Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਫਗਵਾੜਾ ਵਿਖੇ ਭਾਰਤੀ ਕਿਸਾਨ ਯੂਨੀਅਨ (ਦੋਆਬਾ )ਦਾ ਧਰਨਾ ਚੌਥੇ ਦਿਨ ਵੀ ਰਿਹਾ ਜਾਰੀ

ਫਗਵਾੜਾ ਵਿਖੇ ਭਾਰਤੀ ਕਿਸਾਨ ਯੂਨੀਅਨ (ਦੋਆਬਾ )ਦਾ ਧਰਨਾ ਚੌਥੇ ਦਿਨ ਵੀ ਰਿਹਾ ਜਾਰੀ

ਫਗਵਾੜਾ 24 ਅਕਤੂਬਰ (ਲਾਲੀ)

*ਕਿਹਾ-ਕੇਂਦਰ ਅਤੇ ਪੰਜਾਬ ਸਰਕਾਰਾਂ ਝੋਨੇ ਦੀ ਖਰੀਦ ਕਰਨ ‘ਚ ਨਾਕਾਮ ਰਹੀਆਂ

:  ਭਾਰਤੀ ਕਿਸਾਨ ਯੂਨੀਅਨ (ਦੋਆਬਾ) ਵੱਲੋਂ ਹਮਖਿਆਲੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੇ ਪੁਖਤਾ ਪ੍ਰਬੰਧ ਨਾ ਹੋਣ ਦੇ ਰੋਸ ਵਜੋਂ ਫਗਵਾੜਾ ਦੇ ਜੀਟੀ ਰੋਡ ਸਥਿਤ ਸ਼ੂਗਰ ਮਿੱਲ ਚੌਕ ‘ਤੇ ਲਗਾਇਆ ਧਰਨਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕਿਸਾਨਾਂ ਦੀ ਪੁੱਤਾਂ ਵਾਂਗੁ ਪਾਲੀ ਝੋਨੇ ਦੀ ਫਸਲ ਮੰਡੀਆਂ ਵਿੱਚ ਰੁਲ ਰਹੀ ਹੈ ਅਤੇ ਕਿਸਾਨ ਸੜਕਾਂ ਉੱਪਰ ਧਰਨੇ ਲਗਾਉਣ ਲਈ ਮਜਬੂਰ ਹਨ ਪਰ ਸਰਕਾਰਾਂ ਦੀ ਬੇਰੁਖੀ ਦੇ ਚੱਲਦਿਆਂ ਚਾਰ ਦਿਨ ਤੋਂ ਕਿਸਾਨ ਸੜਕਾਂ ‘ਤੇ ਹੋਣ ਦੇ ਬਾਵਜੂਦ ਮਸਲੇ ਦਾ ਕੋਈ ਢੁਕਵਾ ਹੱਲ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਕਿਸਾਨਾਂ ਭਾਰੀ ਗੁੱਸਾ ਪਾਇਆ ਜਾ ਰਿਹਾ ਹੈl ਉਹਨਾਂ ਕਿਹਾ ਕਿ ਸਰਕਾਰਾਂ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਰੋਲਣ ਦੀ ਸਾਜਿਸ਼ ਕਾਮਯਾਬ ਨਹੀਂ ਹੋਣ ਦਿੱਤੀ ਜਾਵੇਗੀ ਸਗੋਂ ਇਸਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ l ਉਹਨਾਂ ਕਿਹਾ ਕਿ ਕੇਂਦਰ ਸਰਕਾਰ ਖ਼ਰੀਦ ਦਾ ਮਾਮਲਾ ਹੱਲ ਕਰਨ ਲਈ ਗੰਭੀਰ ਨਹੀਂ ਹੈ ਜਿਸਦੇ ਚੱਲਦਿਆਂ ਕਿਸਾਨ ਮੰਡੀਆਂ ਅਤੇ ਸੜਕਾਂ ‘ਤੇ ਰੁਲਣ ਲਈ ਮਜਬੂਰ ਹਨ l ਇਸ ਮੌਕੇ ਸੂਬਾ ਸਕੱਤਰ ਸਤਨਾਮ ਸਿੰਘ ਸਾਹਨੀ, ਕੁਲਵਿੰਦਰ ਸਿੰਘ ਕਾਲਾ ਅਠੌਲੀ ਕੈਸ਼ੀਅਰ, ਸੂਬਾ ਪ੍ਰੈੱਸ ਸਕੱਤਰ ਗੁਰਪਾਲ ਸਿੰਘ ਪਾਲਾ ਮੌਲੀ ਤੋਂ ਇਲਾਵਾ ਸੀਨੀਅਰ ਕਿਸਾਨ ਆਗੂ ਸੰਤੋਖ ਸਿੰਘ ਲੱਖਪੁਰ, ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਬਾਜਵਾ ਮਲਕਪੁਰ, ਢਾਡੀ ਗੁਰਦਿਆਲ ਸਿੰਘ ਲੱਖਪੁਰ, ਗੁਰਦੀਪ ਸਿੰਘ ਪ੍ਰਧਾਨ ਨੌਜਵਾਨ ਕਿਸਾਨ ਮਜਦੂਰ ਕਮੇਟੀ ਜਲੰਧਰ ਆਦਿ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਦੀਆਂ ਸਰਕਾਰੀ ਖਰੀਦ ਏਜੰਸੀਆਂ ਦੇ ਮਾੜੇ ਪ੍ਰਬੰਧਾਂ ਦੀ ਵਜ੍ਹਾ ਅਤੇ ਝੋਨੇ ਦੀ ਲਿਫਟਿੰਗ ਲਈ ਪੰਜਾਬ ਸਰਕਾਰ ਦੀ ਕੋਈ ਨੀਤੀ ਸਮਝ ਨਹੀਂ ਆ ਰਹੀ ਜਿਸ ਨਾਲ ਮੰਡੀਆਂ ਵਿੱਚ ਝੋਨੇ ਦੀ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਸਰਕਾਰਾਂ ਨੂੰ ਸਖ਼ਤ ਤਾੜਨਾ ਕੀਤੀ ਕਿ ਪੰਜਾਬ ਦੀ ਆਰਥਕਤਾ ਦੇ ਮੁੱਢ ਕਿਸਾਨਾਂ ਨਾਲ ਧੱਕੇਸ਼ਾਹੀ ਬੰਦ ਕੀਤੀ ਜਾਵੇ ਅਤੇ ਉਹਨਾਂ ਦੀਆਂ ਝੋਨੇ ਦੀਆਂ ਖਰੀਦ ਸਬੰਧੀ ਮੰਗਾਂ ਨੂੰ ਤੁਰੰਤ ਮੰਨੇ ਨਹੀਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜਿੱਥੇ ਕੇਂਦਰ ਅਤੇ ਪੰਜਾਬ ਸਰਕਾਰ ਝੋਨੇ ਦੀ ਖਰੀਦ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀਆਂ ਹਨ, ਉੱਥੇ ਹੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਰੰਗਲਾ ਪੰਜਾਬ ਬਣਾਉਣ ਦੀ ਬਜਾਏ ਨਸ਼ੇ ਦੀ ਦਲਦਲ ਵਿੱਚ ਧੱਕਿਆ ਜਾ ਰਿਹਾ ਹੈ ।ਉਹਨਾਂ ਕਿਹਾ ਕਿ ਕਿਸਾਨ ਅੱਜ ਮੰਡੀਆਂ ਵਿੱਚ ਰੁਲ ਰਿਹਾ ਹੈ ਪਰ ਕਿਸੇ ਨੇ ਵੀ ਉਹਨਾਂ ਦੀ ਬਾਂਹ ਨਹੀਂ ਫੜੀ ਸਿਆਸੀ ਪਾਰਟੀਆਂ ਨੂੰ ਸਿਰਫ ਤੇ ਸਿਰਫ ਵੋਟਾਂ ਵੇਲੇ ਹੀ ਕਿਸਾਨਾਂ ਦੀ ਆਉਂਦੀ ਹੈ l ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਜੋਰਦਾਰ ਨਾਅਰੇਬਾਜੀ ਵੀ ਕੀਤੀ ਗਈ। ਇਸ ਮੌਕੇ ਜਰਨੈਲ ਸਿੰਘ ਸਾਹਨੀ , ਕੁਲਦੀਪ ਸਿੰਘ ਰਾਏਪੁਰ, ਤਰਸੇਮ ਕੌਰ ,ਸਿਮਰਨਜੀਤ ਕੌਰ,ਪਰਮਜੀਤ ਕੌਰ,ਇੰਦਰਜੀਤ ਕੌਰ,ਸਿਮਰਜੀਤ ਕੌਰ, ਕਿਰਪਾਲ ਸਿੰਘ ਮੂਸਾਪੁਰ, ਮੋਹਨ ਸਿੰਘ ਸਾਂਈ,ਨਰੇਸ਼ ਭਾਰਦਵਾਜ,ਦਵਿੰਦਰ ਸਿੰਘ ਸੰਧਵਾ, ਚੂਹੜ ਸਿੰਘ ਗੰਡਵਾ, ਹਰਵਿੰਦਰ ਸਿੰਘ ਖੁਨਖੁਨ, ਕੁਲਵੰਤ ਸਿੰਘ ਵਰਿਆਹਾਂ, ਬਲਵਿੰਦਰ ਸਿੰਘ ਖਹਿਰਾ, ਸਤਵੀਰ ਸਿੰਘ, ਕਸ਼ਮੀਰ ਸਿੰਘ ਪੰਨੂ ਮਹਿਤਪੁਰ, ਕਮਲ ਢੱਡਵਾਲ, ਬਲਿਹਾਰ ਸਿੰਘ, ਦਵਿੰਦਰ ਪਾਲ, ਲਵਪ੍ਰੀਤ ਸਿੰਘ, ਲੱਕੀ ਗਰੇਵਾਲ, ਜਰਨੈਲ ਸਿੰਘ ਮੂਸਾਪੁਰ, ਮੁਖਤਿਆਰ ਸਿੰਘ ਜੱਸੋਮਜਾਰਾ, ਹਰਜੀਤ ਸਿੰਘ ਸਰਹਾਲਾ ਰਾਣੂਆ, ਬਲਜਿੰਦਰ ਸਿੰਘ ਚੱਕ ਮੰਡੇਰ, ਸੁਖਵਿੰਦਰ ਸਿੰਘ ਸੰਧਵਾ, ਕੁਲਜੀਤ ਸਿੰਘ, ਜੋਰਾ ਜੱਸੋਮਜਾਰਾ, ਦਲਜੀਤ ਸਿੰਘ,ਬਲਦੇਵ ਸਿੰਘ,ਕੁਲਦੀਪ ਸਿੰਘ,ਜੋਗਿੰਦਰ ਸਿੰਘ,ਰਣਜੀਤ ਸਿੰਘ,ਬਲਵਿੰਦਰ ਸਿੰਘ,ਗੁਰਪ੍ਰੀਤ ਸਿੰਘ,ਤਰਸੇਮ ਸਿੰਘ ਢਿੱਲੋਂ, ਮਨਜੀਤ ਸਿੰਘ ਲੱਲੀਆਂ, ਮੇਜਰ ਸਿੰਘ,ਪਰਮਜੀਤ ਸਿੰਘ,ਰਸ਼ਪਾਲ ਸਿੰਘ,ਸੁਖਵੀਰ ਸਿੰਘ ਕੁੱਕੜ ਪਿੰਡ, ਨਿਰਮਲ ਸਿੰਘ ਮੰਡ, ਕੁਲਦੀਪ ਸਿੰਘ ਰਾਏਪੁਰ, ਗੁਰਬਖਸ਼ ਸਿੰਘ ਅਠੌਲੀ, ਸੁਰਿੰਦਰ ਸਿੰਘ ਜਮਸ਼ੇਰ,ਜੋਗਾ ਸਿੰਘ ਢੱਡਾ, ਮੋਂਟੀ ਸੇਠ, ਮਲਕੀਤ ਸਿੰਘ ਲੱਖਪੁਰ,ਅਮਰਜੀਤ( ਸਿੰਘ,ਗੁਲਜਿੰਦਰ ਸਿੰਘ ਕੁਲਾਰ ਰਾਮਸ਼ਰਨ, ਤਜਿੰਦਰ ਸਿੰਘ ਜਮਸ਼ੇਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਤੇ ਵਰਕਰ ਹਾਜਰ ਸਨ।

error: copy content is like crime its probhihated