Prime Punjab Times

Latest news
ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦਾ ਧਰਨਾ, ਕੀਤੀ ਨਾਅਰੇਬਾਜ਼ੀ ਨਸ਼ਾ ਮੁਕਤ ਸਕੂਲ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿੱਚ ਸੈਮੀਨਾਰ *ਮਣੀਮਹੇਸ਼ ਜਾਂਦਿਆਂ ਥਾਰ ਤੇ ਡਿੱਗਿਆ ਪੱਥਰ,ਪਿੰਡ ਮੱਲੀਆਂ ਦੇ ਨੌਜਵਾਨ ਦੀ ਹੋਈ ਮੌ+ਤ* ਲੋਕਾਂ ਨੂੂੰ ਅੰਗਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾਐ : ਡਾ. ਸੁਦੇਸ਼ ਰਾਜਨ DAV ਪਬਲਿਕ ਸਕੂਲ 'ਚ ਤੀਜ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਪ੍ਰਵੀਨ ਸੈਣੀ ਬਣੇ ਹੁਸ਼ਿਆਰਪੁਰ ਦੇ ਮੇਅਰ, ਸੁਰਿੰਦਰ ਕੁਮਾਰ ਸੀਨੀਅਰ ਡਿਪਟੀ ਮੇਅਰ ਅਤੇ ਸੰਦੀਪ ਚੇਚੀ ਬਣੇ ਡਿਪਟੀ ਮੇਅਰ ਖ਼ਾਲਸਾ ਕਾਲਜ ਵਿਖੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਚੋਰ ਮੋਟਰਾਂ ਚੋਂ ਤਾਰਾਂ ਚੋਰੀ ਦੀਆਂ ਵਾਰਦਾਤਾਂ ਨੂੰ ਦੇ ਰਹੇਐ ਅੰਜਾਮ, ਕਿਸਾਨ ਡਾਢੇ ਪ੍ਰੇਸ਼ਾਨ - ਲੱਕੀ ਰਾਏ ਬਲਾਕ ਪੱਧਰੀ ਕੁਇਜ਼,ਏਡਜ਼ ਲੇਖ ਅਤੇ ਲੋਕ ਨਾਚ ਮੁਕਾਬਲਿਆਂ ਵਿੱਚ ਸਸਸਸ ਡੱਫਰ ਦਾ ਸ਼ਾਨਦਾਰ ਪ੍ਰਦਰਸ਼ਨ, ਤਿੰਨੋ ਮੁਕਾਬਲਿਆਂ ...
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਭਾਰਤੀ ਗਿਆਨ ਪ੍ਰਣਾਲੀ ਤਹਿਤ ਇੱਕ ਰੋਜ਼ਾ ਸੈਮੀਨਾਰ ਕਰਵਾਇਆ

ਖ਼ਾਲਸਾ ਕਾਲਜ ਵਿਖੇ ਭਾਰਤੀ ਗਿਆਨ ਪ੍ਰਣਾਲੀ ਤਹਿਤ ਇੱਕ ਰੋਜ਼ਾ ਸੈਮੀਨਾਰ ਕਰਵਾਇਆ

ਗੜ੍ਹਦੀਵਾਲਾ 2 ਮਈ (ਚੌਧਰੀ / ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ.ਹਰਜਿੰਦਰ ਸਿੰਘ ਧਾਮੀ, ਸਕੱਤਰ ਵਿੱਦਿਆ ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਰਸਾਇਣਿਕ ਵਿਭਾਗ ਵੱਲੋਂ ਆਈ. ਕਿਊ.ਏ.ਸੀ. ਦੇ ਸਹਿਯੋਗ ਨਾਲ ਭਾਰਤੀ ਗਿਆਨ ਪ੍ਰਣਾਲੀ ਤਹਿਤ ਇਕ ਰੋਜ਼ਾ ਸੈਮੀਨਾਰ ਕਰਵਾਇਆ । ਸੈਮੀਨਾਰ ਦੇ ਮੁੱਖ ਵਕਤਾ ਅਤੇ ਰਸਾਇਣ ਵਿਭਾਗ ਦੇ ਮੁਖੀ ਡਾ. ਪੰਕਜ ਸ਼ਰਮਾ ਨੇ ਵਿਦਿਆਰਥੀਆਂ ਨੂੰ ਭਾਰਤੀ ਗਿਆਨ ਪ੍ਰਣਾਲੀ ਦੀ ਵਿੱਦਿਅਕ ਖੇਤਰ ਵਿੱਚ ਮਹੱਤਤਾ ਬਾਰੇ ਜਾਣੂ ਕਰਵਾਇਆ। ਡਾ. ਰਾਬਿਆ ਸ਼ਰਮਾ ਨੇ ਭਾਰਤੀ ਗਿਆਨ ਪ੍ਰਣਾਲੀ ਦੇ ਆਯੁਰਵੇੈਦਿਕ ਨੈਨੋ ਪਾਰਟੀਕਲਜ਼ ਬਾਰੇ ਵਿਸਥਾਰ ਨਾਲ ਦੱਸਿਆ। ਮੈਡਮ ਸੋਨਾ ਕੁਮਾਰੀ ਨੇ ਅਜੋਕੇ ਸਮੇਂ ਵਿੱਚ ਆਯੁਰਵੇਦ ਵੱਲ ਨਿਰੰਤਰ ਵਧਦੇ ਰੁਝਾਨ ਅਤੇ ਇਸਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਇਸ ਸੈਮੀਨਾਰ ਦਾ ਆਯੋਜਨ ਰਸਾਇਣ ਵਿਭਾਗ ਦੇ ਮੈਡਮ ਸੰਦੀਪ ਕੌਰ ਵੱਲੋਂ ਕੀਤਾ ਗਿਆ। ਇਸ ਦੌਰਾਨ ਸਾਇੰਸ ਵਿਭਾਗ ਦੇ ਸਾਰੇ ਵਿਦਿਆਰਥੀ ਮੌਜੂਦ ਸਨ।

error: copy content is like crime its probhihated