Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਆਜ਼ਾਦੀ ਦਿਵਸ ਮੌਕੇ SDM ਦਸੂਹਾ ਰਾਸ਼ਟਰੀ ਝੰਡਾ ਲਹਿਰਾਉਣਗੇ

ਆਜ਼ਾਦੀ ਦਿਵਸ ਮੌਕੇ SDM ਦਸੂਹਾ ਰਾਸ਼ਟਰੀ ਝੰਡਾ ਲਹਿਰਾਉਣਗੇ

ਦਸੂਹਾ, 9 ਅਗਸਤ (ਚੌਧਰੀ )

: ਦਸੂਹਾ ਵਿਖੇ ਸਬ-ਡਵੀਜ਼ਨ ਪੱਧਰੀ ਆਜ਼ਾਦੀ ਦਿਵਸ ਪੰਚਾਇਤ ਸੰਮਤੀ ਸਟੇਡੀਅਮ ਦਸੂਹਾ ਵਿਖੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਕੰਵਲਜੀਤ ਸਿੰਘ ਐੱਸਡੀਐੱਮ (ਪੀਸੀਐੱਸ) ਦਸੂਹਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਉਹ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਦਸੂਹਾ ਹਰਕਰਮ ਸਿੰਘ ਨੇ ਦੱਸਿਆ ਕਿ 15 ਅਗਸਤ, ਸ਼ੁੱਕਰਵਾਰ ਨੂੰ ਪੰਚਾਇਤ ਸੰਮਤੀ ਸਟੇਡੀਅਮ ਦਸੂਹਾ ਵਿਖੇ ਆਜ਼ਾਦੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਐੱਸਡੀਐੱਮ ਦਸੂਹਾ ਵੱਲੋਂ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਉਹ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ । ਉਨ੍ਹਾਂ ਕਿਹਾ ਕਿ ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚੇ ਮਾਰਚ ਪਾਸਟ ਕਰਨਗੇ ਅਤੇ ਵਿਭਾਗੀ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਜਾਣਗੇ। ਇਸ ਮੌਕੇ ਰਮੇਸ਼ ਢੀਂਗਰਾ ਨਾਇਬ ਤਹਿਸੀਲਦਾਰ,ਕਮਲਜਿੰਦਰ ਸਿੰਘ ਕਾਰਜ ਸਾਧਕ ਅਫਸਰ, ਸੁਖਵਿੰਦਰ ਸਿੰਘ ਬੀ.ਡੀ.ਪੀ.ਓ ਦਸੂਹਾ,ਅਮਰਜੀਤ ਸਿੰਘ ਭੂਮੀ ਰੱਖਿਆ ਅਫਸਰ ਹਾਜ਼ਰ ਸਨ।