Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਜ਼ਿਲ੍ਹੇ ’ਚ ਰੋਜ਼ਗਾਰ ਨੂੰ ਬੜ੍ਹਾਵਾ ਦੇਣ ਲਈ ਉਦਯੋਗਿਕ ਯੂਨਿਟਾਂ ਨੂੰ ਕੀਤਾ ਜਾਵੇਗਾ ਉਤਸ਼ਾਹਿਤ : ਸੰਦੀਪ ਹੰਸ

ਜ਼ਿਲ੍ਹੇ ’ਚ ਰੋਜ਼ਗਾਰ ਨੂੰ ਬੜ੍ਹਾਵਾ ਦੇਣ ਲਈ ਉਦਯੋਗਿਕ ਯੂਨਿਟਾਂ ਨੂੰ ਕੀਤਾ ਜਾਵੇਗਾ ਉਤਸ਼ਾਹਿਤ : ਸੰਦੀਪ ਹੰਸ

ਜ਼ਿਲ੍ਹੇ ’ਚ ਰੋਜ਼ਗਾਰ ਨੂੰ ਬੜ੍ਹਾਵਾ ਦੇਣ ਲਈ ਉਦਯੋਗਿਕ ਯੂਨਿਟਾਂ ਨੂੰ ਕੀਤਾ ਜਾਵੇਗਾ ਉਤਸ਼ਾਹਿਤ : ਸੰਦੀਪ ਹੰਸ

ਰਾਈਟ ਟੂ ਬਿਜਨੈਸ ਐਕਟ-2020 ਤਹਿਤ ਡਿਪਟੀ ਕਮਿਸ਼ਨਰ ਵਲੋਂ ਇਕ ਉਦਯੋਗਿਕ ਇਕਾਈ ਨੂੰ ਦਿੱਤੀ ਗਈ ਇਨ ਪ੍ਰਿੰਸੀਪਲ ਅਪਰੂਵਲ

ਕਿਹਾ, ਉਦਯੋਗ ਸਥਾਪਿਤ ਕਰਨ ਲਈ ਉਦਯੋਗਤੀਆਂ ਨੂੰ ਜ਼ਿਲ੍ਹੇ ’ਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਲ

ਹੁਸ਼ਿਆਰਪੁਰ, 25 ਅਪ੍ਰੈਲ(ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਜ਼ਿਲ੍ਹੇ ਵਿਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਬੇਹਤਰ ਮੌਕੇ ਪ੍ਰਦਾਨ ਕਰਨ ਲਈ ਉਦਯੋਗਿਕ ਯੂਨਿਟਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਰਾਈਟ ਟੂ ਬਿਜਨੈਸ ਐਕਟ-2020 ਤਹਿਤ ਜ਼ਿਲ੍ਹਾ ਸਕਰੂਟਨੀ ਕਮੇਟੀ ਤੇ ਪੰਜਾਬ ਰੈਗੂਲੇਸ਼ਨ ਆਫ਼ ਵੁਡ ਵਰਕਸ ਇੰਡਸਟਰੀਜ਼ ਰੂਲਜ਼-2019 ਤਹਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਵਿਚ ਉਦਯੋਗ ਸਥਾਪਿਤ ਕਰਨ ਲਈ ਉਦਯੋਗਿਕ ਇਕਾਈ ਮੈਸਰਜ਼ ਪਾਰਸ ਰਾਂਗੜਾ ਵੁਡ ਪ੍ਰੋਡਕਟ ਨੂੰ ਪੰਜਾਬ ਰਾਈਟ ਟੂ ਬਿਜਨੈਸ ਐਕਟ 2020 ਤਹਿਤ ਇਨ ਪ੍ਰਿੰਸੀਪਲ ਅਪਰੂਵਲ ਵੀ ਜਾਰੀ ਕੀਤੀ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿਚ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਦਯੋਗ ਸਥਾਪਤ ਕਰਨ ਲਈ ਜ਼ਰੂਰੀ ਰੈਗੂਲੇਟਰੀ ਕਲੀਅਰੈਂਸ ਤੇ ਲੱਕੜੀ ਅਧਾਰਤ ਉਦਯੋਗ ਸਥਾਪਿਤ ਕਰਨ ਵਾਲੀ ਉਦਯੋਗਿਕ ਇਕਾਈਆਂ ਨੂੰ ਐਨ.ਓ.ਸੀ. ਜਾਰੀ ਕਰਨ ਦਾ ਕੰਮ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਉਦਯੋਗਾਂ ਨੂੰ ਪ੍ਰਫੂਲਿਤ ਕਰਨ ਲਈ ਯਤਨ ਕੀਤੇ ਜਾਣਗੇ ਤਾਂ ਜੋ ਇਸ ਜ਼ਿਲ੍ਹੇ ਵਿਚ ਵੱਧ ਤੋਂ ਵੱਧ ਉਦਯੋਗਿਕ ਇਕਾਈਆਂ ਸਥਾਪਿਤ ਕੀਤੀਆਂ ਜਾ ਸਕਣ ਅਤੇ ਜ਼ਿਲ੍ਹੇ ਦੇ ਲੋਕਾਂ ਨੂੰ ਰੋਜਗਾਰ ਮੁਹੱਈਆ ਕਰਵਾਇਆ ਜਾ ਸਕੇ।
ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਉਦਯੋਗਪਤੀਆਂ ਨੂੰ ਜ਼ਿਲ੍ਹੇ ਵਿਚ ਉਦਯੋਗ ਸਥਾਪਿਤ ਕਰਨ ਲਈ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੀਟਿੰਗ ਵਿਚ ਜੀ.ਐਮ. ਜ਼ਿਲ੍ਹਾ ਉਦਯੋਗ ਕੇਂਦਰ ਸ੍ਰੀ ਅਰੁਣ ਕੁਮਾਰ, ਜਿਲ੍ਹਾ ਟਾਊਨ ਪਲਾਨਰ ਸ੍ਰੀ ਗੁਰਸੇਵਕ ਸਿੰਘ, ਵਣ ਵਿਭਾਗ ਤੋਂ ਸ੍ਰੀ ਕੁਲਰਾਜ ਸਿੰਘ ਤੇ ਪ੍ਰਦੂਸ਼ਣ ਵਿਭਾਗ ਤੋਂ ਐਕਸੀਅਨ ਸ੍ਰੀ ਸ਼ਿਵ ਕੁਮਾਰ ਵੀ ਮੌਜੂਦ ਸਨ।