Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ‘ਭਾਰਤੀ ਅਖ਼ਬਾਰ ਦਿਵਸ’ ਮਨਾਇਆ ਗਿਆ

ਖ਼ਾਲਸਾ ਕਾਲਜ ਵਿਖੇ ‘ਭਾਰਤੀ ਅਖ਼ਬਾਰ ਦਿਵਸ’ ਮਨਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ‘ਭਾਰਤੀ ਅਖ਼ਬਾਰ ਦਿਵਸ’ ਮਨਾਇਆ ਗਿਆ। ਦਵਿੰਦਰ ਕੁਮਾਰ ਲਾਇਬ੍ਰੇਰੀਅਨ ਨੇ ਦੱਸਿਆ ਕਿ ਭਾਰਤ ਵਿੱਚ ਸਭ ਤੋਂ ਪਹਿਲਾਂ ਆਇਰਿਸ਼ ਜੇਮਜ਼ ਅਗਸਟਸ ਹਿੱਕੀ ਵੱਲੋਂ ‘ਬੰਗਾਲ ਗਜ਼ਟ’ ਅਖ਼ਬਾਰ 1780 ਵਿੱਚ ਕੱਢਿਆ ਗਿਆ। ਇਹ ਦਿਵਸ ਲੋਕਾਂ ਦੀਆਂ ਭਾਵਨਾਵਾਂ, ਵਿਚਾਰਾਂ ਨੂੰ ਜਾਗਰੂਕ ਕਰਨ ਦਾ ਕਾਰਜ ਕਰਦਾ ਹੈ। ਵਿਦਿਆਰਥੀਆਂ ਨੂੰ ਅਖ਼ਬਾਰਾਂ ਦੀ ਮਹੱਤਤਾ, ਸਮਾਜਿਕ ਭੂਮਿਕਾ ਅਤੇ ਲੋਕਤੰਤਰ ਦੀ ਮਜ਼ਬੂਤੀ ਵਿੱਚ ਮੀਡੀਆ ਦੇ ਯੋਗਦਾਨ ਤੋਂ ਜਾਣੂੰ ਕਰਵਾਇਆ ਗਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਖ਼ਬਾਰ ਸਿਰਫ਼ ਖ਼ਬਰਾਂ ਦਾ ਸਾਧਨ ਹੀ ਨਹੀਂ, ਸਗੋਂ ਸਮਾਜ ਦੀ ਸੱਚੀ ਤਸਵੀਰ ਪੇਸ਼ ਕਰਨ ਵਾਲਾ ਦਰਪਣ ਹੈ। ਅਖ਼ਬਾਰ ਦਿਵਸ ਬੋਲਣ ਦੀ ਅਜ਼ਾਦੀ ਅਤੇ ਪਾਰਦਰਸ਼ਤਾ ਦੇ ਮਹੱਤਵ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਿਰਪੱਖ ਅਤੇ ਚੰਗੇ ਪੱਤਰਕਾਰ ਬਣਨ ਲਈ ਪ੍ਰੇਰਿਤ ਕੀਤਾ।