍ਹਾ ਦੀ ਸਾਂਭ ਸੰਭਾਲ , ਸਾਫ ਸਫਾਈ ਨਿਰੰਕਾਰੀ ਸ਼ਰਧਾਲੂਆਂ ਵੱਲੋ ਕੀਤੀ ਜਾਦੀ ਹੈ। ਉਨ੍ਹਾਂ ਕਿਹਾ ਬਰਾਂਚ ਵਲੋਂ ਦਸੂਹਾ ਵਿਖੇ ਐਸ. ਡੀ. ਐਮ ਚੌਂਕ ਤੋਂ ਲੈ ਕੇ ਹੁਸ਼ਿਆਰਪੁਰ ਚੁੰਗੀ ਤੱਕ ਰੋਡ ਨੂੰ ਗੋਦ ਲਿਆ ਗਿਆ ਜਿਸ ਦੀ ਸੈਂਟਰ ਲਾਇਨ ਵਿੱਚ ਫੁੱਲਦਾਰ ਪੌਦੇ ਲਗਾਏ ਗਏ ਹਨ ਜਿਨ੍ਹਾ ਦੀ ਸਾਫ਼ ਸਫਾਈ ਤੋਂ ਇਲਾਵਾ ਉਨ੍ਹਾਂ ਨੂੰ ਜਾਨਵਰਾਂ ਤੋਂ ਬਚਾਉਣ ਲਈ ਟ੍ਰੀ ਗਾਰਡ ਵੀ ਲਗਾਏ ਗਏ ਹਨ। ਉਨ੍ਹਾਂ ਕਿਹਾ ਨਿਰੰਕਾਰੀ ਸ਼ਰਧਾਲੂਆਂ ਵੱਲੋਂ ਬੀਤੇ ਸਮੇਂ ਅੰਦਰ ਕਈ ਵਾਰ ਦਸੂਹਾ ਹਸਪਤਾਲ ਦੀ ਸਫਾਈ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਸੰਤ ਨਿਰੰਕਾਰੀ ਮਿਸ਼ਨ ਮਾਨਵ ਏਕਤਾ ਦਾ ਮਿਸ਼ਨ ਹੈ ਤੇ ਹਮੇਸ਼ਾ ਹੀ ਇਨਸਾਨੀਅਤ ਨੂੰ ਸਮਰਪਿਤ ਹੈ।

error: copy content is like crime its probhihated