Prime Punjab Times

Latest news
ਖਾਲਸਾ ਕਾਲਜ ਵਿਖੇ NSS ਦਿਵਸ ਅਤੇ “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਪਟਵਾਰੀਆਂ ਨੇ ਆਪਣੀਆਂ ਜਾਇਜ਼ ਮੰਗਾਂ ਸਬੰਧੀ ਤਹਿਸੀਲ ਕੰਪਲੈਕਸ ਦਸੂਹਾ ਵਿਖੇ ਕੀਤੀ ਹੜਤਾਲ ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨ ਸੁੱਕਾ ਝੋਨਾ ਲਿਆਉਣ ਨੂੰ ਦੇਣ ਤਰਜੀਹ: ਡਿਪਟੀ ਕਮਿਸ਼ਨਰ ਪ੍ਰੋਫ਼ੈਸਰ ਡਾ.ਜਗਦੀਪ ਕੁਮਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ (ਅਧਿਆਪਕ ਹਲਕਾ) ਚੋਣਾਂ ਵਿੱਚ ਲਗਾਤਾਰ ਤੀਸ... ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਮਾਨਸਿਕ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ  *ਭਗਵਾਨ ਵਾਲਮੀਕਿ ਮੰਦਿਰ ਗੜ੍ਹਦੀਵਾਲਾ ਵਿਖੇ 26 ਸਤੰਬਰ ਨੂੰ ਲੱਗੇਗਾ 5ਵਾਂ ਖੂਨਦਾਨ ਕੈਂਪ ਲਗਾਇਆ ਜਾਵੇਗਾ : ਵਿਨੋਦ ਕਲਿਆ... ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ*
You are currently viewing ਕਿਸਾਨਾਂ ਨੇ ਮੰਗਾਂ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਕਿਸਾਨਾਂ ਨੇ ਮੰਗਾਂ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਗੜ੍ਹਦੀਵਾਲਾ 31 ਦਸੰਬਰ (ਚੌਧਰੀ / ਯੋਗੇਸ਼ ਗੁਪਤਾ)

: ਸੰਯੁਕਤ ਕਿਸਾਨ ਮੋਰਚਾ ਭਾਰਤ ਅਤੇ ਐਸਕੇਐਮ ਗੈਰ ਰਾਜਨੀਤਿਕ ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਸਾਂਝੇ ਤੌਰ ਤੇ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਯੂਨੀਅਨ ਗੜਦੀਵਾਲਾ ਵੱਲੋਂ ਪ੍ਰਧਾਨ ਗੁਰਦੀਪ ਸਿੰਘ ਦੀਪ ਬਰਿਆਣਾ ਦੀ ਅਗਵਾਈ ਹੇਠ ਗੜ੍ਹਦੀਵਾਲਾ ਵਿਖੇ ਸਰਿਹਾਲਾ ਮੋੜ ਤੇ ਧਰਨਾ ਲਗਾਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥੀਂ ਵੇਚਣ ਤੇ ਤੁਲੀ ਹੋਈ ਹੈ। ਇਸ ਮੌਕੇ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੋਸਾਇਟੀ ਗੜਦੀਵਾਲਾ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਇਸ ਧਰਨੇ ਵਿਚ ਸ਼ਿਰਕਤ ਕਰਦਿਆਂ ਕਿਹਾ ਕਿ ਖਨੌਰੀ ਬਾਰਡਰ ਵਿਖੇ ਮਰਨ ਵਰਤ ਤੇ ਬੈਠੇ ਸਰਦਾਰ ਜਗਜੀਤ ਸਿੰਘ ਡੱਲੇਵਾਲ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਦੇ ਮੈਦਾਨ ਵਿੱਚ ਡੱਟ ਕੇ ਸਾਥ ਦੇਵਾਂਗੇ ਅਤੇ ਜੇਕਰ ਕਿਸੇ ਪ੍ਰਕਾਰ ਦੀ ਕੋਈ ਅਣਸੁਖਾਵੀਂ ਘਟਨਾ ਵਾਪਰੀ ਤਾਂ ਉਸਦੀ ਸਿੱਧੀ ਜਿੰਮੇਵਾਰੀ ਪੰਜਾਬ ਅਤੇ ਕੇਂਦਰ ਸਰਕਾਰ ਦੀ ਹੋਵੇਗੀ।ਇਸ ਮੌਕੇ ਸਮੂਹ ਗੜ੍ਹਦੀਵਾਲਾ ਦੇ ਦੁਕਾਨਦਾਰਾਂ ਨੇ ਇਸ ਧਰਨੇ ਦਾ ਸਮਰਥਨ ਕੀਤਾ। ਇਸ ਮੌਕੇ ਐਮਰਜੈਂਸੀ ਤੇ ਮੈਡੀਕਲ ਸੇਵਾਵਾਂ ਜਾਰੀ ਰਹੀਆਂ। ਇਸ ਮੌਕੇ ਗੁਰਦੀਪ ਸਿੰਘ ਬਰਿਆਣਾ,ਮਨਜੋਤ ਸਿੰਘ ਤਲਵੰਡੀ, ਸਿਮਰਜੀਤ ਸਿੰਘ ਸਿੰਮਾ,ਰਾਜਾ ਗੋਂਦਪੁਰ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜਰ ਸਨ।