ਪਠਾਨਕੋਟ/ਧਾਰ ਕਲਾਂ (ਅਵਿਨਾਸ਼ ਸ਼ਰਮਾ ) : ਐਸ.ਐਸ.ਪੀ ਪਠਾਨਕੋਟ ਸੁਰਿੰਦਰ ਲਾਂਬਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਫੋਰਸ ਪੂਰੀ ਤਰ੍ਹਾਂ ਚੌਕਸ ਹੈ। ਐਸ.ਐਚ.ਓ ਥਾਣਾ ਮਾਮੂਨ ਕੈਂਟ ਇੰਸਪੈਕਟਰ ਕੁਲਵੰਤ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੇ ਆਲੇ-ਦੁਆਲੇ ਕੋਈ ਵੀ ਸ਼ੱਕੀ ਵਸਤੂ ਜਾਂ ਵਿਅਕਤੀ ਵੇਖਦਾ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰੇ ਅਤੇ ਆਪਣੀ ਡਿਊਟੀ ਨਿਭਾਉਣ। ਇੰਸਪੈਕਟਰ ਕੁਲਵੰਤ ਸਿੰਘ ਮਾਨ ਮਾਮੂਨ ਕੈਂਟ ਥਾਣੇ ਦਾ ਇੰਚਾਰਜ ਬਣਨ ਤੋਂ ਪਹਿਲਾਂ ਪਠਾਨਕੋਟ ਦੇ ਥਾਣਾ ਡਵੀਜ਼ਨ ਨੰਬਰ 1 ਵਿੱਚ ਤਾਇਨਾਤ ਸਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਥਾਣਾ ਖੇਤਰ ਵਿੱਚ ਵਿਸ਼ੇਸ਼ ਨਾਕੇ ਲਗਾ ਕੇ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਵਾਹਨਾਂ ਅਤੇ ਹੋਟਲਾਂ ਆਦਿ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਸ਼ੱਕੀ ਵਸਤੂ ਜਾਂ ਵਿਅਕਤੀ ਨਜ਼ਰ ਆਉਣ ‘ਤੇ ਤੁਰੰਤ ਪੁਲਿਸ ਨੂੰ ਸੂਚਿਤ ਕਰੋ : ਇੰਸਪੈਕਟਰ ਕੁਲਵੰਤ ਸਿੰਘ
- Post published:November 3, 2021