Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਆਜ਼ਾਦੀ ਦਿਵਸ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਖਾਕਾ ਤਿਆਰ

ਆਜ਼ਾਦੀ ਦਿਵਸ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਖਾਕਾ ਤਿਆਰ

ਹੁਸ਼ਿਆਰਪੁਰ (ਬਿਊਰੋ) 

ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਤਿਆਰੀਆਂ ਦੇ ਨਿਰਦੇਸ਼

21 ਜੁਲਾਈ : ਆਜ਼ਾਦੀ ਦਿਵਸ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਮੁੱਚੇ ਪ੍ਰੋਗਰਾਮ ਦਾ ਖਾਕਾ ਤਿਆਾਰ ਕੀਤਾ ਗਿਆ। ਇਸ ਦੌਰਾਨ ਅਧਿਕਾਰੀਆਂ ਨੂੰ ਡਿਊਟੀਆਂ ਸੌਂਪ ਕੇ ਉਨ੍ਹਾਂ ਨੂੰ ਗੰਭੀਰਤਾ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਰੂਰੀ ਤਿਆਰੀਆਂ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਿਸ ਲਾਈਨ ਗਰਾਊਂਡ ਵਿਖੇ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਕਿਸੇ ਤਰ੍ਰਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ, ਬੈਰੀਕੇਡਿੰਗ, ਪਾਰਕਿੰਗ, ਸਟੇਜ ਦੀ ਸਜਾਵਟ, ਪਰੇਡ, ਬੈਠਣ ਦੇ ਪ੍ਰਬੰਧਾਂ, ਸਾਫ਼-ਸਫਾਈ, ਪੁਰਸਕਾਰਾਂ ਤੇ ਪ੍ਰਸੰਸਾ ਪੱਤਰਾਂ ਦੀ ਵੰਡ, ਪੀਣ ਵਾਲੇ ਪਾਣੀ, ਮੁੱਢਲੀ ਸਹਾਇਤਾ, ਸੁਰੱਖਿਆ ਤੇ ਟ੍ਰੈਫਿਕ ਪ੍ਰਬੰਧਾਂ ਸਮੇਤ ਵੱਖ-ਵੱਖ ਕੰਮਾਂ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜਿਥੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕੀਤਾ ਜਾਵੇਗਾ, ਉਥੇ ਵਿਲੱਖਣ ਪ੍ਰਾਪਤੀਆਂ ਵਾਲੀਆਂ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵੱਲੋ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਮਾਗਮ ਦੌਰਾਨ ਵੱਖ-ਵੱਖ ਸਕੂਲੀ ਬੱਚਿਆਂ ਵੱਲੋਂ ਮਾਸ ਪੀ. ਟੀ ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਦੀਆਂ ਤਿਆਰੀਆਂ ਸਹੀ ਢੰਗ ਨਾਲ ਕਰਵਾਈਆਂ ਜਾਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐਸ. ਪੀ ਮਨਜੀਤ ਕੌਰ, ਐਸ. ਡੀ. ਐਮ ਪ੍ਰੀਤਇੰਦਰ ਸਿੰਘ ਬੈਂਸ, ਸਹਾਇਕ ਕਮਿਸ਼ਨਰ ਵਿਓਮ ਭਾਰਦਵਾਜ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਸਕੱਤਰ ਆਰ. ਟੀ. ਏ ਆਰ. ਐਸ ਗਿੱਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।