Prime Punjab Times

Latest news
ਵੁਸ਼ੂ ਮੁਕਾਬਲਿਆਂ 'ਚ ਦਿਲਕਸ਼ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ,DAV ਕਲੱਸਟਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਕ... ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ਲੁੱਟ-ਖੋਹ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ 2 ਦੋਸ਼ੀ ਕਾਬੂ, 4 ਬਾਈਕ ਅਤੇ ਗਹਿਣੇ ਬਰਾਮਦ DAV ਕਲੱਸਟਰ ਤਾਇਕਵਾਂਡੋ ਮੁਕਾਬਲਿਆਂ ਵਿੱਚ ਪਰੀਕਾ ਸ਼ਰਮਾ ਨੇ ਮਾਰੀ ਬਾਜ਼ੀ ਸੀਨੀਅਰ ਪੱਤਰਕਾਰ ਸੰਜੀਵ ਨਈਅਰ ਦੇ ਸਲਾਨਾ ਭੰਡਾਰੇ ਵਿੱਚ ਗੌਤਮ ਸੇਠ ਗੁੱਡੂ ਨੇ ਭਰੀ ਹਾਜ਼ਰੀ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ ਹੈਰੋਇਨ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ दसूहा में सफाई कर्मचारियों द्वारा किए रोष प्रदर्शन को मिला संपूर्ण सहयोग 02 ਨੌਜਵਾਨ ਨਸ਼ੀਲੀਆਂ ਗੋਲੀਆਂ, ਡਰੱਗ ਮਨੀ ਤੇ ਕਾਰ ਸਮੇਤ ਚੜ੍ਹੇ ਪੁਲਿਸ ਦੇ ਹੱਥੇ  ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪ੍ਰਣਾਲੀ’ ਤਹਿਤ ਵਿਸ਼ੇਸ਼ ਲੈਕਚਰ ਦਾ ਆਯੋਜਨ

ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪ੍ਰਣਾਲੀ’ ਤਹਿਤ ਵਿਸ਼ੇਸ਼ ਲੈਕਚਰ ਦਾ ਆਯੋਜਨ

ਗੜ੍ਹਦੀਵਾਲਾ 29 ਅਪ੍ਰੈਲ (ਚੌਧਰੀ / ਪ੍ਰਦੀਪ ਕੁਮਾਰ ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਪੋਸਟ ਗ੍ਰੈਜੂਏਟ ਕਮਰਸ ਵਿਭਾਗ ਵੱਲੋਂ ਭਾਰਤੀ ਗਿਆਨ ਪ੍ਰਣਾਲੀ ਤਹਿਤ “ਪੁਰਾਤਨ ਭਾਰਤੀ ਵਪਾਰ ਪ੍ਰਣਾਲੀ” ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਲੈਕਚਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਾਰਤ ਦੀ ਪ੍ਰਾਚੀਨ ਵਪਾਰਕ ਵਿਰਾਸਤ ਅਤੇ ਇਸ ਦੇ ਵਿਕਾਸ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ। ਕਮਰਸ ਵਿਭਾਗ ਦੇ ਮੈਡਮ ਕੁਸ਼ਮਾ ਕਿਹਾ ਕਿ ਪੁਰਾਤਨ ਸਮੇਂ ਵਿੱਚ ਭਾਰਤ ਦੀ ਵਪਾਰ ਪ੍ਰਣਾਲੀ ਬਹੁਤ ਹੀ ਸੁਚੱਜੀ, ਨੈਤਿਕ ਅਤੇ ਵਿਵਸਥਿਤ ਸੀ। ਉਨ੍ਹਾਂ ਨੇ ਇੰਡਸ ਘਾਟੀ ਸਭਿਆਚਾਰ ਤੋਂ ਲੈ ਕੇ ਮੌਰਿਆ ਅਤੇ ਗੁਪਤਾ ਕਾਲ ਤੱਕ ਦੇ ਵਪਾਰਕ ਵਿਕਾਸ ’ਤੇ ਵਿਸਤਾਰ ਨਾਲ ਚਰਚਾ ਕਰਦਿਆਂ ਕਿਹਾ ਕਿ ਸਾਡਾ ਪੁਰਾਤਨ ਵਪਾਰ ਸਿਰਫ਼ ਲਾਭ ਤੱਕ ਸੀਮਿਤ ਨਹੀਂ ਸੀ, ਬਲਕਿ ਇਹ ਧਰਮ, ਇਮਾਨਦਾਰੀ ਅਤੇ ਸਮਾਜਿਕ ਜ਼ਿੰਮੇਵਾਰੀ ’ਤੇ ਆਧਾਰਿਤ ਸੀ।
ਇਸ ਦੌਰਾਨ ਵਿਦਿਆਰਥੀਆਂ ਨੂੰ ਗਿਲਡ ਪ੍ਰਣਾਲੀ (ਸ਼੍ਰੇਣੀ), ਵਪਾਰਕ ਮਾਰਗਾਂ, ਅਤੇ ਨੈਤਿਕ ਵਪਾਰ ਦੇ ਸਿਧਾਂਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਲੈਕਚਰ ਦੌਰਾਨ ਵਿਦਿਆਰਥੀਆਂ ਨੇ ਬੜੀ ਰੁਚੀ ਨਾਲ ਹਿੱਸਾ ਲਿਆ ਅਤੇ ਵੱਖ-ਵੱਖ ਪ੍ਰਸ਼ਨ ਪੁੱਛੇ ਅਤੇ ਸੰਤੁਸ਼ਟੀ ਭਰਪੂਰ ਜਵਾਬ ਪ੍ਰਾਪਤ ਕੀਤੇ। ਇਸ ਮੌਕੇ ਕਮਰਸ ਵਿਭਾਗ ਦੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated